Menu

ਧਰਨੇ ‘ਤੇ ਬੈਠਕੇ ਮਜੀਠੀਆ ਨੇ ਸਾਰੇ ਵੈਟਨਰੀ ਏ.ਆਈ ਵਰਕਰਾਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

21, ਸਤੰਬਰ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਸਾਰੇ ਵੈਟਨਰੀ ਏ. ਆਈ ਵਰਕਰਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ, ਕਿਉਂਕਿ  ਉਹ ਕਿਸਾਨਾਂ ਦੀ ਵੱਡੀ ਸੇਵਾ ਕਰ ਰਹੇ ਹਨ। ਮਜੀਠੀਆ ਨੇ ਮੁਜ਼ਾਹਰਾਕਾਰੀ ਵੈਟਨਰੀ ਏ.ਆਈ ਯੂਨੀਅਨ ਵਰਕਰਾਂ ਨਾਲ ਮੁਲਾਕਾਤ ਕਰਨ ਮੌਕੇ ਕਿਹਾ ਕਿ ਇਹ ਵਰਕਰ ਸੂਬੇ ਵਿਚ ਕਿਸਾਨਾਂ ਨੂੰ ਉਨ੍ਹਾਂ ਦੇ ਪਸ਼ੂ ਧਨ ਦੀ ਕਵਾਲਟੀ ਸੁਧਾਰਨ ਵਾਸਤੇ ਆਰਟੀਫੀਸ਼ੀਅਲ ਇਨਸੈਮੀਨੇਸ਼ਨ ਸੇਵਾਵਾਂ ਪ੍ਰਦਾਨ ਕਰ ਕੇ ਕਿਸਾਨਾਂ ਦੀ ਵੱਡੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਮੰਤਰੀ ਵੱਲੋਂ ਵਾਰ-ਵਾਰ ਵਰਕਰਾਂ ਨੂੰ ਭਰੋਸਾ ਦੁਆਇਆ ਗਿਆ ਕਿ ਉਨ੍ਹਾਂ ਨੂੰ ਨਿਆਂ ਦਿੱਤਾ ਜਾਵੇਗਾ ਤੇ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਨੇ ਵਿਭਾਗ ਵਿਚ 1183 ਪੋਸਟਾਂ ਭਰਨ ਦੀ ਸਿਫਾਰਸ਼ ਵੀ ਕੀਤੀ, ਪਰ ਵਰਕਰਾਂ ਨੂੰ ਹਾਲੇ ਤੱਕ ਰੈਗੂਲਰ ਨਹੀਂ ਕੀਤਾ ਗਿਆ।  ਇਸ ਕਾਰਨ 649 ਵੈਟਨਰੀ ਏ.ਆਈ ਵਰਕਰ ਜੋ ਪੰਜਾਬ ਦੇ 13000 ਪਿੰਡਾਂ ਵਿਚ ਸੇਵਾਵਾਂ ਦੇ ਰਹੇ ਹਨ, ਨੂੰ ਪਿਛਲੇ ਸਾਲ ਤੋਂ ਲਾਈਵਸਟਾਕ ਭਵਨ ਮੂਹਰੇ ਧਰਨਾ ਦੇਣਾ ਪੈ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਨਾ ਸਿਰਫ ਇਥੇ ਧਰਨੇ ’ਤੇ ਬੈਠੇ ਵੈਟਨਰੀ ਏ.ਆਈ ਵਰਕਰਾਂ ਨਾਲ ਧੋਖਾ ਕੀਤਾ ਬਲਕਿ ਉਨ੍ਹਾਂ ਨੇ ਉਸ ਪੀ.ਟੀ.ਆਈ ਅਧਿਆਪਕ ਸਿੱਪੀ ਸ਼ਰਮਾ ਨਾਲ ਵੀ ਧੋਖਾ ਕੀਤਾ ਜਿਸਨੂੰ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਭੈਣ ਕਹਿ ਕੇ ਉਨ੍ਹਾਂ ਦੀ ਪੋਸਟ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਸਰਕਾਰ ਨੇ ਅਧਿਆਪਕਾਂ ਤੇ ਲਾਈਨਮੈਨਾਂ ਨਾਲ ਧੋਖਾ ਕੀਤਾ।
ਮਜੀਠੀਆ ਨੇ ਕਿਹਾ ਕਿ 2022 ਵਿਚ ਪਸ਼ੂ ਪਾਲਣ ਵਿਭਾਗ ਵਿਚ 68 ਵੈਟਨਰੀ ਇੰਸਪੈਕਟਰ ਭਰਤੀ ਕੀਤੇ ਗਏ ਸਨ ਜਿਨ੍ਹਾਂ ਵਿਚੋਂ 24 ਹਰਿਆਣਾ ਅਤੇ 12 ਰਾਜਸਥਾਨ ਦੇ ਹਨ। ਉਨ੍ਹਾਂ ਕਿਹਾ ਕਿ ਇਸੇ ਵਿਭਾਗ ਨੇ 2023 ਵਿਚ 310 ਵੈਟਨਰੀ ਇੰਸਪੈਕਟਰ ਭਰਤੀ ਕੀਤੇ ਜਿਨ੍ਹਾਂ ਵਿਚੋਂ 134 ਹਰਿਆਣਾ ਤੇ ਰਾਜਸਥਾਨ ਤੋਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹਾਲ ਹੀ ਵਿਚ ਮਾਨਸਾ ਵਿਚ ਭਰਤੀ ਕੀਤੇ ਗਏ 7 ਸਬ ਇੰਸਪੈਕਟਰਾਂ ਵਿਚੋਂ ਛੇ ਹਰਿਆਣਾ ਦੇ ਹਨ ਜਦੋਂ ਕਿ ਲਾਈਨਮੈਨਾਂ ਦੀਆਂ ਭਰੀਆਂ 1370 ਆਸਾਮੀਆਂ ਵਿਚੋਂ 534 ਹਰਿਆਣਾ ਤੇ 94 ਰਾਜਸਥਾਨ ਤੋਂ ਹਨ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans