Menu

ਵੱਡੀ ਵਾਰਦਾਤ-ਪੁਰਾਣੀ ਰੰਜ਼ਿਸ ਦੇ ਚਲਦਿਆਂ ਤਲਵਾਰਾਂ ਨਾਲ ਵੱਢਿਆ ਨੌਜਵਾਨ

22 ਸਤੰਬਰ 2023-ਕਪੂਰਥਲਾ ਦੀ ਢਿਲਵਾਂ ਤਹਿਸੀਲ ‘ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਦਾ ਤਲਵਾਰਾਂ ਨਾਲ ਵੱਢ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ‘ਤੇ ਥਾਣਾ ਢਿਲਵਾਂ ਦੀ ਪੁਲਿਸ ਨੇ 6 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਹਾਲਾਂਕਿ ਅਜੇ ਤੱਕ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਗੁਰਨਾਮ ਸਿੰਘ ਵਾਸੀ ਢਿਲਵਾਂ ਪੱਤੀ ਲੱਧੂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਲੜਕਾ ਹਰਦੀਪ ਸਿੰਘ ਉਰਫ਼ ਦੀਪਾ ਖੇਤੀ ਦਾ ਕੰਮ ਕਰਦਾ ਸੀ। ਲੜਕੇ ਦਾ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਢਿਲਵਾਂ ਪੱਤੀ ਲੱਧੂ ਨਾਲ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਇਸ ਲੜਾਈ ਕਾਰਨ ਉਸ ਦੇ ਲੜਕੇ ਖ਼ਿਲਾਫ਼ ਪਹਿਲਾਂ ਵੀ ਥਾਣਾ ਢਿਲਵਾਂ ਵਿਚ ਕੇਸ ਦਰਜ ਸੀ।

ਗ੍ਰਿਫਤਾਰੀ ਦੇ ਡਰ ਕਾਰਨ ਉਸ ਦਾ ਲੜਕਾ ਕਈ ਦਿਨਾਂ ਤੋਂ ਘਰੋਂ ਬਾਹਰ ਰਹਿ ਰਿਹਾ ਸੀ ਪਰ 19 ਸਤੰਬਰ ਦੀ ਸ਼ਾਮ ਨੂੰ ਉਸ ਦਾ ਲੜਕਾ ਘਰ ਆ ਗਿਆ। ਉਹ ਬੈਂਕ ਦੀ ਪਾਸਬੁੱਕ ਲੈ ਕੇ ਘਰੋਂ ਨਿਕਲਿਆ। ਰਾਤ ਕਰੀਬ 10.30 ਵਜੇ ਕਿਸੇ ਨੇ ਉਸ ਦੇ ਘਰ ਦਾ ਗੇਟ ਖੜਕਾਇਆ। ਇਸ ’ਤੇ ਉਹ ਆਪਣੀ ਪਤਨੀ ਨਾਲ ਛੱਤ ’ਤੇ ਗਿਆ ਅਤੇ ਗਲੀ ’ਚ ਜਾ ਕੇ ਦੇਖਿਆ ਕਿ ਹਰਪ੍ਰੀਤ ਸਿੰਘ ਉਰਫ਼ ਹੈਪੀ ਆਪਣੇ ਚਾਰ-ਪੰਜ ਲੜਕਿਆਂ ਸਮੇਤ ਘਰ ਦੇ ਬਾਹਰ ਲਲਕਾਰੇ ਮਾਰ ਰਿਹਾ ਸੀ।
ਇਸ ਦੌਰਾਨ ਹਰਪ੍ਰੀਤ ਸਿੰਘ ਹੈਪੀ ਨੇ ਕਿਹਾ ਕਿ ਤੁਹਾਡੇ ਲੜਕੇ ਦਾ ਕਤਲ ਕਰਕੇ ਉਸ ਦਾ ਕੰਮ ਕੱਢ ਦਿੱਤਾ ਗਿਆ ਹੈ। ਜਦੋਂ ਉਹ ਗੇਟ ਖੋਲ੍ਹ ਕੇ ਗਲੀ ਵਿਚ ਗਿਆ ਤਾਂ ਉਥੇ ਉਸ ਦਾ ਲੜਕਾ ਹਰਦੀਪ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿਚ ਪਿਆ ਸੀ। ਪੁੱਛਣ ‘ਤੇ ਲੜਕੇ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਤਲਵਾਰਾਂ ਅਤੇ ਕਿਰਪਾਨਾਂ ਨਾਲ ਵੱਢ ਦਿੱਤਾ ਹੈ।ਇਸ ’ਤੇ ਉਹ ਤੁਰੰਤ ਉਸ ਨੂੰ ਸਿਵਲ ਹਸਪਤਾਲ ਜਲੰਧਰ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੁਰਨਾਮ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਉਸ ਦੇ ਲੜਕੇ ਦਾ ਕਤਲ ਹਰਪ੍ਰੀਤ ਸਿੰਘ ਉਰਫ ਹੈਪੀ ਅਤੇ ਉਸ ਦੇ ਸਾਥੀਆਂ ਨੇ ਕੀਤਾ ਹੈ।

12ਵੀਂ ‘ਚ ਪਾਸ ਹੋਣ ਦੀ ਖੁਸ਼ੀ ‘ਚ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ ਹੋਣ ਦੀ ਖੁਸ਼ੀ ਵਿਚ ਮਸਤੀ ਕਰਨ ਗਏ ਯਮੁਨਾਨਗਰ ਦੇ ਪ੍ਰਤਾਪ ਨਗਰ ਖੇਤਰ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

ਹੁਣ ਤਾਂ ਸਰਕਾਰ ਵੀ ਮੰਨ…

ਚੰਡੀਗੜ੍ਹ , 4 ਮਈ 2024– ਪੰਜਾਬ ਸਰਕਾਰ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40118 posts
  • 0 comments
  • 0 fans