Menu

ਕੈਨੇਡਾ ਤੇ ਭਾਰਤ ਦੀ ਤਲਖੀ ਵਿਚਾਲੇ ਕੈਨੇਡਾ ਦੀ ਹਮਾਇਤ ‘ਚ ਆਇਆ ਅਮਰੀਕਾ

ਨਵੀਂ ਦਿੱਲੀ 22 ਸਤੰਬਰ 2023-: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਕੈਨੇਡਾ ਨੇ ਭਾਰਤ ‘ਤੇ ਇਸ ਕਤਲ ਦਾ ਦੋਸ਼ ਲਾਇਆ ਹੈ। ਵੀਰਵਾਰ ਦੇਰ ਰਾਤ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਜੇਕ ਸੁਲੀਵਨ ਨੇ ਵਾਈਟ ਹਾਊਸ ‘ਚ ਮੀਡੀਆ ਨੂੰ ਦੱਸਿਆ ਕਿ ਉਹ ਇਸ ਕਤਲ ਮਾਮਲੇ ‘ਚ ਭਾਰਤ ਖਿਲਾਫ ਜਾਂਚ ‘ਚ ਕੈਨੇਡਾ ਦਾ ਸਮਰਥਨ ਕਰਦੇ ਹਨ। ਸੁਲੀਵਨ ਨੇ ਅੱਗੇ ਕਿਹਾ – ਕੋਈ ਵੀ ਦੇਸ਼ ਹੋਵੇ, ਅਜਿਹੇ ਕੰਮ ਲਈ ਕਿਸੇ ਨੂੰ ਵੀ ਵਿਸ਼ੇਸ਼ ਛੋਟ ਨਹੀਂ ਮਿਲੇਗੀ। ਇੱਥੇ ਫਾਈਨਾਂਸ਼ੀਅਲ ਟਾਈਮਜ਼ ਨੇ ਦਾਅਵਾ ਕੀਤਾ ਹੈ ਕਿ ਜੀ-20 ਸੰਮੇਲਨ ਦੌਰਾਨ ਬਿਡੇਨ ਸਮੇਤ ਫਾਈਵ ਆਈਜ਼ ਦੇਸ਼ਾਂ ਨੇ ਕੈਨੇਡਾ ਦੇ ਦੋਸ਼ਾਂ ‘ਤੇ ਚਿੰਤਾ ਪ੍ਰਗਟਾਈ ਸੀ। ਇਨ੍ਹਾਂ ਦੇਸ਼ਾਂ ਦੇ ਮੁਖੀਆਂ ਨੇ ਨਿੱਝਰ ਦੀ ਮੌਤ ਦਾ ਮੁੱਦਾ ਪੀਐਮ  ਨਰਿੰਦਰ ਮੋਦੀ ਕੋਲ ਉਠਾਇਆ ਸੀ।

ਫਾਈਵ ਆਈਜ਼ ਇੱਕ ਖੁਫੀਆ ਜਾਣਕਾਰੀ ਸਾਂਝਾ ਕਰਨ ਵਾਲਾ ਗੱਠਜੋੜ ਹੈ। ਇਸ ਵਿਚ ਸ਼ਾਮਲ ਅਮਰੀਕਾ, ਬ੍ਰਿਟੇਨ, ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਕੈਨੇਡਾ ਨੇ ਆਪਸ ਵਿਚ ਖੁਫੀਆ ਜਾਣਕਾਰੀ ਸਾਂਝੀ ਕੀਤੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਸਤੰਬਰ ਨੂੰ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਭਾਰਤ ਨੇ ਇਨ੍ਹਾਂ ਦਾਅਵਿਆਂ ਨੂੰ ਬੇਤੁਕਾ ਦੱਸਦਿਆਂ ਰੱਦ ਕਰ ਦਿੱਤਾ ਸੀ।ਸੁਲੀਵਾਨ ਨੇ ਵੀਰਵਾਰ ਨੂੰ ਕਿਹਾ ਕਿ ਜਿਵੇਂ ਹੀ ਅਸੀਂ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਦੋਸ਼ਾਂ ਬਾਰੇ ਜਨਤਕ ਤੌਰ ‘ਤੇ ਸੁਣਿਆ, ਅਸੀਂ ਖੁਦ ਜਨਤਕ ਤੌਰ ‘ਤੇ ਅੱਗੇ ਆਏ ਅਤੇ ਉਨ੍ਹਾਂ ਬਾਰੇ ਆਪਣੀ ਡੂੰਘੀ ਚਿੰਤਾ ਜ਼ਾਹਰ ਕੀਤੀ, ਜੋ ਵਾਪਰਿਆ ਉਸ ਦੀ ਤਹਿ ਤੱਕ ਜਾਣ ਲਈ ਅਸੀਂ ਕੈਨੇਡਾ ਦਾ ਪੂਰਾ ਸਮਰਥਨ ਕਰਦੇ ਹਾਂ।ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ। ਅਸੀਂ ਆਪਣੇ ਮੂਲ ਸਿਧਾਂਤਾਂ ਦੀ ਰੱਖਿਆ ਕਰਾਂਗੇ। ਕੁਝ ਮੀਡੀਆ ਰਿਪੋਰਟਾਂ ‘ਚ ਕਿਹਾ ਜਾ ਰਿਹਾ ਸੀ ਕਿ ਇਸ ਮੁੱਦੇ ‘ਤੇ ਅਮਰੀਕਾ ਅਤੇ ਕੈਨੇਡਾ ਵਿਚਾਲੇ ਮਤਭੇਦ ਹਨ। ਸੁਲੀਵਾਨ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ।

ਸੁਲੀਵਾਨ ਨੇ ਕਿਹਾ ਕਿ ਕੈਨੇਡਾ ਵੱਲੋਂ ਜੋ ਦੋਸ਼ ਲਗਾਏ ਹਏ ਹਨ ਅਸੀਂ ਚਾਹੁੰਦੇ ਹਾਂ ਕਿ ਇਸ ਜਾਂਚ ਨੂੰ ਅੱਗੇ ਵਧਾਇਆ ਜਾਵੇ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ। ਜਦੋਂ ਤੋਂ ਇਹ ਮਾਮਲਾ ਜਨਤਕ ਤੌਰ ‘ਤੇ ਸਾਹਮਣੇ ਆਇਆ ਹੈ, ਉਦੋਂ ਤੋਂ ਹੀ ਅਮਰੀਕਾ ਇਸ ਰੁਖ ‘ਤੇ ਕਾਇਮ ਹੈ। ਮੈਂ ਡਿਪਲੋਮੈਟਾਂ ਵਿਚਕਾਰ ਨਿੱਜੀ ਗੱਲਬਾਤ ਬਾਰੇ ਖੁਲਾਸਾ ਨਹੀਂ ਕਰਨ ਜਾ ਰਿਹਾ ਹਾਂ, ਪਰ ਅਸੀਂ ਆਪਣੇ ਕੈਨੇਡੀਅਨ ਹਮਰੁਤਬਾ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਅਸੀਂ ਉਨ੍ਹਾਂ ਨਾਲ ਨੇੜਿਓਂ ਸਲਾਹ ਕਰ ਰਹੇ ਹਾਂ।

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ…

ਰਾਜਸਥਾਨ, 2 ਅਕਤੂਬਰ: ਰਾਜਸਥਾਨ ਵਿੱਚ ਜੈਪੁਰ, ਜੋਧਪੁਰ, ਬੀਕਾਨੇਰ, ਹਨੂੰਮਾਨਗੜ੍ਹ, ਸ਼੍ਰੀਗੰਗਾਨਗਰ, ਬੂੰਦੀ, ਅਲਵਰ ਅਤੇ ਉਦੈਪੁਰ ਇਨ੍ਹਾਂ ਅੱਠ ਰੇਲਵੇ ਸਟੇਸ਼ਨਾਂ ਨੂੰ…

ਜਾਅਲੀ ਦਸਤਾਵੇਜ਼ਾਂ ‘ਤੇ ਗੈਰ-ਕਾਨੂੰਨੀ ਢੰਗ…

30 ਸਤੰਬਰ 2024 : ਬੰਗਲਾਦੇਸ਼ੀ ਪੋਰਨ ਸਟਾਰ…

ਬੈਂਗਲੁਰੂ ਕੋਰਟ ਨੇ ਵਿੱਤ ਮੰਤਰੀ…

ਬੈਂਗਲੁਰੂ : ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

Listen Live

Subscription Radio Punjab Today

Subscription For Radio Punjab Today

ਥਾਈਲੈਂਡ ‘ਚ ਸਕੂਲ ਬੱਸ ਨੂੰ ਲੱਗੀ ਅੱਗ,…

ਥਾਈਲੈਂਡ 1 ਅਕਤੂਬਰ : ਥਾਈਲੈਂਡ ਵਿੱਚ ਇੱਕ ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

ਲਾਈਵ ਓਕ (ਯੂਬਾ ਸਿਟੀ) ਦੀਆਂ…

ਸੈਕਰਾਮੈਂਟੋ ( ਹੁਸਨ ਲੜੋਆ ਬੰਗਾ) ਪੰਜਾਬੀ ਹੈਰੀਟੇਜ…

ਕੈਲੀਫੋਰਨੀਆ ਦੀ ਅਦਾਲਤ ‘ਚ ਬਰੂਦ…

ਸੈਕਰਾਮੈਂਟੋ,ਕੈਲੀਫੋਰਨੀਆ, 27 ਸਤੰਬਰ  (ਹੁਸਨ ਲੜੋਆ ਬੰਗਾ)- ਹਥਿਆਰਾਂ…

Our Facebook

Social Counter

  • 43083 posts
  • 0 comments
  • 0 fans