ਬਠਿੰਡਾ, 22 ਸਤੰਬਰ (ਨਵਰੀਤ ਚੌਧਰੀ)- ਸਸਟੋਬਾਲ ਫੈਡਰੇਸ਼ਨ ਆਫ਼ ਇੰਡੀਆ ਦੀ ਅਗਵਾਈ ਵਿਚ ਉੱਤਰ ਪ੍ਰਦੇਸ਼ ਦੇ ਸ਼ਹਿਰ ਬਰੇਲੀ ਵਿਚ 23 ਅਤੇ 24 ਸਤੰਬਰ ਨੂੰ ਹੋਣ ਵਾਲੀ ਪਹਿਲੀ ਨੌਰਥ ਜੋਨ ਸਸਟੋਬਾਲ ਚੈਂਪੀਅਨਸ਼ਿਪ ਵਿਚ ਭਾਲ ਲੈਣ ਲਈ ਪੰਜਾਬ ਟੀਮ ਦੇ ਖਿਡਾਰੀ ਬਠਿੰਡਾ ਤੋਂ ਰਵਾਨਾ ਹੋਏ ਹਨ। ਇਸ ਟੀਮ ਵਿਚ ਸੀਨੀਅਰ ਲੜਕੇ ਅਤੇ ਲੜਕੀਆਂ ਸ਼ਾਮਿਲ ਹਨ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਸਟੋਬਾਲ ਐਸੋਸੀਏਸ਼ਨ ਆਫ਼ ਪੰਜਾਬ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਫ਼ਤਿਹਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਸਸਟੋਬਾਲ ਫੈਡਰੇਸ਼ਨ ਆਫ਼ ਇੰਡੀਆ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ, ਸਸਟੋਬਾਲ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਸੰਦੀਪ ਮਲਾਣਾ, ਚੇਅਰਮੈਨ ਮਨਦੀਪ ਸਿੰਘ ਬਰਾੜ, ਭੁਪਿੰਦਰ ਸਿੰਘ ਪਟਵਾਰੀ ਅਤੇ ਸਮੂਹ ਅਹੁਦੇਦਾਰਾਂ ਦੀ ਨਿਗਰਾਨੀ ਹੇਠ ਖੇਡ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਪੰਜਾਬ ਟੀਮ ਵਿਚ ਚੋਣ ਹੋਈ ਹੈ। ਇਸ ਮੌਕੇ ਖੇਡਾਂ ਨੂੰ ਨੌਜਵਾਨ ਪੀੜ੍ਹੀ ਵਿਚ ਵੱਧ ਤੋਂ ਵੱਧ ਪ੍ਰਫੁੱਲਿਤ ਕਰਨ ਲਈ ਪ੍ਰਧਾਨ ਫ਼ਤਿਹਪਾਲ ਸਿੰਘ ਸਿੱਧੂ ਨੇ ਪੰਜਾਬ ਟੀਮ ਨੂੰ ਜਿੱਤ ਦੀਆਂ ਸ਼ੁਭਕਾਮਨਾਵਾਂ ਦੇਕੇ ਟੂਰਨਾਮੈਂਟ ਲਈ ਰਵਾਨਾ ਕੀਤਾ, ਤਾਂ ਜੋ ਖੇਡਾਂ ਵਿਚ ਜਿੱਤ ਹਾਸਿਲ ਕਰਕੇ ਖਿਡਾਰੀ ਆਪਣਾ, ਆਪਣੇ ਮਾਤਾ-ਪਿਤਾ ਅਤੇ ਇਲਾਕੇ ਦਾ ਨਾਮ ਰੋਸ਼ਨ ਕਰ ਸਕਣ।