Menu

ਪਿੰਡ ਅਹਾਲ ਬੋਦਲਾ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ

24, ਸਤੰਬਰ – ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਰਾਲੀ ਦੀ ਸੁੱਚਜੀ ਸਾਂਭ-ਸੰਭਾਲ ਸੰਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੀਤ ਸਿੰਘ ਚੀਮਾ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਦੀ ਅਗਵਾਈ ਹੇਠ ਬਲਾਕ ਫ਼ਾਜ਼ਿਲਕਾ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸ਼ਿਫਾਲੀ ਕੰਬੋਜ, ਖੇਤੀਬਾੜੀ ਵਿਕਾਸ ਅਫ਼ਸਰ, ਸਰਕਲ ਅਭੁਨ ਅਤੇ ਹਰੀਸ਼ ਕੰਬੋਜ, ਖ਼ੇਤੀਬਾੜੀ ਵਿਕਾਸ ਅਫ਼ਸਰ, ਬਲਾਕ ਫ਼ਾਜ਼ਿਲਕਾ ਵੱਲੋਂ ਪਿੰਡ ਅਹਾਲ ਬੋਦਲਾ ਵਿਖੇ ਕੈਂਪ ਲਗਾਇਆ। ਇਸ ਦੇ ਨਾਲ ਹੀ ਇਸ ਪਿੰਡ ਦੇ ਸਕੂਲ ਵਿੱਚ ਬੱਚਿਆਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਬੱਚਿਆਂ ਨੂੰ ਸਹੁੰ ਵੀ ਚੁੱਕਵਾਈ ਗਈ। ਕੈਂਪ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿੱਚ ਜਜਬ ਕਰਨ ਸੰਬੰਧੀ ਵੱਖ-ਵੱਖ ਤਰੀਕੇ/ਮਸ਼ੀਨਾ (ਹੈਪ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ) ਅਤੇ ਖੇਤਾਂ ਤੋਂ ਬਾਹਰ (ਬੇਲਰ/ਰੈਕ) ਪਰਾਲੀ ਦੀਆ ਗੱਠਾਂ ਬਣਾਉਣ ਸੰਬੰਧੀ ਵਿਸਥਾਰਪੂਰਵਕ ਜਾਣੂੰ ਕਰਵਾਇਆ ਗਿਆ ਅਤੇ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂੰ ਕਰਵਾਇਆ।

ਝੋਨੇ ਦੀ ਪਰਾਲੀ ਵਿਚ ਕਣਕ ਦੀ ਬਿਜਾਈ ਕਰਨ ਲਈ ਨਵੀ ਤਕਨੀਕ ਸਰਫੈਸ ਸੀਡਰ ਬਾਰੇ ਵੀ ਦੱਸਿਆ ਗਿਆ। ਪਰਾਲੀ ਨੂੰ ਅੱਗ ਨਾ ਲੱਗਾ ਕੇ ਸਾਂਭ ਸੰਭਾਲ ਕਰਨ ਨਾਲ ਵਾਤਾਵਰਣ ਵੀ ਸਾਫ ਰਹੇਗਾ ਅਤੇ ਜ਼ਮੀਨ ਦੀ ਉਪਜੀਉ ਸ਼ਕਤੀ ਵੀ ਵਧੇਗੀ । ਇਸ ਕਮ ਲਈ ਕਿਸਾਨਾਂ ਦੇ ਸਹਿਯੋਗ ਦੀ ਬਹੁਤ ਜ਼ਰੂਰਤ ਹੈ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਿਆ ਜਾ ਸਕੇ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans