Menu

ਪੰਚਾਇਤੀ ਜ਼ਮੀਨ ਚਕੌਤੇ ‘ਤੇ ਲੈਣ ਵਾਲੇ ਨੇ ਪਰਾਲੀ ਸਾੜੀ ਤਾਂ ਹੋ ਜਾਵੇਗਾ ਬਲੈਕ ਲਿਸਟ

24, ਸਤੰਬਰ – ਪੰਜਾਬ ਦੇ ਜ਼ਿਲ੍ਹੇ ਫ਼ਾਜ਼ਿਲਕਾ ਵਿਚ ਗ੍ਰਾਮ ਪੰਚਾਇਤਾਂ ਦੀ ਜ਼ਮੀਨ ਚਕੌਤੇ (ਠੇਕੇ) ‘ਤੇ ਲੈਕੇ ਖੇਤੀ ਕਰਨ ਵਾਲਿਆਂ ਨੇ ਜ਼ੇਕਰ ਇਸ ਸਾਲ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਕਿਸਾਨਾਂ ਨੂੰ ਅਗਲੇ ਸਾਲਾਂ ਲਈ ਬਲੈਕ ਲਿਸਟ ਕਰ ਦਿੱਤਾ ਜਾਵੇਗਾ ਅਤੇ ਉਹ ਮੁੜ ਤੋਂ ਜ਼ਮੀਨ ਚਕੌਤੇ ‘ਤੇ ਨਹੀਂ ਲੈ ਸਕੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ  ਕਿ ਇਸ ਸੰਬੰਧੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫ਼ਾਜ਼ਿਲਕਾ ਵੱਲੋਂ ਚੌਕਸੀ ਰੱਖਣ ਲਈ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਲਿਖਤੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਓਧਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਜੀਵ ਸ਼ਰਮਾ ਨੇ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਿੰਡ ਵਿਚ ਪਰਾਲੀ ਸਾੜਨ ਦੀ ਪ੍ਰਥਾ ਰੋਕਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਜਿੰਨ੍ਹਾਂ ਪੰਚਾਇਤਾਂ ਨੇ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਖ਼ਰੀਦ ਕੀਤੀਆਂ ਹਨ, ਉਹ ਮਸ਼ੀਨਾਂ ਛੋਟੇ ਕਿਸਾਨਾਂ ਨੂੰ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਈਆਂ ਜਾਣ।

ਅਟਾਰੀ ਸਰਹੱਦ ’ਤੇ 700 ਕਰੋੜ ਰੁਪਏ ਦੇ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅਟਾਰੀ ਸਰਹੱਦ ‘ਤੇ 700 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਸਕੂਲਾਂ ਨੂੰ ਬੰਬ ਨਾਲ ਉਡਾਉਣ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40044 posts
  • 0 comments
  • 0 fans