Menu

ਦਿਵਿਆਂਗਜਨਾਂ ਨੂੰ ਬਨਾਵਟੀ ਅੰਗ/ ਉਪਕਰਨ ਮੁਹੱਈਆ ਕਰਵਾਉਣ ਲਈ ਅਸੈਸਮੈਂਟ ਕੈਂਪ 25 ਸਤੰਬਰ ਨੂੰ 

ਮਾਲੇਰਕੋਟਲਾ, 24 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਸਾਂਝੇ ਉਪਰਾਲੇ ਤਹਿਤ ਅਲਿੰਮਕੋ ਦੇ ਸਹਿਯੋਗ ਨਾਲ ਦਿਵਿਆਂਗਜਨਾਂ ਨੂੰ ਬਣਾਵਟੀ ਅੰਗ  ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪੱਧਰ ‘ਤੇ 25 ਸਤੰਬਰ ਦਿਨ ਸੋਮਵਾਰ ਨੂੰ ਸਥਾਨਕ ਇਸਲਾਮੀਆ ਗਰਲਜ਼ ਕਾਲਜ, ਰਾਏਕੋਟ ਰੋਡ ਵਿਖੇ ਸਵੇਰੇ 10 ਵਜੇਂ ਤੋਂ ਦੁਪਹਿਰ 03.00 ਵਜੇਂ ਤੱਕ ਅਸੈਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ: ਲਵਲੀਨ ਕੌਰ ਬੜਿੰਗ ਨੇ ਦੱਸਿਆ ਕਿ ਇਸ ਮੌਕੇ ਮੋਟਰਾਇਜਡ ਟਰਾਈਸਾਇਕਲ, ਟਰਾਈ ਸਾਇਕਲ, ਵ੍ਹੀਲ ਚੇਅਰ, ਨਕਲੀ ਅੰਗ, ਪੋਲਿਓ ਕੈਲਿਪਰ, ਕੰਨਾਂ ਦੀਆਂ ਮਸ਼ੀਨਾਂ, ਸਮਾਰਟ ਫੋਨ, ਸੀ.ਪੀ. ਚੇਅਰ, ਐਮ.ਆਰ. ਕਿੱਟ, ਨੇਤਰਹੀਣਾਂ ਲਈ ਸਮਾਰਟ ਕੇਨ, ਐਲਬੋ ਕਰੰਚ, ਚੱਲਣ ਵਾਲੀ ਸੋਟੀ, ਬਰੇਲ ਕੇਨ, ਵਾਕਰ, ਏ.ਡੀ.ਐਲ ਕਿੱਟ (ਲੈਪਰੇਸੀ) , ਬੀ ਟੀ ਈ (2 ਸਾਲ ਤੋਂ ਛੋਟੇ ਬੱਚੇ ਲਈ ਕੰਨ ਦੀ ਮਸ਼ੀਨ) ਅਤੇ ਹੋਰ ਸਹਾਇਕ ਉਪਕਰਣਾਂ ਲਈ ਲਾਭਪਾਤਰੀਆਂ ਦੀ ਅਸੈਸਮੈਂਟ ਕੀਤੀ ਜਾਵੇਗੀ । ਲੋੜਵੰਦ ਬਿਨੈਕਾਰ ਦਾ ਘੱਟ ਤੋਂ ਘੱਟ 40 ਫ਼ੀਸਦੀ ਦਿਵਿਆਂਗਜ਼ਨ ਹੋਣਾ ਜ਼ਰੂਰੀ ਹੈ।

               ਉਨ੍ਹਾਂ ਲੋੜਵੰਦ ਦਿਵਿਆਂਗਜਨਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਉਠਾਣ ਦੀ ਅਪੀਲ ਕਰਦਿਆਂ ਕਿਹਾ ਕਿ ਲੋੜਵੰਦ ਬਿਨੈਕਾਰ ਸਹਾਇਕ ਉਪਕਰਣ ਲੈਣ ਲਈ ਜ਼ਰੂਰੀ ਦਸਤਾਵੇਜ਼ ਮੁਹੱਈਆ ਕਰਵਾਉਣੇ ਪੈਣਗੇ। ਜਿਸ ਵਿੱਚ ਆਧਾਰ ਕਾਰਡ ਦੀ ਕਾਪੀ, ਵੋਟਰ ਆਈ.ਡੀ., ਇੱਕ ਪਾਸਪੋਰਟ ਸਾਇਜ ਫੋਟੋ, ਦਿਵਿਆਂਗਜਨ/ ਦਿਵਿਆਂਗਤਾ ਸਰਟੀਫਿਕੇਟ ਅਤੇ ਆਮਦਨ ਸਰਟੀਫਿਕੇਟ (ਆਮਦਨ 22000 ਰੁਪਏ ਤੋਂ ਘੱਟ ਪ੍ਰਤੀ ਮਹੀਨਾ) ਸਰਪੰਚ/ਐਮ.ਸੀ./ ਤਹਿਸੀਲਦਾਰ/ਪਟਵਾਰੀ ਆਦਿ ਤੋਂ ਤਸਦੀਕ ਸ਼ੁਦਾ) ਲੈ ਕੇ ਇਨ੍ਹਾਂ ਕੈਂਪਾਂ ਵਿਚ ਹਾਜ਼ਰ ਹੋ ਕੇ ਆਪਣੀ ਰਜਿਸਟ੍ਰੇਸ਼ਨ ਅਤੇ ਅਸੈਸਮੈਂਟ ਕਰਵਾ ਸਕਦੇ ਹਨ। ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਕਿਸੇ ਵੀ ਲਾਭਪਾਤਰੀ ਦੀ ਅਸੈਸਮੈਂਟ ਨਹੀਂ ਹੋਵੇਗੀ।  ਵਧੇਰੇ ਜਾਣਕਾਰੀ ਲਈ ਡੀ.ਡੀ.ਆਰ.ਸੀ. ਮਿੰਟੂ ਬਾਂਸਲ  ਦੇ ਮੋਬਾਇਲ ਨੰਬਰ 94176-00998, 62804-71338 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans