Menu

ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ ਯੁਵਕਾਂ ਲਈ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ

25, ਸਤੰਬਰ – ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਵੱਲੋਂ ਯੁਵਕਾਂ ਨੂੰ ਅਗਨੀਵੀਰ ਫੌਜ਼, ਅਗਨੀਵੀਰ ਏਅਰ ਫੋਰਸ, ਅਗਨੀਵੀਰ ਨੇਵੀ, ਪੈਰਾ ਮਿਲਟਰੀ ਫੋਰਸਾਂ, ਪੰਜਾਬ ਪੁਲਿਸ ਦੀ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਤਿਆਰੀ ਮੁਫ਼ਤ ਕਰਵਾਈ ਜਾਂਦੀ ਹੈ।  ਇਸ ਦੌਰਾਨ ਯੁਵਕਾਂ ਨੂੰ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਂਦੀ ਹੈ। ਯੁਵਕਾਂ ਤੋਂ ਟੇਰਨਿੰਗ ਸੰਬੰਧੀ ਕਿਸੇ ਵੀ ਕਿਸਮ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਂਦੀ।
ਉਨ੍ਹਾਂ ਦੱਸਿਆ ਕਿ ਅਗਨੀਵੀਰ ਫੌਜ ਦੀ ਭਰਤੀ ਲਈ ਆਨਲਾਈਨ ਰਜਿਸਟਰੇਸ਼ਨ ਜਨਵਰੀ 2024 ਵਿਚ ਸ਼ੁਰੂ ਹੋ ਰਹੀ ਹੈ ਅਤੇ ਮਾਰਚ 2024 ਵਿਚ ਲਿਖਤੀ ਪੇਪਰ ਹੋਣ ਦੀ ਸੰਭਾਵਨਾ ਹੈ। ਇਸ ਦੀ ਤਿਆਰੀ ਲਈ ਕੈਂਪ ਵਿਚ ਲਿਖਤੀ ਪੇਪਰ ਅਤੇ ਫਿਜੀਕਲ ਦੀ ਤਿਆਰੀ ਸ਼ੁਰੂ ਹੋ ਗਈ ਹੈ। ਦਿੱਲੀ ਪੁਲਿਸ ਲਈ ਆਨਲਾਈਨ ਅਪਲਾਈ ਕਰਨ ਦੀ ਮਿਤੀ 30 ਸਤੰਬਰ 2023 ਤੱਕ ਹੈ। ਦਿੱਲੀ ਪੁਲਿਸ ਵਿਚ ਭਰਤੀ ਹੋਣ ਦੇ ਚਾਹਵਾਨ ਯੁਵਕ ਲਿਖਤੀ ਪੇਪਰ ਅਤੇ ਫਿਜੀਕਲ ਟੈਸਟ ਦੀ ਤਿਆਰੀ ਲਈ ਸਿਖਲਾਈ ਲੈ ਸਕਦੇ ਹਨ। ਪੰਜਾਬ ਪੁਲਿਸ ਵਿਚ ਭਰਤੀ ਹੋਣ ਦੇ ਯੁਵਕਾਂ ਜਿੰਨੇ ਨੇ ਲਿਖਤੀ ਪੇਪਰ ਦੇ ਦਿੱਤਾ ਹੈ ਉਹ ਯੁਵਕ ਫਿਜੀਕਲ ਦੀ ਤਿਆਰੀ ਲਈ ਟ੍ਰੇਨਿੰਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜੋ ਯੁਵਕ ਇਨ੍ਹਾਂ ਫੋਰਸਾਂ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ। ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 8 ਵਜੇ ਤੋਂ 11:30 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰ ਸਕਦੇ ਹਨ। ਯੁਵਕ ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ਟ੍ਰੇਨਿੰਗ ਲੈਣ ਲਈ ਕੈਂਪ ਵਿੱਚ ਆਉਣ ਸਮੇਂ ਦਸ਼ਤਾਵੇਜ਼ ਜਿਵੇ ਕਿ ਦਿੱਲੀ ਪੁਲਿਸ ਜਾਂ ਉਪਰੋਕਤ ਕਿਸੇ ਵੀ ਭਰਤੀ ਲਈ ਆਨ ਲਾਈਨ ਅਪਲਾਈ ਕੀਤਾ ਹੈ ਉਸ ਦੀ ਫੋਟੋ ਸਟੇਟ ਕਾਪੀ ਅਗਰ ਅਪਲਾਈ ਨਹੀਂ ਕੀਤਾ ਤਾਂ ਵੀ ਯੁਵਕ ਟ੍ਰੇਨਿੰਗ ਲਈ ਆ ਸਕਦਾ ਹੈ ਅਤੇ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ  ਵਧੇਰੇ ਜਾਣਕਾਰੀ ਲਈ  83601-63527 , 81465-50741 ਅਤੇ 94639-03533  ਨੰਬਰਾਂ ‘ਤੇ ਸਪੰਰਕ ਕੀਤਾ ਜਾ ਸਕਦਾ ਹੈ।

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ ਗਰਮੀ ਦੇ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਹਾਲਾਤ ਅਜਿਹੇ ਹਨ ਕਿ ਦਿਨ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ…

 ਨਵੀਂ ਦਿੱਲੀ , 18 ਮਈ- ਦਿੱਲੀ ਦੇ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40468 posts
  • 0 comments
  • 0 fans