Menu

ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਚੰਡੀਗੜ੍ਹ 26 ਸਤੰਬਰ 2023-: ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੇ ਅਪਣੀ ਅਗਾਊਂ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਹੈ। ਮਨਪ੍ਰੀਤ ਬਾਦਲ ਨੇ ਬਠਿੰਡਾ ਸੈਸ਼ਨ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਉਨ੍ਹਾਂ ਦੇ ਵਕੀਲ ਸੁਖਵਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਜਦੋਂ ਪਟੀਸ਼ਨ ਦਾਇਰ ਕੀਤੀ ਗਈ ਸੀ ਤਾਂ ਜਾਂਚ ਜਾਰੀ ਸੀ। ਹੁਣ ਜਦੋਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ ਤਾਂ ਅਸੀਂ ਨਵੇਂ ਤੱਥਾਂ ਨਾਲ ਪਟੀਸ਼ਨ ਦਾਇਰ ਕਰਾਂਗੇ। ਉਧਰ ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਸਾਰੇ ਹਵਾਈ ਅੱਡਿਆਂ ‘ਤੇ ਅਲਰਟ ਜਾਰੀ ਕਰ ਦਿਤਾ ਗਿਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਵਿਦੇਸ਼ ਭੱਜ ਸਕਦੇ ਹਨ।

ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਵਿਰੁਧ ਜ਼ਮੀਨ ਅਲਾਟਮੈਂਟ ਮਾਮਲੇ ਵਿਚ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਮਨਪ੍ਰੀਤ ਬਾਦਲ ਤੋਂ ਇਲਾਵਾ 5 ਹੋਰ ਮੁਲਜ਼ਮ ਨਾਮਜ਼ਦ ਕੀਤੇ ਗਏ ਸਨ। ਮਨਪ੍ਰੀਤ ਬਾਦਲ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਚਾਰ ਦਿਨ ਪਹਿਲਾਂ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਮਨਪ੍ਰੀਤ ਦੀ ਭਾਲ ਵਿਚ ਵਿਜੀਲੈਂਸ ਬਿਊਰੋ ਨੇ ਕੱਲ੍ਹ ਮੁਕਤਸਰ ਦੇ ਪਿੰਡ ਬਾਦਲ ਵਿਚ ਉਨ੍ਹਾਂ ਦੇ ਘਰ ਵੀ ਛਾਪਾ ਮਾਰਿਆ ਸੀ। ਹਾਲਾਂਕਿ ਮਨਪ੍ਰੀਤ ਬਾਦਲ ਉਥੇ ਨਹੀਂ ਸਨ। ਇਸ ਮਾਮਲੇ ਵਿਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans