Menu

ਕਸ਼ਮੀਰ ਸਿੰਘ ਮੱਲੀ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਬਲਕਾਰ ਸਿੰਘ, ਬ੍ਰਹਮ ਸ਼ੰਕਰ ਜਿੰਪਾ ਤੇ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀਆਂ ਮੁਬਾਰਕਾਂ
26, ਸਤੰਬਰ : ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਕਸ਼ਮੀਰ ਸਿੰਘ ਮੱਲ੍ਹੀ ਨੇ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਜਲ ਸਪਲਾਈ ਅਤੇ ਸੈਨੀਟੇਸ਼ਨਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਐਨ.ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀਆਂ ਵਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਗਿਆ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਇਸ ਜ਼ਿੰਮੇਂਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਂਦੇ ਹੋਏ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਵਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਨਿਭਾਇਆ ਜਾ ਰਿਹਾ ਹੈ ਜਿਸ ਦਾ ਪ੍ਰਤੱਖ ਰੋਜ਼ਾਨਾ ਰਾਜ ਅੰਦਰ ਲਏ ਜਾ ਰਹੇ ਇਤਿਹਾਸਿਕ ਫ਼ੈਸਲਿਆਂ ਤੋਂ ਲੱਗਦਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਤ ਕਰਦਿਆਂ 117 ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਜਿਸ ਤਹਿਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੰਮ੍ਰਿਤਸਰ ਵਿਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਗਿਆ।
ਅਹੁਦਾ ਸੰਭਾਲਣ ਉਪਰੰਤ ਕਸ਼ਮੀਰ ਸਿੰਘ ਮੱਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਜਿੰਮੇਵਾਰੀ ਉਹ ਪੂਰੀ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪੂਰੀ ਵਚਨਬੱਧਤਾ ਦੇ ਨਾਲ ਸ਼ਹਿਰਵਾਸੀਆਂ ਦੀ ਸਹੂਲਤ ਲਈ ਲੋੜੀਂਦੇ ਕਾਰਜਾਂ ਨੂੰ ਮੁਕੰਮਲ ਕਰਵਾਕੇ ਬੁਨਿਆਦੀ ਢਾਂਚੇ ਵਿਚ ਹੋਰ ਸੂਧਾਰ ਲਿਆਉਣਗੇ।
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਨਵ-ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਫਗਵਾੜਾ ਸ਼ਹਿਰ ਦੇ ਵਿਕਾਸ ਲਈ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਹਰ ਖੇਤਰ ਵਿਚ ਵਿਕਾਸ ਦੀਆਂ ਨਵੀਆਂ ਸਿਖਰਾਂ ਛੋਹ ਰਿਹਾ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਇੰਡਸਟਰੀਅਲ ਮੀਟ ਕਰਵਾਈ ਗਈ, ਜਿਸ ਤਹਿਤ ਕਾਰੋਬਾਰੀਆਂ ਵਲੋਂ ਸਿੱਧੇ ਤੌਰ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਕੇ ਉਦਯੋਗਾਂ ਨੂੰ ਹੋਰ ਉਤਸ਼ਾਹਤ ਕਰਨ ਵਿਚ ਬਣਦਾ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ।
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਰਾਜ ਅੰਦਰ 40 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਕੇ ਸੂਬਾ ਸਰਕਾਰ ਨੇ ਰੋਜ਼ਗਾਰ ਦੇ ਖੇਤਰ ਵਿਚ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੀ ਆਮ ਆਦਮੀ ਕਲੀਨਿਕਾਂ ਅਤੇ ਸਕੂਲ਼ ਆਫ਼ ਐਮੀਨੈਂਸ ਰਾਹੀਂ ਲੋਕਾਂ ਤੇ ਵਿਦਿਆਰਥੀਆਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ ।
ਇਸ ਮੌਕੇ ਹੋਰਨਾਂ ਤੋਂ  ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ, ਇੰਮਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਜਿਲਾ ਯੋਜਨਾ ਕਮੇਟੀ ਦੀ ਚੇਅਰਪਰਸਨ ਲਲਿਤਾ ਸਕਲਾਨੀ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਆਦਿ ਵੀ ਮੌਜੂਦ ਸਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans