Menu

ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਸਬੰਧਤ ਵਰਗ ਦੇ ਲੋਕਾਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

26, ਸਤੰਬਰ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸੰਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਾ ਭਲਾਈ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਵੱਲੋ ਵੱਖ-ਵੱਖ ਮੁੱਦਿਆਂ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ, ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਭਿਉਦੈ ਯੋਜਨਾ, ਹੋਸਟਲਾਂ ਸੰਬੰਧੀ ਸਕੀਮ ਬਾਰੇ ਅਤੇ ਅੰਬੇਦਕਰ ਭਵਨਾਂ ਦੀਆਂ ਇਮਾਰਤਾਂ ਦੇ ਰੱਖ-ਰਖਾਅ ਸੰਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।
ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਅਧੀਨ ਸਾਲ 2023-24 ਦੋਰਾਨ 2.6 ਲੱਖ ਵਿਦਿਆਰਥੀਆਂ ਦਾ ਟੀਚਾ ਹੈ, ਜਿਸ ਲਈ ਮਿਸ਼ਨ 2.6 ਚਲਾਇਆ ਜਾ ਰਿਹਾ ਹੈ। ਉਨ੍ਹਾਂ ਇਸ ਸਕੀਮ ਦਾ ਲਾਭ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਭਲਾਈ ਅਫ਼ਸਰਾਂ ਨੂੰ ਜਾਗਰੂਕਤਾ ਮੁਹਿੰਮ ਚਲਾਉਣ ਦੇ ਆਦੇਸ਼ ਵੀ ਦਿੱਤੇ।
ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੱਖ-ਵੱਖ ਸਕੀਮਾਂ ਦੀਆਂ ਤਜਵੀਜਾਂ 15 ਦਿਨਾਂ ਦੇ ਅੰਦਰ-ਅੰਦਰ ਮੁੱਖ ਦਫ਼ਤਰ ਨੂੰ ਭੇਜਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਸਹੀ ਤਰ੍ਹਾਂ ਲਾਗੂ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਲਾਭ ਪਹੁੰਚ ਸਕੇ। ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ- ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ, ਜਾਇੰਟ ਡਾਇਰੈਕਟਰ ਸਰਬਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40475 posts
  • 0 comments
  • 0 fans