Menu

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ  ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਸਮੇਤ 6 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

26, ਸਤੰਬਰ – ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਲਗਾਤਾਰ ਅਸਾਮੀਆ ਕੱਢ ਰਹੀ ਹੈ ਤੇ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਉਪਰੰਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਮਾਜਿਕ ਇਸਤਰੀ ਤੇ ਬਾਲ ਵਿਕਾਸ ਵਿਭਾਗ ਫ਼ਾਜ਼ਿਲਕਾ ਵਿਖੇ 6 ਆਂਗਣਵਾੜੀ ਹੈਲਪਰਾਂ ਤੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ।
ਇਸ ਮੌਕੇ ਨਰਿੰਦਰ ਪਾਲ ਸਿੰਘ ਸਵਨਾ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਰੋਜ਼ਗਾਰ ਦੇਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਹਰ ਇਕ ਵਿਭਾਗ ਵਿਖੇ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ ਤੇ ਨਾਲ ਦੀ ਨਾਲ ਭਰੀਆਂ ਵੀ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿਥੇ ਨਵੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ ਉਥੇ ਪਹਿਲਾਂ ਤੋਂ ਕੰਮ ਕਰ ਰਹੇ ਕਚੇ ਕਾਮਿਆਂ ਨੂੰ ਵੀ ਪੱਕਾ ਕੀਤਾ ਹੈ।
ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਅਤ ਬਿਲਕੁਲ ਸਾਫ ਹੈ ਤੇ ਕਿਸੇ ਨਾਲ ਭੇਦਭਾਵ ਨਾ ਕਰਦਿਆਂ ਪੂਰੀ ਪਾਰਦਰਸ਼ਤਾ ਨਾਲ ਮੈਰਿਟ ਦੇ ਆਧਾਰ ‘ਤੇ ਹੀ ਉਮੀਦਵਾਰਾਂ ਨੂੰ ਨਿਯੁਕਤੀ ਪੱਤਰਾਂ ਦਿੱਤੇ ਜਾ ਰਹੇ ਹਨ। ਉਨ੍ਹਾਂ ਨੌਕਰੀ ਵਿਚ ਆਈਆਂ ਹੈਲਪਰਾਂ ਤੇ ਵਰਕਰਾਂ ਦੀ ਹੌਸਲਾਅਫਜਾਈ ਕਰਦਿਆਂ ਕਿਹਾ ਕਿ ਉਹ ਦਿਲ ਲਗਾ ਕੇ ਡਿਊਟੀ ਕਰਨ ਤੇ ਲੋਕਾਂ ਨੂੰ ਵਿਭਾਗ ਦੀਆਂ ਸਕੀਮਾਂ ਤੇ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜ਼ੋ ਲੋਕ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਹਾ ਹਾਸਲ ਕਰ ਸਕਣ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ, ਸਾਜਨ ਖਰਬਾਟ, ਵਿਭਾਗ ਦਾ ਸਟਾਫ਼ ਆਦਿ ਮੌਜੂਦ ਸੀ।

ਅਟਾਰੀ ਸਰਹੱਦ ’ਤੇ 700 ਕਰੋੜ ਰੁਪਏ ਦੇ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅਟਾਰੀ ਸਰਹੱਦ ‘ਤੇ 700 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਸਕੂਲਾਂ ਨੂੰ ਬੰਬ ਨਾਲ ਉਡਾਉਣ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40043 posts
  • 0 comments
  • 0 fans