Menu

ਆਯੂਸ਼ਮਾਨ ਭਵ ਪ੍ਰੋਗਰਾਮ ਤਹਿਤ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਸਿਹਤ ਮੇਲਾ ਆਯੋਜਿਤ

26, ਸਤੰਬਰ – ਸਿਹਤ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਸਿਹਤ ਵਿਭਾਗ ਫ਼ਾਜ਼ਿਲਕਾ ਅਧੀਨ ਆਉਂਦੇ ਵੱਖ-ਵੱਖ ਸਿਹਤ ਕੇਂਦਰਾਂ ਤੇ ਆਯੁਸ਼ਮਾਨ ਭਵ ਪ੍ਰੋਗਰਾਮ ਤਹਿਤ ਅੱਜ ਹੈਲਥ ਮੇਲੇ ਲਗਾਏ ਗਏ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਪ੍ਰੋਗਰਾਮ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਸਿਹਤ ਜਾਗਰੂਕਤਾ ਲਿਆਉਣ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣਗੇ।

ਉਨ੍ਹਾਂ ਕਿਹਾ ਕਿ ਆਯੂਸ਼ਮਾਨ ਸਕੀਮ ਤਹਿਤ ਹਰ ਯੋਗ ਲਾਭਪਾਤਰੀ ਨੂੰ ਕਵਰ ਕਰਨ ਲਈ ਨਵੇਂ ਕਾਰਡ ਬਣਾਉਣ ਸੰਬੰਧੀ 17 ਸਤੰਬਰ ਤੋਂ ਕੈਪਾਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਫ਼ਾਜ਼ਿਲਕਾ ਸਿਵਲ ਹਸਪਤਾਲ ਵਲੋਂ ਇਸ ਦੌਰਾਨ ਖੂਨ ਦਾਨ ਕੈਂਪ ਵੀ ਲਗਾਏ ਗਏ ਹਨ ਅਤੇ ਨਾਲ ਹੀ ਅੰਗਦਾਨ ਨੂੰ ਉਤਸਾਹਿਤ ਕਰਨ ਸੰਬੰਧੀ ਸਹੁੰ ਚੁੱਕ ਸਮਾਗਮ ਵੀ ਆਯੋਜਿਤ ਕੀਤੇ ਜਾ ਰਹੇ ਹੈ। । ਉਨ੍ਹਾਂ ਨੇ ਦੱਸਿਆ ਕਿ ਸਾਫ ਸਫਾਈ ਦੇ ਮਹੱਤਵ ਨੂੰ ਹੁਲਾਰਾ ਦੇਣ ਲਈ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ ਅਤੇ 2 ਅਕਤੂਬਰ ਨੂੰ ਗ੍ਰਾਮ ਸਭਾ ਦੇ ਇਜਲਾਸ ਕਾਰਵਾਏ ਜਾਣਗੇ।

ਫ਼ਾਜ਼ਿਲਕਾ ਦੇ ਬਲਾਕ ਡੱਬਵਾਲਾ ਕਲਾ, ਖੁਈਖੇੜਾ ਜੰਡਵਾਲਾ ਭੀਮੇਸ਼ਾਹ ਅਤੇ ਸੀਤੋ ਗੁੰਨੋ ਵਿਖੇ ਵੱਖ-ਵੱਖ ਪਿੰਡਾਂ ਵਿਖੇ ਸਿਹਤ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ । ਇਨ੍ਹਾਂ ਮੇਲਿਆਂ ਦੌਰਾਨ ਸਿਹਤ ਕਰਮੀਆਂ ਨੇ ਲੋਕਾਂ ਦੀ ਸਿਹਤ ਜਾਂਚ, ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਕਰਨ ਦੇ ਨਾਲ-ਨਾਲ ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ, ਆਭਾ ਆਈ.ਡੀ ਬਣਾਉਣ ਦੇ ਮਹੱਤਵ ਅਤੇ ਹੋਰ ਸਿਹਤ ਸਹੂਲਤਾਂ ਬਾਰੇ ਜਾਗਰੂਕ ਕੀਤਾ।

ਉਨ੍ਹਾਂ ਨੇ ਕਿਹਾ ਕਿ ਆਭਾ ਆਈ.ਡੀ ਨਾਲ ਵਿਅਕਤੀ ਦਾ ਮੈਡੀਕਲ ਰਿਕਾਰਡ ਰਖਿਆ ਜਾ ਸਕਦਾ ਹੈ ਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਮਹੱਤਵ ਹੋਰ ਵਧੇਗਾ। ਇਸ ਮੌਕੇ ਵੱਖ-ਵੱਖ ਸਿਹਤ ਕੇਂਦਰਾਂ ਦਾ ਸਟਾਫ਼, ਸੀ.ਐਚ.ਓ, ਮ.ਪ.ਹ.ਸ (ਮੇਲ ਤੇ ਫੀਮੇਲ), ਮ.ਪ.ਹ.ਵ (ਮੇਲ ਤੇ ਫੀਮੇਲ), ਆਸ਼ਾ ਸੁਪਰਵਾਈਜ਼ਰ ਤੇ ਆਸ਼ਾ ਵਰਕਰ ਅਤੇ ਪਿੰਡ ਵਾਸੀ ਆਦਿ ਮੌਜੂਦ ਸਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans