Menu

ਜੇਕਰ ਤੁਹਾਡਾ ਵੀ ਰੇਲ ਸਫਰ ਕਰਨ ਦਾ ਪ੍ਰੋਗਰਾਮ ਹੈ ਤਾਂ ਪੜੋ ਇਹ ਖਬਰ ਤੁਹਾਡੇ ਲਈ

ਮੁਹਾਲੀ28 ਸਤੰਬਰ 2023 : ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤਿੰਨ ਦਿਨ ਤੱਕ ਰੇਲ ਰੋਕੋ ਅੰਦੋਲਨ ਕਰਨਗੀਆਂ। ਕਿਸਾਨ ਅੱਜ ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ’ਤੇ ਬੈਠ ਕੇ ਧਰਨਾ ਦੇਣਗੇ। ਕਿਸਾਨ ਰੇਲਵੇ ਲਾਈਨਾਂ ਨੇੜੇ ਪਹੁੰਚਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨ ਜਥੇਬੰਦੀਆਂ ਦੇ ਸਮਰਥਨ ਵਿਚ ਆ ਗਏ ਹਨ।ਵੀਰਵਾਰ ਸਵੇਰ ਤੋਂ ਹੀ ਕਿਸਾਨ ਰੇਲਵੇ ਲਾਈਨਾਂ ਨੇੜੇ ਵੱਡੀ ਗਿਣਤੀ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਤਿੰਨ ਦਿਨਾਂ ਲਈ ਪੂਰੀ ਤਿਆਰੀ ਨਾਲ ਆਏ ਹਨ। ਖਾਣ-ਪੀਣ ਅਤੇ ਬੈਠਣ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਟਰਾਲੀਆਂ ਵਿੱਚ ਸੌਣ ਲਈ ਗੱਦੇ ਵੀ ਲੈ ਕੇ ਆਏ ਹਨ। ਕਿਸਾਨ 12 ਵਜੇ ਰੇਲਵੇ ਲਾਈਨਾਂ ‘ਤੇ ਬੈਠ ਜਾਣਗੇ।

ਇਸ ਦੇ ਨਾਲ ਹੀ ਹਰਿਆਣਾ ਦੇ ਕਿਸਾਨ ਆਗੂ ਵੀ ਪੰਜਾਬ ਦੇ ਸਮਰਥਨ ਵਿਚ ਆ ਗਏ ਹਨ। ਹਰਿਆਣਾ ਦੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਪਹਿਲਾਂ ਹੀ ਪੈਦਲ ਮਾਰਚ ਚੱਲ ਰਿਹਾ ਹੈ। ਜੇਕਰ ਪੰਜਾਬ ਵਿੱਚ ਕਿਸਾਨਾਂ ਨਾਲ ਬੇਇਨਸਾਫ਼ੀ ਹੁੰਦੀ ਹੈ ਜਾਂ ਪੁਲਿਸ ਨੇ ਕੋਈ ਤਾਕਤ ਵਰਤਣ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਦੇ ਕਿਸਾਨ ਵੀ ਪੰਜਾਬ ਵੱਲ ਮਾਰਚ ਕਰਨਗੇ। ਇਸ ਤੋਂ ਬਾਅਦ ਵੱਡੀ ਗਿਣਤੀ ‘ਚ ਅੰਦੋਲਨ ਸ਼ੁਰੂ ਹੋਵੇਗਾ।
ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਜਿਨ੍ਹਾਂ ਲੋਕਾਂ ਨੇ ਟਰੇਨਾਂ ‘ਚ ਪਹਿਲਾਂ ਹੀ ਟਿਕਟਾਂ ਬੁੱਕ ਕਰਵਾ ਲਈਆਂ ਹਨ, ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲ ਗੱਡੀਆਂ ਰਾਹੀਂ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਬੱਸਾਂ ਰਾਹੀਂ ਸਫ਼ਰ ਕਰਨਾ ਪੈ ਸਕਦਾ ਹੈ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans