Menu

ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਆਪ ਸਰਕਾਰ: ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 28 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਉਹ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਤੇ ਕਿਹਾ ਕਿ ਅਗੇਤੀ ਕਿਸਮ ਦੇ ਝੋਨੇ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜ ਗਿਆ ਹੈ ਪਰ ਹਾਲੇ ਤੱਕ ਖਰੀਦ ਨਹੀਂ ਹੋਈ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਦੇ ਕਹਿਣ ’ਤੇ ਪੀ ਆਰ 126 ਸਮੇਤ ਝੋਨੇ ਦੀਆਂ ਅਨੇਕਾਂ ਕਿਸਮਾਂ ਲਾਈਆਂ ਹਨ ਤੇ ਇਸ ਲਈ ਖਰੀਦ 1 ਅਕਤੂਬਰ ਦੀ ਥਾਂ ਤੁਰੰਤ ਸ਼ੁਰੂ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜਲਦੀ ਖਰੀਦ ਸ਼ੁਰੂ ਕਰਨ ਨਾਲ ਕਿਸਾਨ ਪਰਾਲੀ ਵੀ ਸੰਭਾਲ ਸਕਣਗੇ ਜਿਸ ਨਾਲ ਪਰਾਲੀ ਸਾੜਨ ਦੇ ਮਾਮਲੇ ਬਹੁਤ ਘੱਟ ਜਾਣਗੇ।

ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਖਰੀਦ ਸੀਜ਼ਨ ਜਲਦੀ ਸ਼ੁਰੂ ਕਰਨ ਲਈ ਕਿਸਾਨਾਂ ਤੇ ਆੜ੍ਹਤੀਆਂ ਵੱਲੋਂ ਵਾਰ-ਵਾਰ ਕੀਤੀਆਂ ਮੰਗਾਂ ’ਤੇ ਗੌਰ ਨਹੀਂ ਕੀਤਾ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਝੋਨਾ ਘੱਟ ਰੇਟ ’ਤੇ 1700 ਤੋਂ 1800 ਰੁਪਏ ਪ੍ਰਤੀ ਕੁਇੰਟਲ ਦੀ ਦਰ ’ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚਣ ਵਾਸਤੇ ਮਜਬੂਰ ਹੋਣਾ ਪੈ ਰਿਹਾ ਹੈ ਜਦੋਂ ਕਿ ਘੱਟੋ ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਹੈ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਰਾਜਪੁਰਾ, ਬਨੂੜ, ਖੰਨਾ ਤੇ ਲਾਲੜੂ ਮੰਡੀਆਂ ਵਿਚ ਪਹਿਲਾਂ ਹੀ ਵੱਡੀ ਪੱਧਰ ’ਤੇ ਝੋਨਾ ਆ ਚੁੱਕਾ ਹੈ। ਉਹਨਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਹੁਣ ਤੱਕ ਮੰਡੀਆਂ ਵਿਚ ਕੋਈ ਪ੍ਰਬੰਧ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਕਿਸਾਨ ਸਟੋਰੇਜ ਲਈ ਥਾਂ ਦੀ ਘਾਟ ਤੇ ਬਾਰਦਾਨੇ ਦੀ ਘਾਟ ਦੀਆਂ ਸ਼ਿਕਾਇਤਾਂ ਕਰ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕਿਸਾਨਾਂ ਨੂੰ ਝੋਨੇ ਦੀਆਂ ਵੱਖ-ਵੱਖ ਕਿਸਮਾਂ ਲਾਉਣ ਲਈ ਪ੍ਰੇਰਿਤ ਕੀਤਾ ਗਿਆ ਪਰ ਹੁਣ ਉਹਨਾਂ ਨੂੰ ਉਹਨਾਂ ਦੀ ਕਿਸਮਤ ’ਤੇ ਛੱਡ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਮੁੱਖ ਮੰਤਰੀ ਵੱਲੋਂ ਪਹਿਲਾਂ ਕੀਤੇ ਵਾਅਦੇ ਚੇਤੇ ਆ ਰਹੇ ਹਨ ਜਦੋਂ ਉਹਨਾਂ ਕਿਸਾਨਾਂ ਨੂੰ ਮੂੰਗੀ ਦੀ ਫਸਲ ਬੀਜਣ ਵਾਸਤੇ ਆਖਿਆ ਸੀ ਪਰ ਸਰਕਾਰੀ ਏਜੰਸੀਆਂ ਨੇ ਮੰਡੀਆਂ ਵਿਚ ਆਈ ਮੂੰਗੀ ਦੀ ਕੁੱਲ ਫਸਲ ਵਿਚੋਂ ਸਿਰਫ 10 ਫੀਸਦੀ ਦੀ ਖਰੀਦ ਕੀਤੀ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਕਿਸਾਨਾਂ ਦੀ ਸਾਰ ਨਹੀਂ ਲਈ ਜਾ ਰਹੀ। ਉਹਨਾਂ ਨੇ ਮੰਗ ਕੀਤੀ ਕਿ ਜਿਹੜੇ ਕਿਸਾਨਾਂ ਦੀ ਜੁਲਾਈ ਵਿਚ ਆਏ ਹੜ੍ਹਾਂ ਵਿਚ ਝੋਨੇ ਦੀ ਫਸਲ ਨੁਕਸਾਨੀ ਗਈ ਹੈ, ਉਹਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਾਲੇ ਤੱਕ ਗਿਰਦਾਵਰੀ ਹੀ ਮੁਕੰਮਲ ਨਹੀਂ ਕੀਤੀ ਗਈ। ਉਹਨਾਂ ਨੇ ਇਹ ਵੀ ਕਿਹਾ ਕਿ ਹਾਲੇ ਤੱਕ ਕਿਸਾਨ ਪਿਛਲੇ ਸਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਉਡੀਕ ਰਹੇ ਹਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans