Menu

ਰਾਜਪਾਲ ਬਨਵਾਰੀਲਾਲ ਪੁਰੋਹਿਤ 4 ਅਕਤੂਬਰ ਤੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਚੰਡੀਗੜ੍ਹ28 ਸਤੰਬਰ 2023: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਹੁਣ 4 ਅਕਤੂਬਰ ਤੋਂ ਸੂਬੇ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਇਹ ਉਨ੍ਹਾਂ ਦਾ 5ਵਾਂ ਦੌਰਾ ਹੈ ਅਤੇ ਤਿੰਨ ਦਿਨਾਂ ਤਕ ਉਹ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕਰਨਗੇ ਅਤੇ ਸਥਾਨਕ ਪੰਚਾਇਤਾਂ ਨਾਲ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਸੂਚਨਾ ਹੈ ਕਿ ਉਹ ਇਸ ਦੌਰੇ ਦੌਰਾਨ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਨਹੀਂ ਕਰਨਗੇ।

ਇਸ ਤੋਂ ਪਹਿਲਾਂ ਉਨ੍ਹਾਂ 20-22 ਸਤੰਬਰ ਤਕ ਇਨ੍ਹਾਂ ਜ਼ਿਲ੍ਹਿਆਂ ਦਾ ਦੌਰਾ ਕਰਨ ਦਾ ਐਲਾਨ ਕੀਤਾ ਸੀ ਪਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 26 ਸਤੰਬਰ ਨੂੰ ਆਮਦ ਅਤੇ ਉਤਰੀ ਖੇਤਰੀ ਕੌਂਸਲ ਦੀ ਮੀਟਿੰਗ ਦੇ ਮੱਦੇਨਜ਼ਰ ਉਨ੍ਹਾਂ ਨੂੰ ਅਪਣਾ ਪ੍ਰੋਗਰਾਮ ਮੁਲਤਵੀ ਕਰਨਾ ਪਿਆ। ਰਾਜ ਭਵਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜਪਾਲ ਇਸ ਤਿੰਨ ਦਿਨਾਂ ਦੌਰੇ ਦੌਰਾਨ ਪਹਿਲੇ ਦਿਨ ਪਠਾਨਕੋਟ ਅਤੇ ਗੁਰਦਾਸਪੁਰ, ਦੂਜੇ ਦਿਨ ਅੰਮ੍ਰਿਤਸਰ ਅਤੇ ਤਰਨਤਾਰਨ ਅਤੇ ਤੀਜੇ ਦਿਨ ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿਚ ਵਸਨੀਕਾਂ ਨਾਲ ਗੱਲਬਾਤ ਕਰਨਗੇ।ਖ਼ਬਰਾਂ ਅਨੁਸਾਰ ਰਾਜਪਾਲ ਅਪਣੇ ਤਿੰਨ ਦਿਨਾਂ ਦੌਰੇ ਲਈ ਸੂਬਾ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਨਹੀਂ ਕਰਨਗੇ। ਇਸ ਦਾ ਇਕ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਪੰਜਾਬ ਵਿਚਕਾਰ ਪੈਦਾ ਹੋਇਆ ਵਿਵਾਦ ਹੈ। ਰਾਜਪਾਲ ਨੇ ਖੁਦ ਮੁੱਖ ਮੰਤਰੀ ਤੋਂ 50 ਹਜ਼ਾਰ ਕਰੋੜ ਰੁਪਏ ਦਾ ਹਿਸਾਬ ਮੰਗਿਆ ਹੈ। ਇਸ ਕਾਰਨ ਰਾਜਪਾਲ ਪੁਰੋਹਿਤ ਨੇ ਰਾਜ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਨਾ ਕਰਨ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੁਲਾਈ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਵਲੋਂ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਕਰਨ ਸਬੰਧੀ ਟਿੱਪਣੀ ਕਰਦਿਆਂ ਇਸ ਨੂੰ ਗਲਤ ਦਸਿਆ ਸੀ। ਇਸ ਤੋਂ ਬਾਅਦ ਰਾਜਪਾਲ ਨੇ ਐਲਾਨ ਕੀਤਾ ਸੀ ਕਿ ਉਹ ਕਦੇ ਵੀ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਨਹੀਂ ਕਰਨਗੇ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans