Menu

ਪਲੇਸਮੈਂਟ ਕੈਂਪ ਦੌਰਾਨ ਏਅਰਟੈੱਲ ਪੇਅਮੈਂਟ ਬੈਂਕ ‘ਚ 11 ਪ੍ਰਾਰਥੀਆਂ ਦੀ ਕੀਤੀ ਗਈ ਚੋਣ

ਬਠਿੰਡਾ, 28 ਸਤੰਬਰ (ਵੀਰਪਾਲ ਕੌਰ): ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਏਅਰਟੈਲ ਪੇਅਮੈਂਟ ਬੈਂਕ ਦੇ ਸਹਿਯੋਗ ਨਾਲ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ 11 ਪ੍ਰਾਰਥੀਆਂ ਨੂੰ ਪ੍ਰੋਮੋਟਰ ਦੀ ਅਸਾਮੀ ਲਈ ਫ਼ਾਈਨਲ ਸਿਲੈਕਸ਼ਨ ਲਈ ਸਿਲੈਕਟ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ.  ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ  ਪਰਮਿੰਦਰ ਕੌਰ ਨੇ ਦੱਸਿਆ ਕਿ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮਹੀਨੇ ਦੇ ਹਰ ਹਫ਼ਤੇ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਕੋਈ ਵੀ ਬੇਰੁਜ਼ਗਾਰ ਪ੍ਰਾਰਥੀ ਆਪਣੀ ਯੋਗਤਾ ਅਨੁਸਾਰ ਭਾਗ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਏਅਰਟੈੱਲ ਪੇਅਮੈਂਟ ਬੈਂਕ ਵਿੱਚ ਜਿੰਨ੍ਹਾਂ ਪ੍ਰਾਰਥੀਆਂ ਨੂੰ ਸਿਲੈਕਟ ਕੀਤਾ ਗਿਆ ਹੈ, ਉਨ੍ਹਾਂ ਨੂੰ ਅੱਜ ਆਫਰ ਲੈਟਰ ਪ੍ਰਦਾਨ ਕੀਤੇ  ਗਏ ਹਨ।

          ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅਗਰਵਾਲ ਨੇ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਪ੍ਰੋਮੋਟਰ ਦੀ ਅਸਾਮੀ ਲਈ ਜਿੰਨ੍ਹਾਂ ਪ੍ਰਾਰਥੀਆਂ ਦੀ ਸਿਲੈਕਸ਼ਨ ਕੀਤੀ ਗਈ ਹੈ, ਉਨ੍ਹਾਂ ਨੂੰ ਹਰ ਮਹੀਨੇ 18,000/- ਰੁਪਏ ਦੀ ਤਨਖਾਹ ਨਾਲ ਹੋਰ ਭੱਤੇ ਵੀ ਦਿੱਤੇ ਜਾਣਗੇ। ਉਨ੍ਹਾਂ ਨੇ ਸਿਲੈਕਟ ਹੋਏ ਸਾਰੇ ਪ੍ਰਾਰਥੀਆਂ ਨੂੰ ਆਪਣੇ ਆਉਣ ਵਾਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆ। ਪ੍ਰਬੰਧਕੀ ਸ਼ਾਖਾ ਤੋਂ  ਬਲਤੇਜ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਨਵੀਆਂ ਕੰਪਨੀਆਂ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾ ਵਿੱਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਬਿਊਰੋ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜ਼ਰੂਰ ਜੁਆਇੰਨ ਕਰਨ, ਕਿਉਂਕਿ ਇਸੇ ਚੈਨਲ ਦੁਆਰਾ ਹੀ ਪਲੇਸਮੈਂਟ ਕੈਂਪਾਂ ਦੀ ਜਾਣਕਾਰੀ ਪ੍ਰਾਰਥੀਆਂ ਤੱਕ ਪਹੁੰਚਾਈ ਜਾਂਦੀ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans