Menu

ਦੇਸ਼ ਭਗਤੀ ਦੇ ਗੀਤਾਂ ਅਤੇ ਨਾਹਰਿਆਂ ਨਾਲ ਗੂੰਜੇ ਪ੍ਰਾਇਮਰੀ ਸਕੂਲ

ਬਠਿੰਡਾ, 28 ਸਤੰਬਰ (ਵੀਰਪਾਲ ਕੌਰ): ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੇ ਵੀਰ ਗਾਥਾ ਅਤੇ ਮੇਰੀ ਮਾਟੀ ਮੇਰਾ ਦੇਸ਼ ਪ੍ਰੋਜੈਕਟ ਨੂੰ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਸਿੱ) ਅਤੇ ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਸਿੱ) ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ।  ਇਸ ਸਬੰਧੀ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਵੀਰ ਗਾਥਾ ਅਤੇ ਮੇਰੀ ਮਾਟੀ ਮੇਰਾ ਦੇਸ਼ ਪ੍ਰੋਜੈਕਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹੇ ਦੇ ਸਮੂਹ ਬੀ.ਪੀ.ਈ. ਓਜ਼ ਅਤੇ ਸੀ.ਐੱਚ.ਟੀਜ਼ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ ਤਾਂ ਕਿ ਇਨ੍ਹਾਂ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ ਦੇਸ਼ ਲਈ ਮਰ ਮਿਟਣ ਵਾਲੇ ਮਹਾਨ ਸਪੂਤਾਂ ਦੀਆਂ ਕੁਰਬਾਨੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਜਾਂਦਾ ਹੈ ਤਾਂ ਕਿ ਵਿਦਿਆਰਥੀ ਸਾਡੇ ਗੌਰਵਮਈ ਇਤਿਹਾਸ ਬਾਰੇ ਜਾਣ ਸਕਣ।

          ਉਨ੍ਹਾਂ ਅੱਗੇ ਦੱਸਿਆ ਕਿ ਸਾਡੇ ਮਹਾਨ ਸਪੂਤਾਂ ਦੀ ਸ਼ਹਾਦਤ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਵਿਦਿਆਰਥੀ ਕਵਿਤਾਵਾਂ ਕਹਾਣੀਆਂ, ਗੀਤਾਂ ਅਤੇ ਪੇਟਿੰਗਾਂ ਰਾਹੀਂ ਇਨ੍ਹਾਂ ਸ਼ਹੀਦਾਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾ ਦੱਸਿਆ ਕਿ ਵੀਰ ਗਾਥਾ ਪ੍ਰੋਗਰਾਮ ਰਾਹੀਂ ਹਰ ਇੱਕ ਸਕੂਲ ਚਾਰ-ਚਾਰ ਬੱਚੇ ਰਜਿਸਟਰਡ ਕਰਵਾ ਰਿਹਾ ਹੈ।    ਇਸ ਮੌਕੇ ਮਹਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਸਿੱ) ਨੇ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਸਕੂਲਾਂ ਦੁਆਰਾ ਪਿੰਡ ਵਿੱਚ ਪ੍ਰਭਾਤ ਫੇਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰਭਾਤ ਫੇਰੀਆਂ ਵਿੱਚ ਦੇਸ਼ ਭਗਤੀ ਦੇ ਗੀਤ ਅਤੇ ਨਾਹਰੇ ਗੂੰਜਦੇ  ਹਨ ਅਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਦੇਸ਼ ਪ੍ਰੇਮ ਪਿਆਰ ਪ੍ਰਤੀ ਸਹੁੰ ਚੁੱਕੀ ਜਾਂਦੀ ਹੈ। ਇਸ ਦੇ ਨਾਲ ਹੀ ਪਿੰਡਾਂ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਪ੍ਰੋਗਰਾਮਾਂ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਗੁਰਪ੍ਰੀਤ ਸਿੰਘ ਬਰਾੜ ਜਿਲ੍ਹਾ ਖੇਡ ਇੰਚਾਰਜ਼, ਪ੍ਰੋਜੈਕਟ ਦੇ ਨੋਡਲ ਅਫ਼ਸਰ ਸੁਖਪਾਲ ਸਿੰਘ ਈ.ਟੀ. ਟੀ ਅਧਿਆਪਕ ਨਥਾਣਾ ਅਤੇ ਜਤਿੰਦਰ ਕੁਮਾਰ ਸ਼ਰਮਾ ਆਦਿ ਹਾਜ਼ਰ ਸਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans