Menu

ਸੁਖਪਾਲ ਖਹਿਰਾ ਦਾ ਮਿਲਆ 2 ਦਿਨ ਦਾ ਰਿਮਾਂਡ

ਚੰਡੀਗੜ੍ਹ28 ਸਤੰਬਰ 2023 : ਹਲਕਾ ਭਲੁੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਪੰਜਾਬ ਤੇ ਚੰਡੀਗੜ੍ਹ ਪੁਲਿਸ ਨੇ ਤੜਕਸਾਰ ਗ੍ਰਿਫ਼ਤਾਰ ਕਰ ਲਿਆ ਹੈ, ਪੰਜਾਬ ਪੁਲਿਸ ਦੀ ਟੀਮ ਸਵੇਰੇ 5 ਵਜੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਪਹੁੰਚੀ ਤੇ ਉਹਨਾਂ ਨੂੰ ਲੈ ਗਈ। ਜਿਸ ਤੋਂ ਬਾਅਦ ਉਹਨਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਹੁਣ ਉਹਨਾਂ ਦਾ 2 ਦਿਨ ਦਾ ਰਿਮਾਂਡ ਮਿਲਿਆ ਹੈ ਅਤੇ ਉਹਨਾਂ ਨੂੰ 30 ਸਤੰਬਰ ਨੂੰ ਮੁੜ ਪੇਸ਼ ਕੀਤਾ ਜਾਵੇਗਾ।

ਕਾਂਗਰਸ ਲੀਡਰਾਂ ਨੇ ਇਸ ਗ੍ਰਿਫਤਾਰੀ ਨੂੰ ਬਦਲਾਖੋਰੀ ਕਰਾਰ ਦਿੱਤਾ ਹੈ ਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਇਸ ਨੂੰ ਕਾਨੂੰਨ ਮੁਤਾਬਕ ਕੀਤੀ ਕਾਰਵਾਈ ਦੱਸ ਰਹੀ ਹੈ। ਕਾਂਗਰਸ ਨੇ ਅਪਣੇ ਟਵਿੱਟਰ ਹੈਂਡਲ ‘ਤੇ ਗ੍ਰਿਫ਼ਤਾਰੀ ਸਬੰਧੀ ਪੋਸਟ ਪਾ ਕੇ ਕਿਹਾ ਕਿ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਸੱਤਾ ਦੀ ਦੁਰਵਰਤੋਂ ਅਤੇ ਬਦਲਾਖੋਰੀ ਦਾ ਸਬੂਤ ਹੈ। ਬੇਇਨਸਾਫ਼ੀ ਵਿਰੁੱਧ ਬੁਲੰਦ ਆਵਾਜ਼ ਨੂੰ ਦਬਾਉਣ ਦੀ ਇਸ ਘਟੀਆ ਸਾਜ਼ਿਸ਼ ਵਿਰੁੱਧ ਸਮੁੱਚਾ ਕਾਂਗਰਸੀ ਪਰਿਵਾਰ ਖਹਿਰਾ ਦੇ ਨਾਲ ਖੜ੍ਹਾ ਹੈ। ਅਸੀਂ ਝੁਕਣ ਲਈ ਤਿਆਰ ਨਹੀਂ, ਰੁਕਣ ਲਈ ਤਿਆਰ ਨਹੀਂ। ਅਸੀਂ ਲੜਾਂਗੇ ਅਤੇ ਜਿੱਤਾਂਗੇ।

ਗ੍ਰਿਫ਼ਤਾਰੀ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਮੇਰੇ ਖ਼ੂਨ ਦਾ ਪਿਆਸਾ ਹੈ ਤੇ ਉਸ ਨੇ ਨੇ ਮੈਨੂੰ ਗ੍ਰਿਫ਼ਤਾਰ ਕਰਕੇ ਆਪਣੀ ਪਿਆਸ ਬੁਝਾਈ ਹੈ ਕਿਉਂਕਿ ਮੁੱਖ ਮੰਤਰੀ ਕੋਲ ਹੁਣ ਸਭ ਕੁੱਝ ਹੈ, ਵਿਜੀਲੈਂਸ, ਈਡੀ ਤੇ ਅਮਲਾ ਤੇ ਉਹ ਮੈਨੂੰ ਗ੍ਰਿਫ਼ਤਾਰ ਹੀ ਕਰਨਾ ਚਾਹੁੰਦੇ ਸਨ। ਸੁਖਪਾਲ ਖਹਿਰਾ ਨੇ ਇਲਜ਼ਾਮ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੇਰੇ ਉੱਤੇ ਤਿੰਨ ਮਾਮਲੇ ਦਰਜ ਕਰਵਾਏ ਹਨ, ਇਹ ਬਦਲਾਅ ਦੀ ਰਾਜਨੀਤੀ ਨਹੀਂ ਹੈ ਸਗੋਂ ਬਦਲਾਖੋਰੀ ਦੀ ਰਾਜਨੀਤੀ ਹੈ।

ਖਹਿਰਾ ਨੇ ਕਿਹਾ ਕਿ ਜੋ ਇਸ ਐੱਸਆਈਟੀ ਦਾ ਮੁਖੀ ਹੈ ਸੁਵੱਪਨ ਸ਼ਰਮਾ ਉਸ ਨੂੰ ਜਾਣਬੁੱਝ ਕੇ ਲਗਾਇਆ ਗਿਆ ਹੈ ਤੇ ਕਿਹਾ ਗਿਆ ਹੈ ਕਿ ਸੁਖਪਾਲ ਖਹਿਰਾ ਠੋਕਣਾ ਹੈ। ਉਹਨਾਂ ਨੇ ਪੰਜਾਬ ਪੁਲਿਸ ‘ਤੇ ਵੀ ਸਵਾਲ ਖੜ੍ਹਾ ਕੀਤਾ ਤੇ ਕਿਹਾ ਕਿ ਪੰਜਾਬ ਪੁਲਿਸ ਵੀ ਇਸ ਤਰ੍ਹਾਂ ਵਰਤਾਅ ਕਰ ਰਹੀ ਸੀ ਕਿ ਜਿਵੇਂ ਉਹਨਾਂ ਨੂੰ ਪੈਸੇ ਦੇ ਕੇ ਭੇਜਿਆ ਹੁੰਦਾ ਹੈ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਮੈਨੂੰ ਕੋਈ ਹੈਰਾਨੀ ਨਹੀਂ ਹੋਵੇਗੀ ਜੇਕਰ ਉਹ ਮੈਨੂੰ ਸਰੀਰਕ ਤੌਰ ‘ਤੇ ਵੀ ਮਾਰ ਦੇਣ, ਮੈਨੂੰ ਕੁਝ ਬਹੁਤ ਖ਼ਤਰਨਾਕ ਮਹਿਸੂਸ ਹੋ ਰਿਹਾ ਹੈ। ਕੇਂਦਰ ਦੀ ‘ਆਪ’ ਪਾਰਟੀ ਕਾਂਗਰਸ ਨਾਲ ਗਠਜੋੜ ਲਈ ਦਬਾਅ ਬਣਾ ਰਹੀ ਹੈ ਪਰ ਭਗਵੰਤ ਮਾਨ ਪੰਜਾਬ ਵਿੱਚ ਵਿਰੋਧੀ ਧਿਰ ਵਜੋਂ ਕਾਂਗਰਸ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ ਹਨ। ਉਹਨਾਂ ਨੇ ਕਿਹਾ ਕਿ ਉਹਨਾਂ ਨੇ ਅਜਿਹਾ ਕਾਂਗਰਸ ਨੂੰ ਹਾਸ਼ੀਏ ‘ਤੇ ਕਰਨ ਲਈ ਕੀਤਾ ਹੈ ਪਰ ਆਖਰ ਪੰਜਾਬ ਵਿਚ ਸੱਚ ਦੀ ਜਿੱਤ ਹੋਵੇਗੀ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans