Menu

ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

29, ਸਤੰਬਰ – ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਰਾਲੀ ਦੀ ਸੁੱਚਜੀ ਸਾਂਭ-ਸੰਭਾਲ ਸੰਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੀਤ ਸਿੰਘ ਚੀਮਾ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਦੀ ਅਗਵਾਈ ਹੇਠ ਬਲਾਕ ਵਿੱਚ  ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਸ਼ਿਫਾਲੀ ਕੰਬੋਜ ਖੇਤੀਬਾੜੀ ਵਿਕਾਸ ਅਫ਼ਸਰ, ਸਰਕਲ ਅਭੁਨ ਅਤੇ ਹਰੀਸ਼ ਕੰਬੋਜ, ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਪਿੰਡ ਚਿਮਨੇਵਾਲਾ ਵਿਖੇ ਕੈਂਪ ਲਗਾਇਆ ਗਿਆ। ਇਸ ਦੇ ਨਾਲ ਹੀ ਇਸ ਪਿੰਡ ਦੇ ਸਕੂਲ ਵਿੱਚ ਬੱਚਿਆਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਬੱਚਿਆਂ ਨੂੰ ਸਹੁੰ ਵੀ ਚੁੱਕਵਾਈ ਗਈ।

ਉਨ੍ਹਾਂ ਕੈਂਪ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਖੇਤਾ ਵਿੱਚ ਜਜਬ ਕਰਨ ਸਬੰਧੀ ਵੱਖ-ਵੱਖ ਤਰੀਕੇ/ਮਸ਼ੀਨਾ ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਅਤੇ ਖੇਤਾ ਤੋ ਬਾਹਰ ਬੇਲਰ/ਰੈਕ ਪਰਾਲੀ ਦੀਆ ਗੱਠਾ ਬਣਾਉਣ ਸੰਬੰਧੀ ਵਿਸਥਾਰਪੂਰਵਕ ਜਾਣੂੰ ਕਰਵਾਇਆ ਗਿਆ ਅਤੇ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂੰ ਕਰਵਾਇਆ। ਝੋਨੇ ਦੀ ਪਰਾਲੀ ਵਿਚ ਕਣਕ ਦੀ ਬਿਜਾਈ ਕਰਨ ਲਈ ਨਵੀ ਤਕਨੀਕ ਸਰਫੈਸ ਸੀਡਰ ਬਾਰੇ ਵੀ ਦੱਸਿਆ ਗਿਆ| ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲੱਗਾ ਕੇ ਸਾਂਭ ਸੰਭਾਲ ਕਰਨ ਨਾਲ ਵਾਤਾਵਰਣ ਵੀ ਸਾਫ ਰਹੇਗਾ ਅਤੇ ਜ਼ਮੀਨ ਦੀ ਉਪਜਾਉ ਸ਼ਕਤੀ ਵੀ ਵਧੇਗੀ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans