29, ਸਤੰਬਰ- ਪਾਕਿਸਤਾਨ ਤੋਂ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਵਿਚ ਹੁਣ ਅੱਤਵਾਦੀਆਂ ਨੇ ਬਲੋਚਿਸਤਾਨ ਦੇ ਮਸਤੁੰਗ ਜ਼ਿਲ੍ਹੇ ‘ਚ ਈਦ ਮਿਲਾਦ-ਉਲ-ਨਬੀ ਦੇ ਜਲੂਸ ਨੂੰ ਨਿਸ਼ਾਨਾ ਬਣਾਇਆ ਹੈ। ਅਲ ਫਲਦ ਮਸਜਿਦ ਦੇ ਕੋਲ ਹੋਏ ਧਮਾਕੇ ਵਿੱਚ ਹੁਣ ਤੱਕ 34 ਲੋਕਾਂ ਦੀ ਮੌ.ਤ ਹੋ ਚੁੱਕੀ ਹੈ ਅਤੇ 80 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਜਿਸ ਕਾਰਨ ਹਸਪਤਾਲਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਇਸ ਧਮਾਕੇ ਵਿੱਚ ਇੱਕ ਡੀਐਸਪੀ ਦੀ ਮੌ.ਤ ਹੋ ਗਈ ਹੈ। ਜ਼ਖ਼ਮੀਆਂ ਨੂੰ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ। ਪਾਕਿਸਤਾਨ ਦੇ ਕਈ ਜ਼ਿਲ੍ਹਿਆਂ ਵਿਚ ਧਮਾਕੇ ਹੋ ਚੁੱਕੇ ਹਨ। ਜਿਸ ਕਾਰਨ ਪਾਕਿਸਤਾਨ ਵਿਚ ਜਾਨ ਮਾਲ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ। ਇਸ ਘਟਨਾ ਕਾਰਨ ਇਕਾਲੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।