ਚੰਡੀਗੜ੍ਹ 30 ਸਤੰਬਰ 2023: ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ‘ਚ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸਿਧਾਰਥ ਚਟੋਪਾਧਿਆਏ ਨੂੰ ਅਪਣੀ ਗ੍ਰਿਫ਼ਤਾਰੀ ਦਾ ਡਰ ਸਤਾਉਣ ਲੱਗਿਆ ਹੈ। ਮਾਮਲੇ ‘ਚ ਜਾਂਚ ‘ਤੇ ਲੱਗੀ ਰੋਕ ਹਟਾਉਣ ਤੋਂ ਬਾਅਦ ਅਗਲੇਰੀ ਕਾਰਵਾਈ ਤੋਂ ਬਚਣ ਲਈ ਚਟੋਪਾਧਿਆਏ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ।ਚਟੋਪਾਧਿਆਏ ਨੇ ਹਾਈ ਕੋਰਟ ‘ਚ ਦਾਇਰ ਪਟੀਸ਼ਨ ਜ਼ਰੀਏ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਦੇ ਪੁੱਤਰ ਇੰਦਰਪ੍ਰੀਤ ਚੱਢਾ ਦੇ ਖ਼ੁਦਕੁਸ਼ੀ ਮਾਮਲੇ ‘ਚ ਅਪਣੇ ਵਿਰੁਧ ਕੋਈ ਕਾਰਵਾਈ ਕਰਨ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦੇਣ ਦੀ ਮੰਗ ਕੀਤੀ ਹੈ। ਹਾਈ ਕੋਰਟ ਵਲੋਂ ਇਸ ਮਾਮਲੇ ਦੀ ਸੁਣਵਾਈ 3 ਅਕਤੂਬਰ ਨੂੰ ਤੈਅ ਕੀਤੀ ਗਈ ਹੈ।