Menu

ਪੰਜਾਬ ਦੀ ਸ਼੍ਰੇਆ ਮੈਣੀ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ NSS ਐਵਾਰਡ ਨਾਲ ਕੀਤਾ ਸਨਮਾਨਿਤ

30 ਸਤੰਬਰ 2023- ਨਵੀਂ ਦਿੱਲੀ ਵਿਚ ਸ਼ੁੱਕਰਵਾਰ ਨੂੰ ਕਰਵਾਏ ਗਏ ਇਨਾਮ ਵੰਡ ਸਮਾਗਮ ਵਿਚ ਜਲੰਧਰ ਨਾਲ ਸਬੰਧਤ ਵਲੰਟੀਅਰ ਸ਼੍ਰੇਆ ਮੈਣੀ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਰਾਸ਼ਟਰੀ ਸੇਵਾ ਯੋਜਨਾ  ਐਵਾਰਡ ਨਾਲ ਸਨਮਾਨਤ ਕੀਤਾ। ਸ਼੍ਰੇਆ ਨੂੰ ਇਸ ਦੌਰਾਨ ਐਵਾਰਡ ਤੋਂ ਇਲਾਵਾ ਇਕ ਲੱਖ ਰੁਪਏ ਨਕਦ ਤੇ ਚਾਂਦੀ ਦਾ ਤਮਗਾ ਵੀ ਦਿੱਤਾ ਗਿਆ। ਉਸ ਨੂੰ ਰਾਸ਼ਟਰੀ ਸੇਵਾ ਯੋਜਨਾ ਦੇ ਮੂਲ ਉਦੇਸ਼ਾਂ ਮੁਤਾਬਕ ਨਿਸ਼ਕਾਮ ਭਾਵਨਾ ਨਾਲ ਜਾਗਰੂਕਤਾ ਲਈ ਚੁੱਕੇ ਕਦਮਾਂ ਸਦਕਾ ਇਹ ਇਨਾਮ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਸ਼੍ਰੇਆ ਨੇ ਕੋਵਿਡ-19 ਕਾਲ ਦੌਰਾਨ ਲੋਕਾਂ ਤੱਕ ਜਾਗਰੂਕਤਾ ਦਾ ਸੰਦੇਸ਼ ਪਹੁੰਚਾਉਣ ਲਈ ਵੱਖ-ਵੱਖ ਸਰਗਰਮੀਆਂ ਜ਼ਰੀਏ ਯੋਗਦਾਨ ਦਿੱਤਾ ਸੀ। ਉਸ ਨੇ ਵੱਖ-ਵੱਖ ਟੀਕਾਕਰਨ ਕੈਂਪਾਂ ਵਿਚ ਭਾਗ ਲੈ ਕੇ ਸਮਾਜਿਕ ਜ਼ਿੰਮੇਵਾਰੀ ਨਿਭਾਈ ਸੀ। ਸ਼੍ਰੇਆ, ਰਾਮਾਂਮੰਡੀ ਤੋਂ ਹੁਸ਼ਿਆਰਪੁਰ ਰੋਡ ’ਤੇ ਪੈਂਦੇ ਵਿੱਦਿਅਕ ਅਦਾਰੇ ਦੀ ਵਿਦਿਆਰਥਣ ਹੈ। ਉਸ ਨੇ ਵਾਤਾਵਰਨ ਸੰਭਾਲ ਦੇ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਤੋਂ ਇਲਾਵਾ ਖ਼ੁਦ ਬੂਟੇ ਲਾਉਣ, ਉਨ੍ਹਾਂ ਦੀ ਦੇਖਭਾਲ ਕਰਨ ਦੇ ਨਾਲ ਹੀ ਲੋਕਾਂ ਨੂੰ ਚੌਗਿਰਦੇ ਨਾਲ ਜੋੜਣ ਲਈ ਕਈ ਯਤਨ ਕੀਤੇ ਹਨ।

ਸ਼੍ਰੇਆ ਨੇ ਆਰਥਿਕ ਪੱਖੋਂ ਕਮਜ਼ੋਰ ਤੇ ਜ਼ਰੂਰਤਮੰਦ ਲੋਕਾਂ ਨੂੰ ਹੱਕ ਦਿਵਾਉਣ ਤੋਂ ਇਲਾਵਾ ਉਨ੍ਹਾਂ ਲਈ ਸਟੇਸ਼ਨਰੀ ਮੁਹੱਈਆ ਕਰਵਾਉਣ, ਸ਼ੈਲਟਰ ਹੋਮ ਵਿਚ ਰਾਸ਼ਨ ਮੁਹੱਈਆ ਕਰਵਾਉਣ ਲਈ ਵੀ ਕਈ ਯਤਨ ਕੀਤੇ ਤੇ ਹੋਰਨਾਂ ਨੂੰ ਨਾਲ ਜੋੜਣ ਦੇ ਕਈ ਕਾਰਜ ਕੀਤੇ ਸਨ। ਇਸ ਤੋਂ ਇਲਾਵਾ ਸ਼੍ਰੇਆ ਨੇ ਗੋਦ ਲਏ ਪਿੰਡਾਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ, ਉੱਜਵਲਾ ਯੋਜਨਾ ਅਤੇ ਪ੍ਰਧਾਨ ਮੰਤਰੀ ਬੀਮਾ ਯੋਜਨਾ ਵਰਗੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਪਰਾਲੀ ਸਾੜਨ, ਪਲਾਸਟਿਕ ਦੇ ਖ਼ਤਰਿਆਂ ਅਤੇ ਵਾਤਾਵਰਨ, ਕਿਸਾਨਾਂ ਅਤੇ ਖਪਤਕਾਰਾਂ ਲਈ ਬਾਜਰੇ ਦੀ ਮਹੱਤਤਾ ਬਾਰੇ ਵੀ ਜਾਗਰੂਕਤਾ ਪੈਦਾ ਕੀਤੀ।

ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆਂ ਲੱਦਾਖ

2 ਦਸੰਬਰ 2023-ਸ਼ਨੀਵਾਰ ਸਵੇਰੇ ਲੱਦਾਖ ‘ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ…

ਸੋਨੇ ਤਸਕਰੀ ਕਰਨ ਵਾਲੇ ਵਿਦੇਸ਼ੀ…

2  ਦਸੰਬਰ 2023-ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ…

ਪੁਰਾਣੀ ਰੰਜਿਸ਼ ਦੇ ਚਲਦਿਆਂ ਸ਼ਰਾਬ…

2 ਦਸੰਬਰ 2023-ਹਰਿਆਣਾ ਦੇ ਹਿਸਾਰ ‘ਚ ਬਦਮਾਸ਼ਾਂ…

ਮੰਦਭਾਗੀ ਖਬਰ-ਚੰਗੇ ਭਵਿੱਖ ਦੀ ਆਸ…

2 ਦਸੰਬਰ 2023-ਪੰਜਾਬ ਦੀ ਧਰਤੀ ਤੋਂ ਹਰ…

Listen Live

Subscription Radio Punjab Today

ਮੰਦਭਾਗੀ ਖਬਰ-ਚੰਗੇ ਭਵਿੱਖ ਦੀ ਆਸ ਲਈ ਵਿਦੇਸ਼ਾਂ…

2 ਦਸੰਬਰ 2023-ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ।…

ਪੰਨੂ ਦੀ ਹਤਿਆ ਦੀ ਸਾਜ਼ਸ਼…

30 ਨਵੰਬਰ 2023: ਵਿਦੇਸ਼ ਮੰਤਰਾਲੇ ਨੇ ਅਮਰੀਕਾ…

ਇਕ ਹੋਰ ਮੰਦਭਾਗੀ ਖਬਰ ਕਪੂਰਥਲਾ…

30 ਨਵੰਬਰ 2023-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ…

ਅਮਰੀਕਾ ‘ਤੋਂ ਦੁਖਦਾਈ ਖਬਰ ਸੜਕ…

30 ਨਵੰਬਰ 2023-ਅਮਰੀਕਾ ‘ਤੋਂ ਦੁਖਦਾਈ ਖਬਰ ਸਾਹਮਣੇ…

Our Facebook

Social Counter

  • 36570 posts
  • 0 comments
  • 0 fans