Menu

ਇਨਸਾਨੀਅਤ ਹੋਈ ਫਿਰ ਸ਼ਰਮਸਾਰ, ਮਤਰੇਏ ਪਿਓ ਨੇ ਧੀ ਨਾਲ ਕੀਤਾ ਬਲਾਤਕਾਰ

ਲੁਧਿਆਣਾ 30 ਸਤੰਬਰ 2023: ਲੁਧਿਆਣਾ  ‘ਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਤਰੇਏ ਪਿਤਾ ਨੇ ਆਪਣੀ ਧੀ ਨਾਲ ਬਲਾਤਕਾਰ ਕੀਤਾ ਹੈ। ਦੋਸ਼ੀ ਲੜਕੀ ਦੇ ਸੌਂਦੇ ਸਮੇਂ ਉਸ ਦੇ ਗੁਪਤ ਅੰਗ ਨਾਲ ਛੇੜਛਾੜ ਵੀ ਕਰਦਾ ਸੀ। ਲੜਕੀ ਦੀ ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।ਮੁਲਜ਼ਮ ਦੀ ਪਛਾਣ ਦੇਵਰਾਜ ਵਾਸੀ ਗਲੀ ਨੰਬਰ 2, ਕਵਾਲਟੀ ਚੌਕ ਵਜੋਂ ਹੋਈ ਹੈ। ਪੀੜਤ ਲੜਕੀ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਦੋਸ਼ੀ ਦੇਵਰਾਜ ਨਾਲ ਦੂਜਾ ਵਿਆਹ 16 ਅਕਤੂਬਰ 2019 ਨੂੰ ਹੋਇਆ ਸੀ। ਵਿਆਹ ਦੇ ਦੋ ਸਾਲ ਬਾਅਦ ਪਹਿਲੇ ਵਿਆਹ ਤੋਂ ਪੈਦਾ ਹੋਈ ਧੀ ਅਨੁਪਮਾ (ਕਲਪਨਿਕ) ‘ਤੇ ਉਸ ਦੇ ਪਤੀ ਨੇ ਬੁਰੀ ਨਜ਼ਰ ਰੱਖਣੀ ਸ਼ੁਰੂ ਕਰ ਦਿਤੀ। ਜਿਸ ਬਾਰੇ ਉਸ ਦੀ ਲੜਕੀ ਨੇ ਉਸ ਨੂੰ ਦੱਸਿਆ।

ਔਰਤ ਅਨੁਸਾਰ ਜਦੋਂ ਉਸ ਨੇ ਆਪਣੇ ਪਤੀ ਨੂੰ ਬੱਚੇ ਨਾਲ ਗਲਤ ਕੰਮ ਕਰਨ ਤੋਂ ਰੋਕਿਆ ਤਾਂ ਉਸ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿਤੀਆਂ। ਜਾਂਚ ਅਧਿਕਾਰੀ ਰਜਿੰਦਰ ਕੌਰ ਨੇ ਦੱਸਿਆ ਕਿ ਪੀੜਤ ਲੜਕੀ ਕਾਫੀ ਡਰਨ ਲੱਗੀ। ਸਕੂਲ ਵਿਚ ਉਸ ਨੇ ਆਪਣੀ ਅਧਿਆਪਿਕਾ ਸੁਰਜੀਤ ਕੌਰ ਨੂੰ ਸਾਰੀ ਗੱਲ ਦੱਸੀ। ਸਕੂਲ ਦੇ ਅਧਿਆਪਕ ਬੱਚਿਆਂ ਲਈ ਬਣਾਈ ਗਈ ਭਲਾਈ ਕਮੇਟੀ ਮਦਦ ਲਈ  ਉਸ ਨੂੰ ਸ਼ਿਮਲਾਪੁਰੀ ਦੇ ਨਜ਼ਦੀਕੀ ਅਬਜ਼ੋਰਪਸ਼ਨ ਹੋਮ ਲੈ ਕੇ ਆਈ।ਪੁਲੁਸ ਨੇ ਪੀੜਤਾ ਦੀ ਸ਼ਿਕਾਇਤ ‘ਤੇ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ 376,511,506 ਅਤੇ 8 ਪੋਕਸੋ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।

ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆਂ ਲੱਦਾਖ

2 ਦਸੰਬਰ 2023-ਸ਼ਨੀਵਾਰ ਸਵੇਰੇ ਲੱਦਾਖ ‘ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ…

ਸੋਨੇ ਤਸਕਰੀ ਕਰਨ ਵਾਲੇ ਵਿਦੇਸ਼ੀ…

2  ਦਸੰਬਰ 2023-ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ…

ਪੁਰਾਣੀ ਰੰਜਿਸ਼ ਦੇ ਚਲਦਿਆਂ ਸ਼ਰਾਬ…

2 ਦਸੰਬਰ 2023-ਹਰਿਆਣਾ ਦੇ ਹਿਸਾਰ ‘ਚ ਬਦਮਾਸ਼ਾਂ…

ਮੰਦਭਾਗੀ ਖਬਰ-ਚੰਗੇ ਭਵਿੱਖ ਦੀ ਆਸ…

2 ਦਸੰਬਰ 2023-ਪੰਜਾਬ ਦੀ ਧਰਤੀ ਤੋਂ ਹਰ…

Listen Live

Subscription Radio Punjab Today

ਮੰਦਭਾਗੀ ਖਬਰ-ਚੰਗੇ ਭਵਿੱਖ ਦੀ ਆਸ ਲਈ ਵਿਦੇਸ਼ਾਂ…

2 ਦਸੰਬਰ 2023-ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ।…

ਪੰਨੂ ਦੀ ਹਤਿਆ ਦੀ ਸਾਜ਼ਸ਼…

30 ਨਵੰਬਰ 2023: ਵਿਦੇਸ਼ ਮੰਤਰਾਲੇ ਨੇ ਅਮਰੀਕਾ…

ਇਕ ਹੋਰ ਮੰਦਭਾਗੀ ਖਬਰ ਕਪੂਰਥਲਾ…

30 ਨਵੰਬਰ 2023-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ…

ਅਮਰੀਕਾ ‘ਤੋਂ ਦੁਖਦਾਈ ਖਬਰ ਸੜਕ…

30 ਨਵੰਬਰ 2023-ਅਮਰੀਕਾ ‘ਤੋਂ ਦੁਖਦਾਈ ਖਬਰ ਸਾਹਮਣੇ…

Our Facebook

Social Counter

  • 36570 posts
  • 0 comments
  • 0 fans