ਮਾਲੇਰਕੋਟਲਾ 30 ਸਤੰਬਰ :- ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਤੇ ਪ੍ਰਧਾਨ ਨਗਰ ਕੌਂਸਲ ਨਸਰੀਨ ਅਸ਼ਰਫਅਬਦੁੱਲਾ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ 2023 ਅਧੀਨ ਗਾਂਧੀ ਜਯੰਤੀ ਦੀ ਪੂਰਵ ਸੰਧਿਆ ‘ਨੂੰ ਸਮਰਪਿਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ‘ਸਵੱਛਾਂਜਲੀ’ ਦੇਣ ਲਈ ਨਗਰ ਕੌਂਸਲ ਮਾਲੇਰਕੋਟਲਾ ਵੱਲੋਂ 1 ਅਕਤੂਬਰ ਨੂੰ ਸਵੇਰੇ 10 ਵਜੇ ਸਵੱਛਤਾ ਨਾਗਰਿਕਾਂ ਦੀ ਅਗਵਾਈ ਵਿੱਚ ਇੱਕ ਘੰਟਾ ਸ਼੍ਰਮਦਾਨ ” ਏਕ ਤਾਰੀਖ਼, ਏਕ ਘੰਟਾ ਏਕ ਸਾਥ”ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਕਾਰਜ ਸਾਧਕ ਅਫ਼ਸਰ ਸ੍ਰੀ ਅਪਰਅਪਾਰ ਸਿੰਘ ਨੇ ਦਿੱਤੀ ।ਉਨ੍ਹਾਂ ਹੋਰ ਦੱਸਿਆ ਕਿ ਇਸ ਮੌਕੇ ਸਥਾਨਕ ਲੋਕਾਂ ਤੋਂ ਇਲਾਵਾ ਹੋਰ ਸਮਾਜਿਕ ਸੰਸਥਾਵਾਂ ਉਤਸ਼ਾਹ ਨਾਲ ਹਿੱਸਾ ਲੈਣਗੀਆਂ । ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਕੂੜਾ ਰਹਿਤ ਸਾਫ ਸੁਥਰਾ ਵਾਤਾਵਰਨ ਸਿਰਜਣ ਵਿੱਚ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਕਾਰਜ ਸਾਧਕ ਅਫ਼ਸਰ ਨੇ ਅਵਾਮ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਦਿਨ ਆਪਣੇ ਆਲ਼ੇ ਦੁਆਲੇ ਪਬਲਿਕ ਸਥਾਨਾਂ ਜਿਵੇਂ ਗਲੀ, ਧਾਰਮਿਕ ਸਥਾਨਾਂ, ਪਾਰਕਾਂ, ਰੇਲਵੇ ਸਟੇਸ਼ਨ, ਬੱਸ ਸਟੈਂਡ, ਬਜ਼ਾਰਾਂ ਆਦਿ ਅਤੇ ਹੋਰ ਜਨਤਕ ਸਥਾਨਾਂ ਦੀ ਸਫ਼ਾਈ ਕਰਨ ਲਈ ਅੱਗੇ ਆ ਕੇ ਮਹਾਤਮਾ ਗਾਂਧੀ ਜੀ ਦੇ 154ਵੀਂ ਜੈਯੰਤੀ ਨੂੰ ਸਮਰਪਿਤ ਰਾਸ਼ਟਰੀ ਪੱਧਰ ‘ਤੇ ਵਿਸ਼ੇਸ਼ ਸਵੱਛਤਾ ਮੁਹਿੰਮ ਦਾ ਹਿੱਸਾ ਬਣਨ ਅਤੇ ਸਵੱਛਤਾ ਨਾਲ ਰਾਸ਼ਟਰ ਪਿਤਾ ਜੀ ਨੂੰ ਸ਼ਰਧਾਂਜਲੀ ਦੇਣ ।