Menu

ਹੋਟਲ ‘ਚ ਪ੍ਰੇਮੀ ਜੋੜੇ ਨੇ ਨਿਗਲਿਆ ਜਹਿਰ, ਲੜਕੀ ਦੀ ਮੌ.ਤ

ਅੰਮ੍ਰਿਤਸਰ30 ਸਤੰਬਰ 2023: ਅੰਮ੍ਰਿਤਸਰ ਦੇ ਚੌਕ ਕਰੋੜੀ ਸਥਿਤ ਇੱਕ ਹੋਟਲ ਵਿੱਚ ਰੁਕਣ ਆਏ ਪ੍ਰੇਮੀ ਜੋੜੇ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਹ ਗੱਲ ਵੀਰਵਾਰ ਸਵੇਰੇ ਉਸ ਸਮੇਂ ਸਾਹਮਣੇ ਆਈ ਜਦੋਂ ਦਰਵਾਜ਼ਾ ਨਾ ਖੁੱਲ੍ਹਣ ‘ਤੇ ਮੁਲਾਜ਼ਮਾਂ ਨੇ ਪੁਲਿਸ ਨੂੰ ਸੂਚਨਾ ਦਿਤੀ। ਸੂਚਨਾ ਤੋਂ ਬਾਅਦ ਪੁਲਿਸ ਹੋਟਲ ‘ਚ ਪਹੁੰਚੀ ਅਤੇ ਕਮਰੇ ਦਾ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਜੋੜਾ ਗੰਭੀਰ ਹਾਲਤ ‘ਚ ਪਿਆ ਸੀ। ਪੁਲਿਸ ਨੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਨੌਜਵਾਨ ਦਾ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਜਾਂਚ ਅਧਿਕਾਰੀ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਲੜਕੀ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਲਾਸ਼ ਨੂੰ ਸ਼ਨਾਖਤ ਲਈ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਨੌਜਵਾਨ ਦੀ ਪਛਾਣ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਅਜੈ ਵਜੋਂ ਹੋਈ ਹੈ। ਉਹ ਗੁੱਜਰਪੁਰਾ ਇਲਾਕੇ ਦੀ ਸ਼ਰਮਾ ਕਲੋਨੀ ਵਿੱਚ ਕਿਰਾਏ ਦੇ ਮਕਾਨ ਵਿੱਚ ਆਪਣੀ ਮਹਿਲਾ ਸਾਥੀ ਨਾਲ ਰਹਿੰਦਾ ਹੈ। ਮੁੱਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਦੋਵਾਂ ‘ਚ ਪ੍ਰੇਮ ਸਬੰਧ ਸਨ। ਜਾਨਲੇਵਾ ਕਦਮ ਚੁੱਕਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੋਵਾਂ ਨੇ ਹੋਟਲ ਦੇ ਕਮਰੇ ਵਿੱਚ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਜਾਂਚ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਹੋਸ਼ ਆਉਣ ‘ਤੇ ਉਸ ਦੇ ਬਿਆਨ ਦਰਜ ਕੀਤੇ ਜਾਣਗੇ। ਪੁਲਿਸ ਔਰਤ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਬਜੁਰਗ ਦਾ ਭੇਸ ਬਣਾ ਕੇ ਕੈਨੇਡਾ ਜਾ…

ਨਵੀਂ ਦਿੱਲੀ, 19 ਜੂਨ : ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ 24 ਸਾਲ ਦੇ ਵਿਅਕਤੀ ਨੂੰ ਇਕ ਬਜ਼ੁਰਗ ਵਿਅਕਤੀ…

ਪਤਨੀ ਦੀ ਮੌਤ ਦਾ ਸਦਮਾ…

ਇੰਦੌਰ, 19 ਜੂਨ – ਅਸਾਮ ਦੇ ਗ੍ਰਹਿ…

ਸਵਾਤੀ ਮਾਲੀਵਾਲ ਨੇ ਇੰਡੀਆ ਗਠਜੋੜ…

ਨਵੀਂ ਦਿੱਲੀ, 18 ਜੂਨ -13 ਮਈ ਨੂੰ…

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ…

Listen Live

Subscription Radio Punjab Today

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ ’ਚ ਮੁਕੱਦਮਾ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ ਸਿੱਖ ਵੱਖਵਾਦੀ ਦਾ ਸੁਪਾਰੀ ਦੇ ਕੇ ਕਤਲ ਕਰਵਾਉਣ ਦੀ ਸਾਜ਼ਸ਼ ’ਚ ਸ਼ਾਮਲ…

ਇੰਸਟਾਗ੍ਰਾਮ ਦੀ ਲੋਕੇਸ਼ਨ ਤੋਂ ਲੱਭੀ…

14 ਜੂਨ 2024-ਬੁੱਧਵਾਰ ਨੂੰ ਅਮਰੀਕਾ ਦੇ ਸ਼ਹਿਰ…

ਕੁਵੈਤ ਅਗਜ਼ਨੀ ਹਾਦਸਾ: PM ਮੋਦੀ…

ਨਵੀਂ ਦਿੱਲੀ, 13 ਜੂਨ, 2024: ਕੁਵੈਤ ਵਿਚ…

ਮਾਲਾਵੀ ਦੇ ਉਪ ਰਾਸ਼ਟਰਪਤੀ ਦੀ…

11 ਜੁਨ 2024-ਪੂਰਬੀ ਅਫ਼ਰੀਕੀ ਦੇਸ਼ ਮਾਲਾਵੀ ਦੇ…

Our Facebook

Social Counter

  • 41107 posts
  • 0 comments
  • 0 fans