Menu

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ 3 ਅਕਤੂਬਰ ਨੂੰ ਫ਼ਰੀਦਕੋਟ ਤੋਂ ਆਗਾਜ਼

02, ਅਕਤੂਬਰ – ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਅੰਤਰ ਰਾਸ਼ਟਰੀ ਦਿਵਸ ਦੇ ਦਿਹਾੜੇ ਨੂੰ ਸਮਰਪਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਸ਼ੁਰੂ ਕਰਨ ਦਾ ਇੱਕ ਨਵੇਕਲਾ ਉਪਰਾਲਾ ਕੀਤਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਫ਼ਰੀਦਕੋਟ ਤੋਂ 3 ਅਕਤੂਬਰ  ਨੂੰ ਕੀਤੀ ਜਾਵੇਗੀ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਲਈ ਸੂਬੇ ਵਿੱਚ  “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਹਰ ਜ਼ਿਲ੍ਹਾ ਪੱਧਰ ਤੇ ਸਿਹਤ ਕੈਂਪ ਲਗਾਏ ਜਾਣਗੇ, ਜਿਥੇ ਬਜ਼ੁਰਗਾਂ ਨੂੰ ਪੂਰੀ ਜਰੀਏਟ੍ਰਿਕ (ਬੁਢਾਪੇ ਨਾਲ ਸਬੰਧਿਤ ਬਿਮਾਰੀਆਂ) ਜਾਂਚ, ਈ.ਐਨ.ਟੀ (ਕੰਨ ਨੱਕ ਗਲਾ) ਦੀ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ, ਅੱਖਾਂ ਦੀ ਸਰਜਰੀ ਦੀਆਂ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਬਜ਼ੁਰਗਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬਜ਼ੁਰਗ ਵਿਅਕਤੀਆਂ ਦੇ ਸੀਨੀਅਰ ਸਿਟੀਜ਼ਨ ਕਾਰਡ  ਬਣਾਏ ਜਾਣਗੇ ਅਤੇ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ।
ਡਾ. ਬਲਜੀਤ ਕੌਰ ਨੇ ਲੋੜਵੰਦ ਬਜ਼ੁਰਗਾਂ ਨੂੰ ਇਸ ਮੌਕੇ ਦਾ ਲਾਭ ਪ੍ਰਾਪਤ ਕਰਨ ਲਈ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਵਿੱਚ ਕ੍ਰਮਵਾਰ 3 ਅਕਤੂਬਰ ਨੂੰ ਫ਼ਰੀਦਕੋਟ, 5 ਅਕਤੂਬਰ ਨੂੰ ਮੋਗਾ, 9 ਅਕਤੂਬਰ ਨੂੰ ਲੁਧਿਆਣਾ, 11 ਅਕਤੂਬਰ ਨੂੰ ਮੁਕਤਸਰ ਸਾਹਿਬ, 13 ਅਕਤੂਬਰ ਨੂੰ ਫ਼ਿਰੋਜ਼ਪੁਰ, 16 ਅਕਤੂਬਰ ਨੂੰ ਫ਼ਾਜ਼ਿਲਕਾ, 18 ਅਕਤੂਬਰ ਨੂੰ ਬਠਿੰਡਾ, 20 ਅਕਤੂਬਰ ਨੂੰ ਮਾਨਸਾ, 23 ਅਕਤੂਬਰ ਨੂੰ ਸੰਗਰੂਰ, 25 ਅਕਤੂਬਰ ਨੂੰ ਮਾਲੇਰਕੋਟਲਾ, 27 ਅਕਤੂਬਰ ਨੂੰ ਬਰਨਾਲਾ, 30 ਅਕਤੂਬਰ ਨੂੰ ਪਠਾਨਕੋਟ, 1 ਨਵੰਬਰ ਨੂੰ ਗੁਰਦਾਸਪੁਰ, 3 ਨਵੰਬਰ ਅਮ੍ਰਿੰਤਸਰ, 6 ਨਵੰਬਰ ਤਰਨਤਾਰਨ, 8 ਨਵੰਬਰ ਨੂੰ ਜਲੰਧਰ, 10 ਨਵੰਬਰ ਨੂੰ ਐਸ.ਬੀ.ਐਸ ਨਗਰ, 13 ਨਵੰਬਰ ਨੂੰ ਹੁਸ਼ਿਆਰਪੁਰ , 15 ਨਵੰਬਰ ਨੁੰ ਕਪੂਰਥਲਾ, 17 ਨਵੰਬਰ ਨੂੰ ਐਸ.ਏ.ਐਸ ਨਗਰ, 20 ਨਵੰਬਰ ਨੂੰ ਪਟਿਆਲਾ, 22 ਨਵੰਬਰ ਨੂੰ ਰੂਪਨਗਰ ਅਤੇ 24 ਨਵੰਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40477 posts
  • 0 comments
  • 0 fans