Menu

ਹੁਣ ਖੁਲਣਗੀਆਂ 39 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀਆਂ ਪਰਤਾਂ, ਵਿਜੀਲੈਂਸ ਵੱਲੋਂ ਜਾਂਚ ਸ਼ੁਰੂ

3 ਅਕਤੂਬਰ 2023-ਪੰਜਾਬ ਵਿਜੀਲੈਂਸ ਬਿਊਰੋ ਨੇ 39 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਵਿਜੀਲੈਂਸ ਦੇ ਰਡਾਰ ‘ਤੇ ਸਮਾਜਿਕ ਨਿਆਂ ਵਿਭਾਗ ਦੇ ਕੁਝ ਅਧਿਕਾਰੀ ਅਤੇ ਨਿੱਜੀ ਵਿਦਿਅਕ ਅਦਾਰੇ ਆ ਗਏ ਹਨ, ਜਿਨ੍ਹਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਕਰੋੜਾਂ ਰੁਪਏ ਦੀ ਖੇਡ ਰਚੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਇਸ ਮਾਮਲੇ ਨੂੰ ਲੈ ਕੇ ਕਾਫੀ ਗੰਭੀਰ ਹਨ। ਹੁਣ ਇਸ ਘਪਲੇ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਅਪਰਾਧਿਕ ਕਾਰਵਾਈ ਕਰਨ ਦੀ ਤਿਆਰੀ ਚੱਲ ਰਹੀ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਛੇ ਅਧਿਕਾਰੀਆਂ ਨੂੰ ਬਰਖ਼ਾਸਤ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਚਾਰ ਅਧਿਕਾਰੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸਨ। ਇਸ ਦੇ ਨਾਲ ਹੀ ਵਿਜੀਲੈਂਸ ਵੱਲੋਂ ਹੁਣ ਸਾਰਾ ਰਿਕਾਰਡ ਇਕੱਠਾ ਕੀਤਾ ਜਾ ਰਿਹਾ ਹੈ।

ਇਹ ਘਪਲਾ ਸਾਲ 2020 ਵਿੱਚ ਉਦੋਂ ਸਾਹਮਣੇ ਆਇਆ ਸੀ ਜਦੋਂ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਸੀ। ਇਸ ਦੌਰਾਨ ਖੁਲਾਸਾ ਹੋਇਆ ਕਿ ਨਿੱਜੀ ਅਦਾਰਿਆਂ ਨੂੰ 16.91 ਕਰੋੜ ਰੁਪਏ ਗਲਤ ਤਰੀਕੇ ਨਾਲ ਵੰਡੇ ਗਏ ਸਨ। ਉਸ ਸਮੇਂ ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਸੀ।ਇਸ ਕਮੇਟੀ ਨੇ ਵਿਭਾਗ ਦੇ ਤਤਕਾਲੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਨਾਲ ਹੀ ਉਸ ਰਕਮ ਦੀ ਵਸੂਲੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਹਾਲਾਂਕਿ ਉਸ ਸਮੇਂ ਵੀ ਅਦਾਰਿਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ ਭਾਵੇਂਕਿ ਦੁਬਾਰਾ ਆਡਿਟ ਦੀ ਪ੍ਰਕਿਰਿਆ ਹੋਈ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਅਦਾਰਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਅਧਿਕਾਰੀਆਂ ਨੇ ਸੰਸਥਾਵਾਂ ਨੂੰ ਲਾਭ ਦੇਣ ਦੀ ਕੋਸ਼ਿਸ਼ ਕੀਤੀ ਸੀ। ਵਿਜੀਲੈਂਸ ਸੂਤਰਾਂ ਮੁਤਾਬਕ ਵਿਭਾਗ ਵੱਲੋਂ ਇਸ ਘਪਲੇ ਵਿੱਚ ਸ਼ਾਮਲ ਅਧਿਕਾਰੀਆਂ ਅਤੇ ਸੰਸਥਾਵਾਂ ਦੀਆਂ ਸੂਚੀਆਂ ਤਿਆਰ ਕਰ ਲਈਆਂ ਗਈਆਂ ਹਨ, ਜਿਨ੍ਹਾਂ ਨੂੰ ਹੁਣ ਵਿਜੀਲੈਂਸ ਵੱਲੋਂ ਭਵਿੱਖ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਜਾਵੇਗਾ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans