Menu

ਸੀ ਐਮ ਮਾਨ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੱਤਰ ਦੇ ਜਵਾਬ ‘ਚ ਭੇਜਿਆ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਪੂਰਾ ਵੇਰਵਾ

ਚੰਡੀਗੜ੍ਹ3 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੱਤਰ ਦਾ ਜਵਾਬ ਭੇਜ ਦਿਤਾ ਹੈ। ਇਸ ਵਿਚ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਪੂਰਾ ਵੇਰਵਾ ਦਿਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਪਟਿਆਲਾ ਵਿਚ ਕਿਹਾ ਸੀ ਕਿ ਉਹ ਰਾਜਪਾਲ ਨੂੰ ਪੱਤਰ ਲਿਖ ਕੇ ਕਰਜ਼ੇ ਦਾ ਪੂਰਾ ਹਿਸਾਬ ਦੇਣਗੇ। ਮੁੱਖ ਮੰਤਰੀ ਨੇ ਰਾਜਪਾਲ ਨੂੰ ਆਰਡੀਐਫ ਦੇ ਬਕਾਏ ਲਈ ਕੇਂਦਰ ਕੋਲ ਪੈਰਵੀ ਕਰਨ ਦੀ ਅਪੀਲ ਕੀਤੀ ਸੀ, ਜਿਸ ਦੇ ਜਵਾਬ ਵਿਚ ਰਾਜਪਾਲ ਨੇ ਸੱਭ ਤੋਂ ਪਹਿਲਾਂ ਕਰਜ਼ੇ ਦਾ ਹਿਸਾਬ ਮੰਗਿਆ ਸੀ।ਗਵਰਨਰ ਦੀ ਉਕਤ ਚਿੱਠੀ ਦਾ ਭਗਵੰਤ ਮਾਨ ਨੇ ਤਿੰਨ ਪੰਨਿਆਂ ਵਿਚ ਜਵਾਬ ਦੇ ਕੇ, ਪੂਰੇ ਕਰਜ਼ੇ ਦਾ ਹਿਸਾਬ ਦਿੱਤਾ ਹੈ ਅਤੇ ਦੱਸਿਆ ਹੈ ਕਿ, ਕਿੰਨਾ ਪੈਸਾ ਕਿਹੜੀ ਜਗ੍ਹਾ ਤੇ ਕਿਵੇਂ ਖ਼ਰਚਿਆ ਗਿਆ।

Image

Image

Image

ਇਸ ਪੱਤਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਦਸਿਆ ਕਿ ਉਨ੍ਹਾਂ ਨੇ 50 ਹਜ਼ਾਰ ਕਰੋੜ ਨਹੀਂ ਸਗੋਂ 47 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਜਿਸ ਵਿਚੋਂ ਪੁਰਾਣੀਆਂ ਸਰਕਾਰਾਂ ਦੇ ਕਰਜ਼ਿਆਂ ਦਾ ਕਰੀਬ 27 ਹਜ਼ਾਰ ਕਰੋੜ ਰੁਪਏ ਦਾ ਵਿਆਜ ਅਦਾ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਇਸ ਵਿਚ ਬਿਜਲੀ ਸਬਸਿਡੀ ਅਤੇ ਸਰਕਾਰੀ ਸਕੀਮਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਵਿਚ ਜੀਐਸਟੀ ਆਦਿ ਦੇ ਬਕਾਏ ਬਾਰੇ ਵੀ ਜਾਣਕਾਰੀ ਦਿਤੀ ਗਈ ਹੈ। ਮੁੱਖ ਮੰਤਰੀ ਨੇ ਰਾਜਪਾਲ ਨੂੰ ਇਹ ਵੀ ਦਸਿਆ ਕਿ ਪਿਛਲੀਆਂ ਸਰਕਾਰਾਂ ਨੇ 3 ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ।

ਸੀਐਮ ਭਗਵੰਤ ਮਾਨ ਨੇ ਲਿਖਿਆ ਕਿ 21 ਸਤੰਬਰ ਨੂੰ ਸਰਕਾਰ ਨੇ 5637 ਕਰੋੜ ਰੁਪਏ ਦਾ ਆਰਡੀਐਫ ਜਾਰੀ ਕਰਨ ਵਿਚ ਕੇਂਦਰ ਤੋਂ ਦਖਲ ਦੀ ਮੰਗ ਕੀਤੀ ਸੀ। ਇਸ ਦੇ ਜਵਾਬ ਵਿਚ ਆਪ ਜੀ ਨੇ 22 ਸਤੰਬਰ ਨੂੰ ਪੰਜਾਬ ਸਰਕਾਰ ਤੋਂ ਲਏ ਕਰਜ਼ੇ ਦਾ ਹਿਸਾਬ ਮੰਗਿਆ ਸੀ। ਸਰਕਾਰ ਨੇ 1 ਅਪ੍ਰੈਲ 2022 ਤੋਂ 31 ਅਗਸਤ 2023 ਤਕ 47,107 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਜਿਸ ਵਿਚ ਨਾ ਸਿਰਫ਼ ਬਜ਼ਾਰ ਦੇ ਕਰਜ਼ੇ ਸਗੋਂ ਨਾਬਾਰਡ ਦੇ ਕਰਜ਼ੇ ਵੀ ਸ਼ਾਮਲ ਹਨ। ਇਸ ਵਿਚ ਕੇਂਦਰ ਸਰਕਾਰ ਵਲੋਂ ਪ੍ਰਵਾਨਿਤ ਪ੍ਰਾਜੈਕਟਾਂ ਨਾਲ ਸਬੰਧਤ ਕਰਜ਼ੇ ਵੀ ਸ਼ਾਮਲ ਹਨ।ਕਰਜ਼ੇ ਦੀ ਰਕਮ ਦੇ ਹੋਰ ਨਿਵੇਸ਼ ਦੇ ਅੰਕੜੇ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਕਿਹਾ ਕਿ ਇਹ ਸਪੱਸ਼ਟ ਹੈ ਕਿ 27,016 ਕਰੋੜ ਰੁਪਏ ਕਰਜ਼ੇ ਦੇ ਵਿਆਜ ਵਜੋਂ ਹੀ ਜਾ ਰਹੇ ਹਨ, ਜੋ ਸਰਕਾਰ ਨੂੰ ਵਿਰਾਸਤ ਵਿਚ ਮਿਲਿਆ ਹੈ। ਸਰਕਾਰ ਕਰਜ਼ਿਆਂ ਅਤੇ ਅਪਣੇ ਸਰੋਤਾਂ ਰਾਹੀਂ ਸਕੀਮਾਂ ਅਤੇ ਸੰਸਥਾਵਾਂ ਨੂੰ ਫੰਡ ਦੇ ਰਹੀ ਹੈ। ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਨੇ ਅਣਗੌਲਿਆ ਕੀਤਾ ਸੀ।

ਮੁੱਖ ਮੰਤਰੀ ਨੇ ਰਾਜਪਾਲ ਨੂੰ ਲਿਖਿਆ ਕਿ ਇਸ ਵੇਰਵੇ ਤੋਂ ਤੁਸੀਂ ਸਮਝ ਸਕੋਗੇ ਕਿ ਤੁਹਾਡੀ ਸਰਕਾਰ ਵਿਰਾਸਤ ਵਿਚ ਮਿਲੇ ਕਰਜ਼ੇ ਦੀ ਚੁਣੌਤੀ ਨਾਲ ਕਿਵੇਂ ਜੂਝ ਰਹੀ ਹੈ। ਇਸ ਨਾਲ ਤੁਸੀਂ ਪ੍ਰਧਾਨ ਮੰਤਰੀ ਨੂੰ ਯਕੀਨ ਦਿਵਾ ਸਕੋਗੇ ਕਿ ਪੰਜਾਬ ਵਿਚ ਸਰਕਾਰ ਕਰਜ਼ੇ ਦੀ ਸਹੀ ਵਰਤੋਂ ਕਰ ਰਹੀ ਹੈ। ਇਸ ਦੇ ਨਾਲ ਹੀ ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਇਹ ਸੱਭ ਉਸ ਸਮੇਂ ਦੌਰਾਨ ਹੋਇਆ ਜਦੋਂ ਅਸੀਂ ਪੰਜਾਬ ਵਿਚ 36 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿਤੀਆਂ ਹਨ। ਮਾਨ ਨੇ ਰਾਜਪਾਲ ਨੂੰ ਕਿਹਾ ਕਿ ਉਹ ਹੁਣ ਪੈਂਡਿੰਗ ਆਰਡੀਐਫ ਜਾਰੀ ਕਰਵਾਉਣ ਲਈ ਪ੍ਰਧਾਨ ਮੰਤਰੀ ਤਕ ਪਹੁੰਚ ਕਰਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans