Menu

ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੈ- ਡਾ. ਬਲਜੀਤ ਕੌਰ

03, ਅਕਤੂਬਰ – ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੁੰਦਾ ਹੈ ਅਤੇ ਸਾਰੀ ਉਮਰ ਹੰਢਾ ਕੇ ਜਿੰਦਗੀ ਦੇ ਆਖਰੀ ਪੜ੍ਹਾਅ ਵਿੱਚ ਬੱਚਿਆਂ ਅਤੇ ਨੋਜਵਾਨਾਂ ਵੱਲੋਂ ਦਿੱਤਾ ਗਿਆ ਸਮਾਂ ਹੀ ਬਜ਼ੁਰਗਾਂ ਲਈ ਵਡਮੁੱਲਾ ਧਨ ਹੁੰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਦਾ ਜ਼ਿਲ੍ਹਾ ਫ਼ਰੀਦਕੋਟ ਤੋਂ ਆਗਾਜ਼ ਕਰਦੇ ਹੋਏ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਜੈਤੋ  ਅਮੋਲਕ ਸਿੰਘ, ਡਿਪਟੀ ਕਮਿਸ਼ਨਰ  ਵਿਨੀਤ ਕੁਮਾਰ, ਸਿਵਲ ਸਰਜਨ ਡਾ. ਅਨਿਲ ਕੁਮਾਰ ਗੋਇਲ, ਫ਼ਰੀਦਕੋਟ ਐਮ.ਐਲ.ਏ. ਗੁਰਦਿੱਤ ਸੇਖੋਂ  ਦੀ ਧਰਮ ਪਤਨੀ  ਬੇਅੰਤ ਕੌਰ ਅਤੇ ਐਮ.ਐਲ.ਏ ਦੇ ਮਾਤਾ-ਪਿਤਾ ਅੰਗਰੇਜ਼ ਸਿੰਘ ਅਤੇ ਬਲਜੀਤ ਕੌਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਨੋਜਵਾਨ ਪੀੜ੍ਹੀ ਨੂੰ ਕੁਝ ਸਮੇ ਲਈ ਮੋਬਾਇਲ ਅਤੇ ਇੰਟਰਨੈੱਟ ਤੋਂ ਦੂਰ ਹੋ ਕੇ ਆਪਣੇ ਬਜ਼ੁਰਗਾਂ ਦੇ ਨਾਲ ਗੱਲਾਂ ਬਾਤਾਂ ਕਰਕੇ ਸਮਾਂ ਗੁਜਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੀ ਉਮਰ ਹੰਢਾ ਕੇ ਬਜ਼ੁਰਗ ਸਾਡੇ ਤੋਂ ਕੁਝ ਸਮਾਂ ਹਾਸਲ ਕਰਨ ਦੀ ਤਵੱਕੋ ਰੱਖਦੇ ਹਨ। ਪੰਜਾਬ ਸਰਕਾਰ ਵੱਲੋਂ ਇਸ ਨਿਵੇਕਲੀ ਪਹਿਲ ਕਦਮੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 60 ਸਾਲ ਦੀ ਉਮਰ ਭੋਗ ਚੁੱਕੇ ਸੂਬੇ ਦੇ ਹਰ ਬਾਸ਼ਿੰਦੇ ਨੂੰ ਮੁੱਢਲੀ ਸਹੂਲਤ ਦੇਣ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਕੇਵਲ ਜ਼ਿਲ੍ਹਾ ਫ਼ਰੀਦਕੋਟ ਤੱਕ ਹੀ ਸੀਮਤ ਨਹੀਂ ਰਹਿਣਗੇ, ਬਲਕਿ ਬਾਕੀ ਦੇ ਜ਼ਿਲ੍ਹਿਆਂ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ, ਤਾਂ ਜੋ ਪੰਜਾਬ ਦੇ ਵਿੱਚ ਰਹਿ ਰਹੇ ਹਰੇਕ ਬਜ਼ੁਰਗ ਨੂੰ ਇਹ ਸਹੂਲਤਾਵਾਂ ਦਿੱਤੀਆਂ ਜਾ ਸਕਣ।
ਪੰਜਾਬ ਸਰਕਾਰ ਦੀ ਇਸ ਨਵੇਕਲੀ ਮੁਹਿੰਮ ਤਹਿਤ ਅੱਜ ਜਿੱਥੇ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਦੀ ਜਾਂਚ ਕੀਤੀ ਗਈ ਅਤੇ ਅੱਖਾਂ ਦੀ ਸਰਜਰੀ ਮੁਫਤ ਕੀਤੀ ਗਈ, ਉੱਥੇ ਨਾਲ ਹੀ ਸੀਨੀਅਰ ਸਿਟੀਜਨ ਕਾਰਡ ਵੀ ਬਣਾਏ ਗਏ। ਇਸ ਕੈਂਪ ਦੌਰਾਨ ਲੋੜ ਅਨੁਸਾਰ ਦੂਰੋਂ-ਨੇੜਿਓ ਚੱਲ ਕੇ ਆਏ ਬਜ਼ੁਰਗਾਂ ਨੂੰ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਤੋਂ ਇਲਾਵਾ ਹੋਰ ਵੀ 60 ਸਾਲ ਤੋਂ ਉੱਪਰ ਉਮਰ ਦੀਆਂ ਉੱਘੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ…

ਨਵੀਂ ਦਿੱਲੀ, 20 ਮਈ 2024 : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਏਸੀ ਦੇ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ…

 ਨਵੀਂ ਦਿੱਲੀ , 18 ਮਈ- ਦਿੱਲੀ ਦੇ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40472 posts
  • 0 comments
  • 0 fans