Menu

ਖੇਡਾਂ ਵਤਨ ਪੰਜਾਬ ਦੀਆਂ-2023 ਤਹਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਅੱਠਵੇਂ ਦਿਨ ਦਾ ਹੋਇਆ ਸ਼ਾਨਦਾਰ ਆਗਾਜ਼

04, ਅਕਤੂਬਰ – ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ  ਅਤੇ ਖੇਡਾਂ ਦੇ ਪ੍ਰਤੀ ਖਿਡਾਰੀਆਂ ਨੂੰ ਪ੍ਰੇਰਿਤ ਕਰਨ ਦੇ ਮਕਸਦ ਨਾਲ ਖੇਡਾਂ ਵਤਨ ਪੰਜਾਬ ਦੀਆਂ-2023 ਤਹਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦਾ ਆਗਾਜ਼ ਪੰਜਾਬ ਦੇ ਸਮੂਹ ਜ਼ਿਲ੍ਹਿਆਂ  ਵਿੱਚ ਕੀਤਾ ਗਿਆ। ਜਿਸ ਦੇ ਤਹਿਤ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਗਤਕਾ ਖੇਡ ਦੇ ਅੰ-21-30  ਅਤੇ  ਜੂਡੋ ਗੇਮ ਦੇ  ਅਂ-17 ਸਾਲ ਉਮਰ ਵਰਗ ਖਿਡਾਰੀਆਂ ਨੇ ਭਾਗ ਲਿਆ। ਇਹ ਖੇਡਾਂ ਵੱਖ-ਵੱਖ  ਵੈਨਿਯੂ ਤੇ ਕਰਵਾਏ ਗਏ। ਖੇਡਾਂ ਦੀ ਸ਼ੁਰੂਆਤ ਬੜੇ ਹੀ ਉਤਸ਼ਾਹ ਨਾਲ ਖਿਡਾਰੀਆਂ ਵੱਲੋਂ ਕੀਤੀ ਗਈ। ਇਹ ਜਾਣਕਾਰੀ ਗੁਰਪ੍ਰੀਤ ਸਿੰਘ ਬਾਜਵਾ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਦਿੱਤੀ ਗਈ। ਸਮੂਹ ਖੇਡ ਵਿਭਾਗ ਦੇ ਕੋਚਿਜ਼ ਅਤੇ ਅਧਿਕਾਰੀ  ਮੌਕੇ ‘ਤੇ ਹਾਜ਼ਰ ਰਹੇ।

ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਸਿੱਖਿਆ ਵਿਭਾਗ ਦੇ ਡੀ.ਪੀ.ਈ ਅਤੇ ਪੀ.ਟੀ.ਈ ਅਤੇ ਲੈਕਚਰਾਰ, ਫਿਜੀਕਲ ਐਜੂਕੇਸ਼ਨ ਸਹਿਬਾਨ ਵੱਲੋਂ ਇਨ੍ਹਾਂ ਖੇਡਾਂ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ  ਵੱਖ-ਵੱਖ ਗੇਮਾਂ ਵਿੱਚ ਬਤੌਰ ਆਫੀਸੀਅਲ ਡਿਊਟੀ ਨਿਭਾ ਕੇ ਵਿਸ਼ੇਸ਼ ਤੌਰ ‘ਤੇ ਸਹਿਯੋਗ ਦਿੱਤਾ ਗਿਆ। ਇਸ ਟੂਰਨਾਮੈਂਟ ਦੌਰਾਨ  ਖਿਡਾਰੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਖਿਡਾਰੀਆਂ ਦੀ ਗਿਣਤੀ ਲਗਭਗ  200 ਦੇ ਕਰੀਬ ਰਹੀ। ਇਨ੍ਹਾਂ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਪੁਰਸ਼, ਮਹਿਲਾ ਅਤੇ ਅਫਿਸ਼ੀਅਲ ਲਈ ਰਿਫਰੈਸ਼ਮੈਂਟ ਅਤੇ ਲੰਚ ਦਾ ਪ੍ਰਬੰਧ ਖੇਡ ਵਿਭਾਗ, ਫ਼ਾਜ਼ਿਲਕਾ ਵੱਲੋਂ ਕੀਤਾ ਗਿਆ ।

            ਉਨ੍ਹਾਂ ਦੱਸਿਆ ਕਿ ਅੰ-17 40 ਕਿਲੋ ਲੜਕੀਆਂ ਜੂਡੋ ਗੇਮ ਵਿੱਚ ਪਲਕ, ਫ਼ਾਜ਼ਿਲਕਾ ਪਹਿਲਾ ਸਥਾਨ, ਰੇਖਾ, ਫਤਿਹਗੜ੍ਹ  ਦੂਜਾ ਸਥਾਨ, ਕਿਰਨਾ, ਮੁਹਾਰ ਸੋਨਾ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰ-17, 36 ਕਿਲੋ ਲੜਕੀਆਂ ਜੂਡੋ ਗੇਮ ਵਿੱਚ ਕਿਰਨਵੀਰ ,ਖੁਈਆਂ ਸਰਵਰ ਪਹਿਲਾ ਸਥਾਨ, ਗੁੰਜਨ, ਖੁਈਆਂ ਸਰਵਰ ਦੂਜਾ ਸਥਾਨ,  ਪਾਇਲ, ਅਰਨੀਵਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰ-17, 45 ਕਿਲੋ ਲੜਕੇ ਜੂਡੋ ਗੇਮ ਵਿੱਚ ਵੀਰ ਰਾਮਸਰਾ ਪਹਿਲਾ ਸਥਾਨ, ਨੀਰਜ  ਅਬੋਹਰ ਦੂਜਾ ਸਥਾਨ, ਅਜੈ ਖੁਈਆਂ ਸਰਵਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰ-17, 55 ਕਿਲੋ ਲੜਕੇ ਜੂਡੋ ਗੇਮ ਵਿੱਚ ਅਦਿਤਯ ਅਬੋਹਰ ਨੇ ਪਹਿਲਾ ਸਥਾਨ, ਸਤਨਾਮ ਦਤਾਰਾ ਵਾਲੀ  ਨੇ ਦੂਜਾ ਸਥਾਨ ਅਤੇ ਅਮਨਦੀਪ ਸਿੰਘ, ਮੁਹਾਰ ਸੋਨਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅੰ-21-30 ਲੜਕੇ ਗਤਕਾ ਵਿੱਚ ਸਿੰਗਲ ਸੋਟੀ ਵਿਅਕਤੀਗਤ ਸਫਰ ਏ ਖਾਲਸਾ ਗੱਤਕਾ ਅਖਾੜਾ ਅਬੋਹਰ  ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰ- 21-30 ਲੜਕੇ ਗਤਕਾ ਗੇਮ ਵਿੱਚ ਫਰੀ ਸੋਟੀ ਟੀਮ ਤੱਤ ਏ ਖਾਲਸਾ ਗਤਕਾ ਅਖਾੜਾ ਬਾਘੇਵਾਲਾ  ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰ- 21-30 ਲੜਕੇ ਗਤਮਾ ਗੇਮ ਵਿੱਚ ਫਰੀ ਸੋਟੀ ਵਿਅਕਤੀਗਤ ਤੱਤ ਏ ਖਾਲਸਾ ਗਤਕਾ ਅਖਾੜਾ ਬਾਘੇਵਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰ- 21-30 ਲੜਕੀਆਂ ਗਤਕਾ ਗੇਮ ਵਿੱਚ ਸਿੰਗਲ ਸੋਟੀ ਵਿਅਕਤੀਗਤ ਗੁਰਾ ਨਾਨਕ ਖਾਲਸਾ ਸਕੂਲ ਅਬੋਹਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰ- 21-30 ਲੜਕੀਆਂ ਗਤਮਾ ਗੇਮ ਵਿੱਚ ਫਰੀ ਸੋਟੀ ਵਅਕਤੀਗਤ ਚੜ੍ਹਦੀ ਕਲਾ ਗਤਕਾ ਅਖਾੜਾ, ਫ਼ਾਜ਼ਿਲਕਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰ- 31-40 ਲੜਕੇ ਗਤਕਾ ਗੇਮ ਵਿੱਚ ਸਿੰਗਲ ਸੋਟੀ ਵਿਅਕਤੀਗਤ ਸਫਰ ਏ ਖਾਲਸਾ ਗੱਤਕਾ ਅਖਾੜਾ ਅਬੋਹਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰ- 31-40 ਲੜਕੇ ਗਤਕਾ ਗੇਮ ਵਿੱਚ ਫਰੀ ਸੋਟੀ ਵਅਕਤੀਗਤ ਚੜ੍ਹਦੀ ਕਲਾ ਗਤਕਾ ਅਖਾੜਾ, ਫ਼ਾਜ਼ਿਲਕਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans