5 ਅਕਤੂਬਰ 2023-ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਦੀ ਬੈਠਕ ਸਵੇਰੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ।ਸੂਤਰਾਂ ਮੁਤਾਬਕ ਇਸ ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ‘ਤੇ ਵੀ ਮੰਥਨ ਹੋ ਸਕਦਾ ਹੈ।ਇਸ ਮੀਟਿੰਗ ਵਿਚ SYL ਮੁੱਦੇ , ਵਿਸ਼ੇਸ਼ ਇਜਲਾਸ ਸੰਬੰਧੀ ਤੇ SGPC ਚੋਣਾਂ ਦੇ ਮੁੱਦੇ ਸਮੇਤ ਹੋਰ ਏਜੰਡਿਆਂ ‘ਤੇ ਚਰਚਾ ਹੋ ਸਕਦੀ ਹੈ।ਇਸ ਤੋਂ ਇਲਾਵਾ ਨਵੇਂ AG ਨੂੰ ਲੈ ਕੇ ਵੀ ਮੀਟਿੰਗ ‘ਚ ਚਰਚਾ ਹੋ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ‘ਤੇ ਵੀ ਮੰਥਨ ਹੋ ਸਕਦਾ ਹੈ।