Menu

ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਬਦਲਣ ਲੱਗੀ ਸਕੂਲਾਂ ਦੀ ਦਿੱਖ- ਹਰਜੋਤ ਸਿੰਘ ਬੈਂਸ 

ਚੰਡੀਗੜ੍ਹ, 6 ਅਕਤੂਬਰ :  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ ਬਦਲਣ ਲੱਗੀ ਹੈ। ਉਹ ਅੱਜ ਇੱਥੇ ਕੈਂਪਸ ਮੈਨੇਜਰਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਰਜਪ੍ਰਣਾਲੀ ਨੂੰ ਬਿਹਤਰੀਨ ਬਨਾਉਣ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਹੀ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਕੈਂਪਸ ਮੈਨੇਜਰ ਦੀ ਨਿਯੁਕਤੀ ਨਾਲ ਸਕੂਲ ਪ੍ਰਿੰਸੀਪਲ ‘ਤੇ ਸਕੂਲ ਦਾ ਸਾਂਭ-ਸੰਭਾਲ ਸਬੰਧੀ ਕੰਮ ਦਾ ਦਬਾਵ ਨਾ-ਮਾਤਰ ਹੀ ਰਹਿ ਗਿਆ ਹੈ, ਜਿਸ ਸਦਕੇ ਹੁਣ ਪ੍ਰਿੰਸੀਪਲ ਸਿਰਫ਼ ਵਿੱਚ ਵਿਦਿਅਕ ਮਾਹੌਲ ਨੂੰ ਸੁਧਾਰਨ ਦੀ ਦਿਸ਼ਾ ਵਿੱਚ ਹੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਦੇ ਅੱਛੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।
ਬੈਂਸ ਨੇ ਕਿਹਾ ਕਿ ਬੀਤੇ ਸਵਾ ਸਾਲ ਵਿੱਚ ਉਹਨਾਂ ਨੇ ਪੰਜਾਬ ਰਾਜ ਦੇ ਬਹੁਤ ਸਾਰੇ ਸਕੂਲਾਂ ਦਾ ਦੌਰਾ ਕੀਤਾ ਹੈ ਅਤੇ ਹੁਣ ਜਦੋਂ ਕੋਈ ਵਿਅਕਤੀ ਕਿਸੇ ਸਕੂਲ ਦਾ ਨਾਮ ਦਾ ਲੈਂਦਾ ਹੈ ਤਾਂ ਉਸ ਸਕੂਲ ਸਬੰਧੀ ਸਾਰੀਆਂ ਸਮੱਸਿਆਵਾਂ ਯਾਦ ਆ ਜਾਂਦੀਆਂ ਹਨ। ਉਹਨਾਂ ਕੈਂਪਸ ਮੈਨੇਜਰਾਂ ਨੂੰ ਅਪੀਲ ਕੀਤੀ ਕਿ ਉਹ ਸਕੂਲ ਪ੍ਰਿੰਸੀਪਲ ਦੀ ਬਾਂਹ ਬਣਕੇ ਕੰਮ ਕਰਨ ਅਤੇ ਸਕੂਲਾਂ ਨੂੰ ਬਿਹਤਰੀਨ ਦਿੱਖ ਪ੍ਰਦਾਨ ਕਰਨ।
ਸਕੂਲ ਸਿੱਖਿਆ ਮੰਤਰੀ ਨੇ ਕੈਂਪਸ ਮੈਨੇਜਰਾਂ ਨੂੰ ਨਵੀਂ ਜਿੰਮੇਵਾਰੀ ਨੂੰ ਸੇਵਾ ਭਾਵਨਾ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸਕੂਲ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ ਮਾਹੌਲ ਪੈਦਾ ਕਰਨ ਅਤੇ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਕੂਲਾਂ ਦੀ ਸਾਫ਼-ਸਫ਼ਾਈ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ ਜਿਸ ਦੀ ਵਰਤੋਂ ਕਰਦਿਆਂ ਸਕੂਲ ਬਾਥਰੂਮਾਂ ਦਾ ਸਾਫ਼ ਹੋਣਾ ਯਕੀਨੀ ਬਣਾਉਣਗੇ।
ਇਸ ਮੌਕੇ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ, ਡੀ.ਪੀ.ਆਈ. ਸਕੂਲ ਸੰਜੀਵ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਾਲੀ ਗਿੰਨੀ ਦੁੱਗਲ ਹਾਜ਼ਰ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ…

ਨਵੀਂ ਦਿੱਲੀ, 20 ਮਈ 2024 : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਏਸੀ ਦੇ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ…

 ਨਵੀਂ ਦਿੱਲੀ , 18 ਮਈ- ਦਿੱਲੀ ਦੇ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40472 posts
  • 0 comments
  • 0 fans