Menu

ਅਕਾਲੀ ਦਲ ਨੇ ਆਪ ਵੱਲੋਂ ਚੰਡੀਗੜ੍ਹ ’ਚ ਮੰਤਰੀਆਂ ਲਈ ਬਣੀਆਂ ਸਰਕਾਰੀ ਕੋਠੀਆਂ ਦੀ ਦੁਰਵਰਤੋਂ ਕੀਤੀ ਬੇਨਕਾਬ

6, ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਤੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਚੰਡੀਗੜ੍ਹ ਵਿਚ ਮੰਤਰੀਆਂ ਲਈ ਬਣੀਆਂ ਸਰਕਾਰੀ ਕੋਠੀਆਂ ਦੀ ਦੁਰਵਰਤੋਂ ਬੇਨਕਾਬ ਕੀਤੀ ਤੇ ਦੋਹਾਂ ਆਗੂਆਂ ਨੂੰ ਕਿਹਾ ਕਿ ਪੰਜਾਬੀ ਜਵਾਬ ਚਾਹੁੰਦੇ ਹਨ ਕਿ ਪੰਜਾਬ ਸਰਕਾਰ ਦੀ ਕੋਠੀ ਵਿਚ ਬੈਠ ਕੇ ਆਪ ਹਰਿਆਣਾ ਦੇ ਆਗੂ ਪੰਜਾਬ ’ਚ ਐਸ ਵਾਈ ਐਲ ਦੀ ਉਸਾਰੀ ਦੀ ਮੰਗ ਕਿਵੇਂ ਕਰ ਸਕਦੇ ਹਨ ?
ਅੱਜ ਸੈਕਟਰ 39 ਵਿਚ ਬਣੀਆਂ ਕੋਠੀਆਂ ਵਿਚੋਂ ਕੋਠੀ ਨੰਬਰ 964 ਜੋ ਐਸ ਏ ਐਸ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਦੇ ਨਾਂ ’ਤੇ ਮੁੱਖ ਮੰਤਰੀ ਪੂਲ ਵਿਚੋਂ ਅਲਾਟ ਹੈ, ਦੇ ਸਾਹਮਣੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬੀ ਇਹ ਵੇਖ ਕੇ ਹੱਕੇ ਬੱਕੇ ਹਨ ਕਿ ਆਪ ਹਰਿਆਣਾ ਦੀ ਪ੍ਰਚਾਰ ਕਮੇਟੀ ਦੇ ਚੇਅਰਮੈਨ ਡਾ. ਅਸ਼ੋਕ ਤੰਵਰ, ਸੀਨੀਅਰ ਮੀਤ ਪ੍ਰਧਾਨ ਅਨੁਰਾਗ ਢਾਂਡਾ ਤੇ ਮੀਤ ਪ੍ਰਧਾਨ ਚਿੱਤਰਾ ਸਰਵਰਾ ਨੇ ਇਸ ਕੋਠੀ ਵਿਚ ਪ੍ਰੈਸ ਕਾਨਫ਼ਰੰਸ ਕਰ ਕੇ ਮੰਗ ਕੀਤੀ ਕਿ ਪੰਜਾਬ ਵਿਚ ਐਸ ਵਾਈ ਐਲ ਦੀ ਉਸਾਰੀ ਕਰਵਾਈ ਜਾਵੇ ਅਤੇ ਇਹਨਾਂ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਇਹ ਯਕੀਨੀ ਬਣਾਉਣਗੇ ਕਿ ਨਹਿਰ ਦੀ ਉਸਾਰੀ ਹੋਵੇ ਤੇ ਹਰਿਆਣਾ ਨੂੰ ਪਾਣੀ ਸਪਲਾਈ ਹੋਵੇ। ਉਨ੍ਹਾਂ
ਕਿਹਾ ਕਿ ਪੰਜਾਬੀ ਆਪ ਦਾ ਵਤੀਰਾ ਵੇਖ ਕੇ ਹੈਰਾਨ ਹਨ ਤੇ ਮਹਿਸੂਸ ਕਰ ਰਹੇ ਹਨ ਕਿ ਉਹ ਪੰਜਾਬ ਦੀ ਦਿਨ ਦਿਹਾੜੇ ਲੁੱਟ ਕਰਨ ’ਤੇ ਲੱਗੀ ਹੈ। ਉਹਨਾਂ ਕਿਹਾ ਕਿ ਭਾਵੇਂ ਅਰਵਿੰਦ ਕੇਜਰੀਵਾਲ ਤੇ ਐਮ ਪੀ ਸੁਸ਼ੀਲ ਗੁਪਤਾ ਪਹਿਲਾਂ ਹੀ ਹਰਿਆਣਾ ਨੂੰ ਗਰੰਟੀ ਦੇ ਚੁੱਕੇ ਹਨ ਕਿ 2024 ਵਿਚ ਹਰਿਆਣਾ ਵਿਚ ਆਪ ਸਰਕਾਰ ਬਣਨ ’ਤੇ ਐਸ ਵਾਈ ਐਲ ਦਾ ਪਾਣੀ ਹਰਿਆਣਾ ਦੇ ਕੋਨੇ ਕੋਨੇ ਵਿਚ ਪਹੁੰਚਾਇਆ ਜਾਵੇਗਾ ਪਰ ਭਗਵੰਤ ਮਾਨ ਨੇ ਤਾਂ ਪੰਜਾਬ ਦਾ ਹਰ ਹਿੱਸਾ ਪੰਜਾਬ ਦੀਆਂ ਸਰਕਾਰੀ ਇਮਾਰਤਾਂ, ਕੋਠੀਆਂ, ਸਰਕਾਰੀ ਖ਼ਜ਼ਾਨਾ ਤੇ ਸਾਰੇ ਸਰੋਤ ਇਕ ਵੱਡੀ ਸਾਜ਼ਿਸ਼ ਤਹਿਤ ਆਪ ਹਰਿਆਣਾ ਲੀਡਰਸ਼ਿਪ ਨੂੰ ਲੁੱਟ ਵਾਸਤੇ ਪ੍ਰਦਾਨ ਕਰ ਦਿੱਤੇ ਹਨ।

ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਤੀਜਾ ਜਹਾਜ਼…

ਅੰਮ੍ਰਿਤਸਰ, 17 ਫਰਵਰੀ : ਤੀਜੀ ਵਾਰ ਅਮਰੀਕਾ ਦਾ ਸੈਨਿਕ ਜਹਾਜ਼ 112 ਦੇ ਕਰੀਬ ਭਾਰਤੀਆਂ ਨੂੰ ਲੈਕੇ ਅੰਮ੍ਰਿਤਸਰ ਦੇ ਸ਼੍ਰੀ…

ਅੱਜ ਤੋਂ ਲਾਗੂ ਹੋਏ FASTag…

ਨਵੀਂ ਦਿੱਲੀ, 17 ਫਰਵਰੀ- ਅੱਜ ਤੋਂ, ਸੜਕ…

ਅੱਜ ਸੋਨੀਪਤ ਅਦਾਲਤ ਵਿਚ ਪੇਸ਼…

ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੇ ਸਾਬਕਾ…

ਨਹਿਰ ‘ਚ ਡਿੱਗੀ ਬੱਚਿਆਂ ਨਾਲ…

ਕੈਥਲ, 17 ਫਰਵਰੀ :  ਜ਼ਿਲ੍ਹੇ ਦੇ ਪਿੰਡ…

Listen Live

Subscription Radio Punjab Today

Subscription For Radio Punjab Today

ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਤੀਜਾ ਜਹਾਜ਼…

ਅੰਮ੍ਰਿਤਸਰ, 17 ਫਰਵਰੀ : ਤੀਜੀ ਵਾਰ ਅਮਰੀਕਾ ਦਾ ਸੈਨਿਕ ਜਹਾਜ਼ 112 ਦੇ ਕਰੀਬ ਭਾਰਤੀਆਂ ਨੂੰ ਲੈਕੇ ਅੰਮ੍ਰਿਤਸਰ ਦੇ ਸ਼੍ਰੀ…

ਅੱਜ ਤੇ ਕੱਲ੍ਹ ਡਿਪੋਰਟ ਕੀਤੇ…

ਅੰਮ੍ਰਿਤਸਰ, 15 ਫਰਵਰੀ : ਅਮਰੀਕਾ 2 ਹੋਰ…

ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ…

ਅੰਮ੍ਰਿਤਸਰ, 15 ਫਰਵਰੀ:ਭਾਰਤ ਸਰਕਾਰ ਵੱਲੋਂ ਅਮਰੀਕਾ ਤੋਂ…

ਭਾਰਤ ਤੇ ਅਮਰੀਕਾ ਨੇ ਆਪਸੀ…

ਨਵੀਂ ਦਿੱਲੀ, 14 ਫਰਵਰੀ: ਭਾਰਤ ਅਤੇ ਅਮਰੀਕਾ ਨੇ…

Our Facebook

Social Counter

  • 45634 posts
  • 0 comments
  • 0 fans