Menu

ਕੋਟਕਪੂਰਾ ਸਿਵਲ ਹਸਪਤਾਲ ਦਾ ਡਾਕਟਰ 10,000 ਰੁ:,ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

7 ਅਕਤੂਬਰ 2023-ਵਿਜੀਲੈਂਸ ਨੇ ਕੋਟਕਪੂਰਾ ਸਿਵਲ ਹਸਪਤਾਲ ਫਰੀਦਕੋਟ ਵਿੱਚ ਕੰਮ ਕਰਦੇ ਇੱਕ ਡਾਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਸ਼ ਹੈ ਕਿ ਮੁਲਜ਼ਮ ਡਾਕਟਰ ਨੇ ਇਹ ਰਿਸ਼ਵਤ MLR ਰਿਪੋਰਟ ਤਿਆਰ ਕਰਨ ਦੇ ਬਦਲੇ ਮੰਗੀ ਸੀ, ਜਿਸ ਦੀ ਸ਼ਿਕਾਇਤ ਪੀੜਤ ਵੱਲੋਂ ਵਿਜੀਲੈਂਸ ਕੋਲ ਦਰਜ ਕਰਵਾਈ ਗਈ ਸੀ। ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਕਾਬੂ ਕਰ ਲਿਆ। ਦੋਸ਼ੀ ਡਾਕਟਰ ਦਾ ਨਾਂ ਵਿਕਰਮ ਬਾਂਸਲ ਹੈ।ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਮੁਲਜ਼ਮ ਡਾਕਟਰ ਆਪਣੇ ਆਪ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਤੋਂ ਫਰੀਦਕੋਟ ਦੇ ਸਿਵਲ ਹਸਪਤਾਲ ਵਿੱਚ ਤਬਦੀਲ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਦੱਸਿਆ ਜਾਂਦਾ ਹੈ। ਸਿਵਲ ਹਸਪਤਾਲ ਕੋਟਕਪੂਰਾ ਵਿੱਚ ਡਾਕਟਰ EMO ਸੇਵਾ ਦੇ ਰਿਹਾ ਸੀ। ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਡਾਕਟਰ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।

ਜਾਂਚ ਦੌਰਾਨ ਪਤਾ ਲਗਾਇਆ ਜਾਵੇਗਾ ਕਿ ਉਕਤ ਦੋਸ਼ੀ ਡਾਕਟਰ ਪਹਿਲਾਂ ਵੀ ਕਿੰਨੀ ਵਾਰ ਲੋਕਾਂ ਤੋਂ ਪੈਸੇ ਲੈ ਕੇ MLR ਕੱਟ ਚੁੱਕਾ ਹੈ। ਕਿਉਂਕਿ MLR ਦੇ ਆਧਾਰ ‘ਤੇ ਪੁਲਿਸ ਕੁੱਟਮਾਰ ਦਾ ਮਾਮਲਾ ਦਰਜ ਕਰਦੀ ਹੈ। ਜਿਸ ਵਿੱਚ ਪਤਾ ਚੱਲਦਾ ਹੈ ਕਿ ਜਖਮੀ ਨੂੰ ਕਿੰਨੇ ਸੱਟਾਂ ਲੱਗੀਆਂ ਹਨ। ਜਿਸ ਤੋਂ ਬਾਅਦ ਇਸ ਦੀ ਰਿਪੋਰਟ ਵੀ ਪੁਲਿਸ ਵਿਭਾਗ ਨੂੰ ਭੇਜੀ ਜਾਵੇਗੀ। ਇਸ ਦੌਰਾਨ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਦੇ SSP ਗੁਰਮੀਤ ਸਿੰਘ ਨੇ ਦੱਸਿਆ ਕਿ ਡਾਕਟਰ ਦੇ ਨਾਲ ਪੁਲਿਸ ਨੇ ਇੱਕ ਵਾਰਡਨ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ SRPF…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਚਿਨ ਤੇਂਦੁਲਕਰ (Sachin…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ,…

ਚੰਡੀਗੜ੍ਹ, 15 ਮਈ : ਸ਼ਰਾਬ ਅਬਕਾਰੀ ਨੀਤੀ…

ਕਰੋੜਾਂ ਦੇ ਬੈਂਕ ਧੋਖਾਧੜੀ ਦੇ…

15 ਮਈ 2024 : ਮੁੰਬਈ- ਸੀਬੀਆਈ ਨੇ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40374 posts
  • 0 comments
  • 0 fans