Menu

ਸਰਕਾਰੀ ਹਾਈ ਸਕੂਲ ਕੇਰੀਆ ਅਤੇ ਸਰਕਾਰੀ ਹਾਈ ਸਕੂਲ ਚੂਹੜੀਵਾਲਾ ਚਿਸਤੀ ਵਿਖੇ ਪਰਾਲੀ ਜਾਗਰੂਕਤਾ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

7, ਅਕਤੂਬਰ –  ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੀ ਅਗਵਾਈ ਹੇਠ ਸਿੱਖਿਆ ਵਿਭਾਗ ਫ਼ਾਜ਼ਿਲਕਾ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਬਾਰੇ ਜਾਗਰੂਕਤਾ ਗਤੀਵਿਧੀਆ ਆਰੰਭੀਆ ਗਈਆਂ ਹਨ। ਇਸੇ ਤਹਿਤ ਹੀ ਸਰਕਾਰੀ ਹਾਈ ਸਕੂਲ ਕੇਰੀਆ ਅਤੇ ਸਰਕਾਰੀ ਹਾਈ ਸਕੂਲ ਚੂਹੜੀਵਾਲਾ ਚਿਸਤੀ ਫ਼ਾਜ਼ਿਲਕਾ-2 ਵੱਲੋਂ ਸਕੂਲੀ ਵਿਦਿਆਰਥੀਆ ਵਿਚਕਾਰ ਪਰਾਲੀ ਜਾਗਰੂਕਤਾ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।

          ਇਹ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਸੁਖਬੀਰ ਬੱਲ ਨੇ ਦੱਸਿਆ ਕਿ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਦੇ ਇਨ੍ਹਾਂ ਪੋਸਟਰ ਮੇਕਿੰਗ ਮੁਕਾਬਲੇ ਕਰਵਾਉਣ ਦਾ ਉਦੇਸ਼ ਹੈ ਕਿ ਬੱਚੇ ਜਿੱਥੇ ਪਰਾਲੀ ਨੂੰ ਅੱਗ ਲਗਾਉਣ ਬਾਰੇ ਖੁਦ ਜਾਗਰੂਕ ਹੋਣਗੇ ਉੱਥੇ ਹੀ ਆਪਣੇ ਮਾਤਾ ਪਿਤਾ ਅਤੇ ਰਿ਼ਸ਼ਤੇਦਾਰਾਂ ਨੂੰ ਵੀ ਜਾਗਰੂਕ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਚੂਹੜੀਵਾਲਾ ਚਿਸਤੀ ਵਿਖੇ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਫੈਲਾਉਣ ਦੀ ਸਹੁੰ ਵੀ ਚੁਕਾਈ ਗਈ।

          ਉਨ੍ਹਾਂ ਕਿਹਾ ਕਿ ਬੱਚੇ ਆਪਣੇ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਨੂੰ ਲਗਾਤਾਰ ਜਾਗਰੂਕ ਕਰ ਰਹੇ ਹਨ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਅਨੇਕਾਂ ਪ੍ਰਕਾਰ ਦੀਆਂ ਬਿਮਾਰੀਆਂ ਵੀ ਜਨਮ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਮੀਨ ਵਿੱਚ ਵਾਹ ਕੇ ਅਗਲੀ ਫ਼ਸਲ ਦੀ ਬਿਜਾਈ ਕਰਨ ਤਾਂ ਇਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ ਅਤੇ ਅਗਲੀ ਫਸਲ ਦਾ ਝਾੜ ਵੀ ਵਧੇਗਾ। ਉਨ੍ਹਾਂ ਕਿਹਾ ਕਿ ਆਓ ਅਸੀਂ ਸਾਰੇ ਵਾਤਾਵਰਨ ਮਿੱਤਰ ਬਣ ਕੇ ਪਰਾਲੀ ਨਾ ਸਾੜਨ ਬਾਰੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰੀਏ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰੀਏ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans