Menu

ਰਾਹੁਲ ਗਾਂਧੀ ਨੂੰ ‘ਰਾਵਣ’ ਦਰਸਾਉਣ ਵਾਲੇ ਪੋਸਟਰ ਵਿਰੁਧ ਕਾਂਗਰਸ ਨੇ ਕੀਤਾ ਅਦਾਲਤ ਦਾ ਰੁਖ

7 ਅਕਤੂਬਰ 2023-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇਕ ਪੋਸਟਰ ਵਿਚ ਰਾਹੁਲ ਗਾਂਧੀ ਨੂੰ ‘ਦਸ਼ਾਨਨ’ ਵਜੋਂ ਦਰਸਾਏ ਜਾਣ ’ਤੇ ਕਾਂਗਰਸ ਦੇ ਇਕ ਅਹੁਦੇਦਾਰ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅਤੇ ਪਾਰਟੀ ਦੇ ਆਈ.ਟੀ. ਸੈੱਲ ਦੇ ਇੰਚਾਰਜ ਅਮਿਤ ਕੁਮਾਰ ਮਾਲਵੀਆ ਵਿਰੁਧ ਅਦਾਲਤ ਦਾ ਰੁਖ਼ ਕੀਤਾ ਹੈ।ਕਾਂਗਰਸ ਨੇਤਾ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਸਵੰਤ ਗੁਰਜਰ ਨੇ ਇਨ੍ਹਾਂ ਭਾਜਪਾ ਆਗੂਆਂ ਵਿਰੁਧ ਜੈਪੁਰ ਮੈਟਰੋਪੋਲੀਟਨ ਕੋਰਟ-2 ’ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ 9 ਅਕਤੂਬਰ ਨੂੰ ਸੁਣਵਾਈ ਹੋਵੇਗੀ। ਭਾਜਪਾ ਨੇ ਵੀਰਵਾਰ ਨੂੰ ਰਾਹੁਲ ਗਾਂਧੀ ਨੂੰ ‘ਦਸ਼ਾਨਨ’ ਦੇ ਰੂਪ ’ਚ ਦਰਸਾਉਣ ਵਾਲੀ ਤਸਵੀਰ ਸਾਂਝੀ ਕੀਤੀ ਸੀ ਅਤੇ ਉਨ੍ਹਾਂ ਨੂੰ ‘ਨਵੇਂ ਯੁੱਗ ਦਾ ਰਾਵਣ’ ਕਰਾਰ ਦਿਤਾ ਸੀ।ਗੁਰਜਰ ਨੇ ਕਿਹਾ, ‘‘ਅਦਾਲਤ ਨੇ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ ਅਤੇ ਮਾਮਲੇ ਦੀ ਸੁਣਵਾਈ ਲਈ 9 ਅਕਤੂਬਰ ਦੀ ਤਰੀਕ ਤੈਅ ਕੀਤੀ ਹੈ।’’ ਅਪਣੀ ਪਟੀਸ਼ਨ ’ਚ ਗੁਰਜਰ ਨੇ ਅਦਾਲਤ ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 499 (ਕਿਸੇ ਹੋਰ ਵਿਅਕਤੀ ਵਿਰੁਧ ਝੂਠਾ ਦੋਸ਼ ਲਗਾਉਣਾ), 500 (ਮਾਣਹਾਨੀ) ਅਤੇ 504 (ਜਾਣ ਬੁੱਝ ਕੇ ਅਪਮਾਨ) ਦੇ ਤਹਿਤ ਦੋ ਭਾਜਪਾ ਆਗੂਆਂ ਵਿਰੁਧ ਕੇਸ ਦਰਜ ਕਰਨ ਅਤੇ ਸੁਣਵਾਈ ਲਈ ਬੇਨਤੀ ਕੀਤੀ।ਪਟੀਸ਼ਨ ’ਚ ਦਾਅਵਾ ਕੀਤਾ ਗਿਆ ਹੈ, ‘‘ਦੋਸ਼ੀਆਂ ਨੇ ਜਾਣਬੁਝ ਕੇ 5 ਅਕਤੂਬਰ ਨੂੰ ਗਲਤ ਇਰਾਦੇ ਨਾਲ ਉਕਤ ਪੋਸਟ ਨੂੰ ਪ੍ਰਸਾਰਤ ਕੀਤਾ ਅਤੇ ਉਨ੍ਹਾਂ ਦਾ ਉਦੇਸ਼ ਕਾਂਗਰਸ ਅਤੇ ਇਸ ਨਾਲ ਜੁੜੇ ਲੋਕਾਂ ਦੀ ਸਾਖ ਨੂੰ ਖਰਾਬ ਕਰਨਾ ਅਤੇ ਸਿਆਸੀ ਲਾਭ ਹਾਸਲ ਕਰਨਾ ਹੈ।’’

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans