08, ਅਕਤੂਬਰ – ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਖੁੱਲ੍ਹੀ ਬਹਿਸ ਕਰਨ ਦਾ ਦਿੱਤਾ ਚੈਲੰਜ ਕਬੂਲ ਹੈ। ਉਨ੍ਹਾਂ ਕਿਹਾ ਕਿ 10 ਅਕਤੂਬਰ ਨੂੰ ਅਕਾਲੀ ਵਰਕਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਚੰਡੀਗੜ੍ਹ ਜਾਣਗੇ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚੈਲੰਜ ਕੀਤਾ ਕਿ ਉਹ 10 ਅਕਤੂਬਰ ਨੂੰ ਖੁੱਲ੍ਹੀ ਬਹਿਸ ਲਈ ਆਪਣੇ ਘਰ ਦੇ ਬਾਹਰ ਆਉਣ।