Menu

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ/ਪੀਸੀਐਸ (ਪ੍ਰੀ)- 2024 ਪ੍ਰੀਖਿਆ ਦੇ ਸੰਯੁਕਤ ਕੋਚਿੰਗ ਕੋਰਸ ਲਈ ਅਰਜ਼ੀਆਂ ਦੀ ਮੰਗ : ਡਾ. ਬਲਜੀਤ ਕੌਰ

10, ਅਕਤੂਬਰ –  ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਗਰੈਜੂਏਟ ਉਮੀਦਵਾਰਾਂ ਲਈ ਸਿਵਲ ਸੇਵਾਵਾਂ/ਪੀ.ਸੀ.ਐਸ (ਸ਼ੁਰੂਆਤੀ)-2024 ਪ੍ਰੀਖਿਆ ਲਈ ਮੁਫਤ ਸੰਯੁਕਤ ਕੋਚਿੰਗ ਕੋਰਸ ਲਈ 23 ਅਕਤੂਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ (ਮੁਸਲਿਮ, ਸਿੱਖ, ਕ੍ਰਿਸ਼ਚਨ, ਬੋਧੀ, ਜੋਰੋਸਟ੍ਰੀਅਨ ਅਤੇ ਜੈਨ) ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ ਉਮੀਦਵਾਰਾਂ ਲਈ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼, ਫੇਜ਼ 3ਬੀ-II, ਐਸ.ਏ.ਐਸ ਨਗਰ ਵਿਖੇ ਸਿਵਲ ਸੇਵਾਵਾਂ/ਪੀ.ਸੀ.ਐਸ (ਸ਼ੁਰੂਆਤੀ)-2024 ਪ੍ਰੀਖਿਆ ਲਈ ਮੁਫ਼ਤ ਸੰਯੁਕਤ ਕੋਚਿੰਗ ਕੋਰਸ ਸ਼ੁਰੂ ਕੀਤੇ ਜਾਣੇ ਹਨ।  ਇਸ ਕੋਰਸ ਵਿੱਚ ਦਾਖਲੇ ਦੇ ਚਾਹਵਾਨ ਉਮੀਦਵਾਰ ਦੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਆਮਦਨ 3.00 ਲੱਖ ਰੁਪਏ ਪ੍ਰਤੀ ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੋਰਸ ਦੀਆਂ 40 ਸੀਟਾਂ ਵਿੱਚੋਂ 50 ਫੀਸਦ ਸੀਟਾਂ ਅਨੁਸੂਚਿਤ ਜਾਤੀਆਂ ਲਈ, 30 ਫੀਸਦ ਹੋਰ ਪੱਛੜੀਆਂ ਸ਼੍ਰੇਣੀਆਂ ਲਈ ਅਤੇ 20 ਫੀਸਦ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਉਮੀਦਵਾਰਾਂ ਲਈ ਰਾਖਵੀਆਂ ਹਨ, ਜਦਕਿ ਕਿ ਹਰੇਕ ਵਰਗ ਵਿੱਚ ਉਪਲਬਧ ਉਮੀਦਵਾਰਾਂ ਵਿੱਚ 30 ਫੀਸਦ ਔਰਤਾਂ ਅਤੇ 5 ਫੀਸਦ ਦਿਵਿਆਂਗ ਉਮੀਦਵਾਰ ਸ਼ਾਮਲ ਕੀਤੇ ਜਾਣਗੇ। ਚੁਣੇ ਗਏ ਉਮੀਦਵਾਰਾਂ ਨੂੰ ਸਰਕਾਰ ਅਨੁਸਾਰ ਮੁਫ਼ਤ ਕੋਚਿੰਗ, ਮੁਫ਼ਤ ਹੋਸਟਲ ਰਿਹਾਇਸ਼ ਅਤੇ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਉਮੀਦਵਾਰ ਦੀ ਚੋਣ, ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼ , ਫੇਜ਼ 3-ਬੀ-2 , ਐਸ.ਏ.ਐਸ. ਨਗਰ, ਮੋਹਾਲੀ  ਵਿਖੇ 27 ਅਕਤੂਬਰ 2023 ਨੂੰ ਸਵੇਰੇ 10.30 ਵਜੇ ਤੋਂ 11.30 ਵਜੇ ਤੱਕ  ਹੋਣ ਵਾਲੀ ਮਾਨਸਿਕ ਯੋਗਤਾ, ਆਮ ਜਾਗਰੂਕਤਾ (ਇਤਿਹਾਸ, ਭੂਗੋਲ, ਭਾਰਤੀ ਰਾਜਨੀਤੀ, ਭਾਰਤੀ ਅਰਥਵਿਵਸਥਾ, ਰੋਜ਼ਾਨਾ ਵਿਗਿਆਨ, ਮੌਜੂਦਾ ਮਾਮਲੇ ਆਦਿ) ਦੇ ਔਬਜੈਕਟਿਵ ਟਾਈਪ ਟੈਸਟ ਦੇ ਆਧਾਰ ’ਤੇ ਕੀਤੀ ਜਾਵੇਗੀ। ਟੈਸਟ ਦਾ ਸਮਾਂ ਇੱਕ ਘੰਟਾ ਹੋਵੇਗਾ। ਉਮੀਦਵਾਰ ਨੂੰ ਇੱਕ ਪਾਸਪੋਰਟ ਸਾਈਜ਼ ਫੋਟੋ ਅਤੇ ਇੱਕ ਫੋਟੋ ਆਈ.ਡੀ. ਸਬੂਤ ਜਿਵੇਂ ਕਿ ਆਧਾਰ ਕਾਰਡ, ਵੋਟਰ ਕਾਰਡ, ਡਰਾਈਵਿੰਗ ਲਾਇਸੈਂਸ ਆਦਿ, ਇੱਕ ਨੀਲੀ ਬਾਲ ਪੈੱਨ ਅਤੇ ਤਰਜੀਹੀ ਤੌਰ ’ਤੇ ਟੈਸਟ ਦੇ ਸਮੇਂ ਪੇਪਰ ਲਿਖਣ ਲਈ ਇੱਕ ਗੱਤਾ ਲਿਆਉਣਾ ਲਾਜ਼ਮੀ ਹੋਵੇਗਾ।
ਚਾਹਵਾਨ ਉਮੀਦਵਾਰ ਆਪਣਾ ਬਿਨੈ-ਪੱਤਰ ਸਮੇਤ ਸਰਟੀਫਿਕੇਟਾਂ ਦੀਆਂ ਸਵੈ-ਪ੍ਰਮਾਣਿਤ ਕਾਪੀਆਂ ਨੂੰ ਪ੍ਰਿੰਸੀਪਲ, ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸ, ਫੇਜ਼ 3ਬੀ-2, ਐਸ.ਏ.ਐਸ. ਨਗਰ, ਮੋਹਾਲੀ ਦੇ ਦਫ਼ਤਰ ਵਿਖੇ 23 ਅਕਤੂਬਰ ਤੱਕ ਭੇਜ ਸਕਦੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ…

ਨਵੀਂ ਦਿੱਲੀ, 20 ਮਈ 2024 : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਏਸੀ ਦੇ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ…

 ਨਵੀਂ ਦਿੱਲੀ , 18 ਮਈ- ਦਿੱਲੀ ਦੇ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40472 posts
  • 0 comments
  • 0 fans