10 ਅਕਤੂਬਰ 2023-ਡਰੱਗ ਕੇਸ ਵਿਚ ਗ੍ਰਿਫਤਾਰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਕੋਰਟ ਵਿਚ ਅੱਜ ਪੇਸ਼ੀ ਹੋਈ। 12 ਅਕਤੂਬਰ ਨੂੰ ਵਿਧਾਇਕ ਸੁਖਪਾਲ ਖਹਿਰਾ ਨੂੰ ਦੁਬਾਰਾ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਹੁਣ ਉਨ੍ਹਾਂ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਹੁਣ ਉਸ ਨੂੰ ਸਿੱਧਾ ਹਾਈ ਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦੇਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ। ਸੁਖਪਾਲ ਖਹਿਰਾ ਨੇ ਇਸ ਮਾਮਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ‘ਤੇ ਹਾਈਕੋਰਟ ਨੇ ਸਰਕਾਰ ਨੂੰ 24 ਘੰਟਿਆਂ ‘ਚ ਜਵਾਬ ਦਾਇਰ ਕਰਨ ਲਈ ਕਿਹਾ ਸੀ ਪਰ ਅੱਜ ਸਰਕਾਰ ਵੱਲੋਂ ਕੋਈ ਵੀ ਅਦਾਲਤ ‘ਚ ਪੇਸ਼ ਨਹੀਂ ਹੋ ਸਕਿਆ। ਇਸ ਤੋਂ ਬਾਅਦ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਵੱਖਰੀ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।