10, ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਓ ਕਰਨ ਲਈ ਕੂਚ ਕੀਤਾ। ਇਸ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਵੱਲੋਂ ਬੈਰੀਕੈਡਿੰਗ ਕਰਕੇ ਤਿਆਰੀਆਂ ਕੀਤੀਆਂ ਗਈ ਸੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਰੋਕ ਲਿਆ ਗਿਆ ਜਿਸ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਨੇ ਵਾਟਰ ਕੈਨਨ ਦਾ ਇਸਤੇਮਾਲ ਕਰਦੇ ਹੋਏ ਉਨ੍ਹਾਂ ਦਾ ਧਰਨਾ ਖ਼ਤਮ ਕੀਤਾ।
ਦੱਸਣਾ ਬਣਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਆਗੂਆਂ ਨੂੰ ਪੁਲਿਸ ਚੰਡੀਗੜ੍ਹ ਦੇ ਸੈਕਟਰ 26 ਦੇ ਪੁਲਿਸ ਥਾਣੇ ’ਚ ਲੈ ਕੇ ਆ ਗਈ ਹੈ। ਇਸ ਦੌਰਾਨ ਅਕਾਲੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਹਿਸ ਦਾ ਚੈਲੇਂਜ ਦੇ ਕੇ ਮੁੱਖ ਮੰਤਰੀ ਭਗਵੰਤ ਮਾਨ ਭੱਜ ਗਿਆ ਹੈ। ਐਸਵਾਈਐਲ ‘ਤੇ ਭਗਵੰਤ ਮਾਨ ਨੇ ਕੇਜਰੀਵਾਲ ਦੇ ਅੱਗ ਗੋਢੇ ਟੇਕ ਦਿੱਤੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਗੱਲ ਕਰਨ ਵਾਲਿਆਂ ’ਤੇ ਆਮ ਆਦਮੀ ਪਾਰਟੀ ਤਸ਼ੱਦਦ ਕਰਦੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰਦਰਸ਼ਨ ਦੌਰਾਨ ਕਿਹਾ ਕਿ ਸਰਵੇ ਟੀਮ ਦਾ ਬੀਜੇਪੀ ਨੂੰ ਵਿਰੋਧ ਕਰਨਾ ਚਾਹੀਦਾ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਫਿਕਮ ਮੈਚ ਚੱਲਾ ਰਹੇ ਹਨ। ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਨੌਜਵਾਨ ਸਬਕ ਸਿਖਾਉਣਗੇ।