Menu

ਮੁੱਖ ਮੰਤਰੀ ਦੇ ਟਵੀਟ ‘ਚ ਵਿਰੋਧੀਆਂ ਨੂੰ ਸਵਾਲ, “ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ?”

ਚੰਡੀਗੜ੍ਹ 11 ਅਕਤੂਬਰ2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੰਮਾ ਚੌੜਾ ਟਵੀਟ ਕਰ ਕੇ ਵਿਰੋਧੀਆਂ ਨੂੰ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਸੁਨੀਲ ਜਾਖੜ, ਸੁਖਬੀਰ ਸਿੰਘ ਬਾਦਲ, ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਨੂੰ ਬਹਿਸ ਲਈ ਸਿੱਧੀ ਚੁਣੌਤੀ ਦਿੱਤੀ ਸੀ ਜਿਸ ਤੋਂ ਬਾਅਦ ਹੁਣ ਟਵੀਟ ਕਰ ਕੇ ਵਿਰੋਧੀਆਂ ਨੂੰ ਸਵਾਲ ਵੀ ਪੁੱਛੇ ਹਨ ਅਤੇ ਤੰਜ਼ ਵੀ ਕੱਸੇ ਹਨ।

file photo

 

ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਦੇ ਉਕਤ ਲੀਡਰਾਂ ਨੂੰ ਪੁੱਛਿਆ ਕਿ “ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ??”
ਅਪਣੀ ਪੋਸਟ ਵਿਚ ਮੁੱਖ ਮੰਤਰੀ ਨੇ ਲਿਖਿਆ ਕਿ “ਮਾਣਯੋਗ ਸੁਨੀਲ ਜਾਖੜ ਜੀ, ਸੁਖਬੀਰ ਬਾਦਲ ਜੀ, ਬਾਜਵਾ ਜੀ, ਰਾਜਾ ਵੜਿੰਗ ਜੀ… ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ??… ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ‘ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ, ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ‘ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ਼ ਕੀਤੀ… ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ… ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ, ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਚੋਂ ਕੋਈ ਖੱਡ ਨਾ ਪੈਜੇ… ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ‘ਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ… 1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ… ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…” 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵਿਰੋਧੀ ਧਿਰ ਦੇ ਆਗੂਆਂ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ ਲਈ ਥਾਂ ਤੈਅ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸੂਬਾ ਸਰਕਾਰ ਦੀ ਤਰਫੋਂ 1 ਨਵੰਬਰ ਨੂੰ ਹੋਣ ਵਾਲੇ ਇਸ ਸਮਾਗਮ ਲਈ ਪ੍ਰਸ਼ਾਸਨ ਤੋਂ ਟੈਗੋਰ ਥੀਏਟਰ ਸਥਾਨ ਦੀ ਮੰਗ ਕੀਤੀ ਗਈ ਹੈ।ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਟੈਗੋਰ ਥੀਏਟਰ ਪ੍ਰਸ਼ਾਸਨ ਤੋਂ ਪੁੱਛਿਆ ਹੈ ਕਿ ਕੀ 1 ਨਵੰਬਰ ਨੂੰ ਹੋਣ ਵਾਲੇ ਪ੍ਰੋਗਰਾਮ ਲਈ ਜਗ੍ਹਾ ਉਪਲਬਧ ਹੋ ਸਕਦੀ ਹੈ ਜਾਂ ਨਹੀਂ। ਇਸ ਸਬੰਧੀ ਫੈਸਲਾ ਯੂਟੀ ਚੰਡੀਗੜ੍ਹ ਦੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਪੱਧਰ ਦੇ ਅਧਿਕਾਰੀ ਬੁੱਧਵਾਰ ਨੂੰ ਲੈਣਗੇ। ਇਸ ਵੇਲੇ ਇਹ ਨਿਯਮ ਹੈ ਕਿ ਟੈਗੋਰ ਥੀਏਟਰ ਵਿੱਚ ਕੋਈ ਵੀ ਸਿਆਸੀ ਪ੍ਰੋਗਰਾਮ ਜਾਂ ਗਤੀਵਿਧੀਆਂ ਆਯੋਜਿਤ ਕਰਨ ਦੀ ਇਜਾਜ਼ਤ ਨਹੀਂ ਹੈ। ਦੂਜੇ ਪਾਸੇ ਸੂਬਾ ਸਰਕਾਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੀ ਤਰਫੋਂ ਖੁੱਲੀ ਬਹਿਸ ਪ੍ਰੋਗਰਾਮ ਵਿੱਚ ਉਦਯੋਗਪਤੀਆਂ ਅਤੇ ਸੂਬੇ ਦੀਆਂ ਹੋਰ ਉੱਘੀਆਂ ਸਮਾਜਿਕ ਸ਼ਖਸੀਅਤਾਂ ਨੂੰ ਵੀ ਬੁਲਾਇਆ ਜਾਵੇਗਾ, ਜੋ ਮੁੱਖ ਮੰਤਰੀ ਦੇ ਨਾਲ-ਨਾਲ ਵਿਰੋਧੀ ਧਿਰ ਦੇ ਨੇਤਾਵਾਂ ਦੇ ਸਵਾਲਾਂ ਦੇ ਜਵਾਬ ਵਿੱਚ ਮਿਸਾਲਾਂ ਕਾਇਮ ਕਰਨਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਰੋਧੀਆਂ ਨੂੰ ਖੁੱਲ੍ਹਾ ਚੈਲੰਜ ਦਿੱਤਾ ਹੈ। ਉਨ੍ਹਾਂ ਨੇ ਇਸ ਸਬੰਧ ‘ਚ ਟਵੀਟ ਕੀਤਾ ਹੈ। ਸੀ.ਐਮ. ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ ”ਮੇਰਾ ਭਾਜਪਾ ਪ੍ਰਧਾਨ ਜਾਖੜ ਜੀ, ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਨੂੰ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans