Menu

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਹੋਇਆ ਪੱਤਰਕਾਰ ਰੰਗੇ ਹੱਥੀਂ ਕਾਬੂ

11, ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਤੋਂ ਪ੍ਰਕਾਸ਼ਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪੱਤਰਕਾਰ ਉਸ ਦੇ ਮਕਾਨ ਨੂੰ ਜਾਣ ਵਾਲੇ ਪੱਕਾ ਰਸਤੇ, ਜੋ ਉਕਤ ਪੱਤਰਕਾਰ ਦੀ ਵਾਹੀਯੋਗ ਜ਼ਮੀਨ ‘ਚੋਂ ਲੰਘਦਾ ਹੈ, ਨੂੰ ਨਾ ਢਾਹੁਣ ਦੇ ਬਦਲੇ ਉਸ ਤੋਂ ਤਿੰਨ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਰਿਪੋਰਟਰ ਨੇ ਇੱਕ-ਇੱਕ ਲੱਖ ਰੁਪਏ ਐਸ.ਡੀ.ਓ ਗਲਾਡਾ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਅਤੇ ਇੱਕ ਲੱਖ ਰੁਪਏ ਆਪਣੇ ਲਈ ਮੰਗੇ ਹਨ ਅਤੇ ਉਸ ਨੂੰ ਇਹ ਕਿਹਾ ਗਿਆ ਹੈ ਕਿ ਜੇ ਉਹ ਪੈਸੇ ਨਹੀਂ ਦਿੰਦਾ ਤਾਂ ਇਹ ਪੱਕਾ ਰਸਤਾ ਢਾਹ ਦਿੱਤਾ ਜਾਵੇਗਾ।
ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਅਤੇ ਉਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਇਸ ਸੰਬੰਧੀ ਰਿਪੋਰਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਦੀ ਅਗਲੇਰੀ ਜਾਂਚ ਜਾਰੀ ਹੈ।

ਟੈਂਡਰ ਘੁਟਾਲੇ ਵਿੱਚ ਈਡੀ ਦੀ ਇੱਕ ਵੱਡੀ…

ਨਵੀਂ ਦਿੱਲੀ, 6 ਮਈ 2024-  ਵਿੱਚ ਈਡੀ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੀਐਮਐਲਏ ਤਹਿਤ ਅੱਧੀ ਦਰਜਨ ਦੇ…

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40128 posts
  • 0 comments
  • 0 fans