Menu

ਵਧੀਕ ਡਿਪਟੀ ਕਮਿਸ਼ਨਰ ਨੇ ਆਰਸੈੱਟੀ ਦੀਆਂ ਸਿਖਿਆਰਥਣਾਂ ਤੇ ਲੋੜਵੰਦ ਔਰਤਾਂ ਨੂੰ ਕੀਤੀ ਸਿਲਾਈ ਮਸ਼ੀਨਾਂ ਦੀ ਵੰਡ

ਬਠਿੰਡਾ, 11 ਅਕਤੂਬਰ (ਨਵਰੀਤ ਚੌਧਰੀ) : ਸਟੇਟ ਬੈਂਕ ਆਫ ਇੰਡੀਆ ਵੱਲੋਂ ਸੀ.ਐੱਸ.ਆਰ. ਸਕੀਮ ਅਧੀਨ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰਸੈਟੀ) ਵਿਖੇ ਆਰਸੈੱਟੀ ਦੀਆਂ ਸਿਖਿਆਰਥਣਾਂ ਤੇ ਹੋਰ ਲੋੜਵੰਦ ਔਰਤਾਂ ਨੂੰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਲਵਜੀਤ ਕਲਸੀ ਤੇ ਡਿਪਟੀ ਜਨਰਲ ਮੈਨੇਜਰ ਐੱਸ.ਬੀ.ਆਈ. ਸ਼ੈਲੇਸ਼ ਕੁਮਾਰ ਗੁਪਤਾ ਵਲੋਂ ਸਥਾਨਕ ਜ਼ਿਲ੍ਹਾ ਰੈਡ ਕਰਾਸ ਵਿਖੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ  ਲਵਜੀਤ ਕਲਸੀ ਨੇ ਐੱਸ.ਬੀ.ਆਈ. ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਅਜਿਹੇ ਸਮਾਜ ਭਲਾਈ ਦੇ ਕੰਮਾਂ ਨੂੰ ਜਾਰੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੇਣ ਦਾ ਮਕਸਦ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣਾ ਹੈ ਤਾਂ ਜੋ ਉਹ ਆਪਣੇ ਆਪ ਨੂੰ ਕਿਸੇ ਵੀ ਪੱਖੋਂ ਕਮਜ਼ੋਰ ਨਾ ਸਮਝਣ ਅਤੇ ਸਵੈ—ਨਿਰਭਰ ਹੋ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਵਧੀਆ ਢੰਗ ਨਾਲ ਕਰ ਸਕਣ। ਇਸ ਮੌਕੇ ਉਨ੍ਹਾਂ ਆਰਸੈੱਟੀ ਵੱਲੋਂ ਕਰਵਾਏ ਜਾ ਰਹੇ ਸਵੈ ਰੁਜ਼ਗਾਰ ਸਿਖਲਾਈ ਪ੍ਰੋਗਰਾਮਾਂ ਵਿੱਚ ਆਮ ਲੋਕਾਂ ਨੂੰ ਵੱਧ ਤੋਂ ਵੱਧ ਜੁੜਣ ਲਈ ਪ੍ਰੇਰਿਆ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਜਨਰਲ ਮੈਨੇਜਰ ਸ਼ੈਲੇਸ਼ ਗੁਪਤਾ ਨੇ ਕਿਹਾ ਕਿ ਸਟੇਟ ਬੈਂਕ ਆਫ਼ ਇੰਡੀਆ ਦੀ ਹਮੇਸ਼ਾ ਹੀ ਇਹ ਕੋਸ਼ਿਸ਼ ਰਹੀ ਹੈ ਕਿ ਸਮਾਜ ਸੇਵਾ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ ਤੇ ਸਮਾਜ ਦੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਵੇ ਤਾਂ  ਜੋ ਉਹ ਆਪਣਾ ਜੀਵਨ ਵਧੀਆ ਢੰਗ ਨਾਲ ਬਤੀਤ ਕਰ ਸਕਣ ਅਤੇ ਭਵਿੱਖ ਵਿੱਚ ਵੀ ਅਸੀਂ ਅਜਿਹੇ ਲੋਕਾਂ ਨੂੰ ਸਿੱਖਿਆ ਦੇ ਕੇ ਸਵੈ-ਰੁਜ਼ਗਾਰ ਮੁਹੱਈਆ ਕਰਵਾ ਸਕੀਏ।

ਇਸ ਮੌਕੇ ਆਰਸੈਟੀ ਡਾਇਰੈਕਟਰ ਸੰਜੀਵ ਸਿੰਗਲਾ ਨੇ ਆਰਸੈਟੀ ਦੁਆਰਾ ਚਲਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਸੈਟੀ ਵਿੱਚ ਪਿੰਡਾਂ ਦੇ ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਮੁਫਤ ਸਿਖਲਾਈ, ਚਾਹ—ਖਾਣਾ, ਸਿਖਲਾਈ ਦੌਰਾਨ ਸਿੱਖਣ ਲਈ ਸਮਾਨ ਵੀ ਮੁੱਹਈਆਂ ਕਰਵਾਇਆ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਵਿੱਤੀ ਵਰ੍ਹੇ ਸੰਸਥਾ ਨੇ ਵੱਖ-ਵੱਖ ਕੋਰਸਾਂ ਚ 510 ਪੇਂਡੂ ਨੌਜਵਾਨਾਂ ਨੂੰ ਸਿਖਲਾਈ ਦੇਣ ਦਾ ਟੀਚਾ ਮਿੱਥਿਆ ਗਿਆ ਹੈ ਤੇ ਸੰਸਥਾ ਵੱਲੋਂ ਹੁਣ ਤੱਕ 292 ਸਿਖਿਆਰਥੀਆਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ।

ਇਸ ਮੌਕੇ ਐੱਸ.ਬੀ.ਆਈ. ਦੇ ਡੀ.ਜੀ.ਐੱਸ.  ਪਾਲ ਕੁਮਾਰ, ਮੈਨੇਜਰ, ਐੱਚ.ਆਰ.  ਦਯਾ ਰਾਮ ਸਹਾਰਨ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ,  ਸੋਨੀਆ ਚੱਠਾ, ਪਰਵਿੰਦਰ ਕੌਰ,  ਗੁਰਸੰਤ ਪ੍ਰਤਾਪ,  ਜਸਪ੍ਰੀਤ ਸਿੰਘ,  ਰਵੀ ਕੁਮਾਰ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ,ਦਿੱਲੀ ਹਾਈਕੋਰਟ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਆਪ ਨੇਤਾ ਮਨੀਸ਼ ਸਿਸੋਦੀਆ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਸਲਮਾਨ ਖਾਨ ਦੇ ਘਰ ਦੇ…

ਚੰਡੀਗੜ੍ਹ 8 ਮਈ : ਮੁੰਬਈ ਵਿਚ ਅਦਾਕਾਰ ਸਲਮਾਨ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40200 posts
  • 0 comments
  • 0 fans