Menu

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਮੌ.ਤ

12 ਅਕਤੂਬਰ 2023-ਪੰਜਾਬ ਵਿਚ ਸੜਕ ਹਾਦਸੇ ਘਟਣ ਦਾ ਨਾਂ ਨਹੀਂ ਲੈ ਰਹੇ। ਸੜਕ ਹਾਦਸਿਆਂ ਕਾਰਨ ਪਰਿਵਾਰ ਦੇ ਪਰਿਵਾਰ ਉਜੜ ਜਾਂਦੇ ਹਨ। ਅਜਿਹਾ ਹੀ ਇਕ ਹਾਦਸਾ ਬਠਿੰਡਾ ਦੇ ਪਿੰਡ ਕੋਟਸ਼ਮੀਰ ਵਿਖੇ ਵਾਪਰਿਆ ਜਿਥੇ ਜੀਪ ਨੇ ਬਾਈਕ ਸਵਾਰ ਨੂੰ ਟੱਕਰ ਮਾਰੀ ਜਿਸ ਵਿਚ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਮ੍ਰਿਤਕ ਪਤੀ-ਪਤਨੀ ਦੀ ਪਛਾਣ ਸੂਬਾ ਸਿੰਘ ਪੁੱਤਰ ਜਰਨੈਲ ਸਿੰਘ ਤੇ ਪਤਨੀ ਰਣਜੀਤ ਕੌਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਜੀਪ ਤੇ ਮੋਟਰਸਾਈਕਲ ਦੋਵੇਂ ਬੁਰੀ ਤਰ੍ਹਾਂ ਨੁਕਸਾਨੇ ਗਏ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਪੂਰੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮ੍ਰਿਤਕ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤੀਆਂ ਗਈਆਂ ਹਨ ਤੇ ਪਰਿਵਾਲ ਵਾਲਿਆਂ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਮਹਿਤਾ ਦਾ ਰਹਿਣ ਵਾਲਾ ਸੂਬਾ ਸਿੰਘ ਆਪਣੇ ਮੋਟਰਸਾਈਕਲ ’ਤੇ ਮਹਿਤਾ ਤੋਂ ਕੋਟਸ਼ਮੀਰ ਆਉਂਦਾ ਸੀ। ਇਵੇਂ ਹੀ ਬੁੱਧਵਾਰ ਨੂੰ ਉਹ ਆਪਣੀ ਪਤਨੀ ਸਮੇਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਮਹਿਤਾ ਤੋਂ ਕੋਟਸ਼ਮੀਰ ਜਾਣ ਲਈ ਰਵਾਨਾ ਹੋਇਆ ਸੀ, ਜਦੋਂ ਮੋਟਰਸਾਈਕਲ ਕੋਟਸ਼ਮੀਰ ਸ਼ੇਰਗੜ੍ਹ ਲਿੰਕ ਰੋਡ ’ਤੇ ਪੁੱਜਾ ਤਾਂ ਅਣਪਛਾਤੇ ਵਹੀਕਲ ਨੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਪਤੀ-ਪਤਨੀ ਦੀ ਮੌਕੇ ’ਤੇ ਮੌਤ ਹੋ ਗਈ। ਨੇੜਲੇ ਖੇਤਾਂ ਵਿਚ ਨਰਮਾ ਚੁਗ ਰਹੀਆਂ ਮਜ਼ਦੂਰ ਔਰਤਾਂ ਨੇ ਹਾਦਸੇ ਬਾਰੇ ਪਿੰਡ ਵਾਸੀਆਂ ਨੂੰ ਸੂਚਨਾ ਦਿੱਤੀ ਸੀ। ਸੜਕ ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕ ਔਰਤ ਦੀਆਂ ਆਂਦਰਾਂ ਬਾਹਰ ਆ ਚੁੱਕੀਆਂ ਸਨ। ਚਸ਼ਮਦੀਦ ਔਰਤਾਂ ਨੇ ਦੱਸਿਆ ਕਿ ਜਿਸ ਵਹੀਕਲ ਨੇ ਮੋਟਰ ਸਾਈਕਲ ਨੂੰ ਟੱਕਰ ਮਾਰੀ ਹੈ ਉਸ ਵਿਚ ਵੀ ਚੁਗਾਠਾਂ ਲੱਦੀਆਂ ਹੋਈਆਂ ਸਨ। ਪਤੀ-ਪਤਨੀ ਦੀ ਮੌਤ ਤੋਂ ਬਾਅਦ ਪਿੰਡ ਮਹਿਤਾ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ,ਦਿੱਲੀ ਹਾਈਕੋਰਟ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਆਪ ਨੇਤਾ ਮਨੀਸ਼ ਸਿਸੋਦੀਆ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਸਲਮਾਨ ਖਾਨ ਦੇ ਘਰ ਦੇ…

ਚੰਡੀਗੜ੍ਹ 8 ਮਈ : ਮੁੰਬਈ ਵਿਚ ਅਦਾਕਾਰ ਸਲਮਾਨ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40200 posts
  • 0 comments
  • 0 fans