Menu

ਟੈਗੋਰ ਥੀਏਟਰ ‘ਚ ਨਹੀਂ ਹੋਵੇਗੀ ਸਿਆਸੀ ਬਹਿਸ, ਥੀਏਟਰ ਡਾਇਰੈਕਟਰ ਨੇ ਕੀਤਾ ਇਨਕਾਰ

12 ਅਕਤੂਬਰ 2023-ਵੱਖ-ਵੱਖ ਮੁੱਦਿਆਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਸਤਾਵਿਤ ਬਹਿਸ ਚੰਡੀਗੜ੍ਹ ਦੇ ਸੈਕਟਰ 18 ਸਥਿਤ ਟੈਗੋਰ ਥੀਏਟਰ ਵਿੱਚ ਨਹੀਂ ਹੋਵੇਗੀ। ਪੰਜਾਬ ਸਰਕਾਰ ਨੇ 1 ਨਵੰਬਰ ਨੂੰ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਬਹਿਸ ਕਰਨ ਦੀ ਤਜਵੀਜ਼ ਰੱਖੀ ਸੀ, ਪਰ ਟੈਗੋਰ ਥੀਏਟਰ ਸੋਸਾਇਟੀ ਦੇ ਡਾਇਰੈਕਟਰ ਅਭਿਸ਼ੇਕ ਸ਼ਰਮਾ ਨੇ ਸਪੱਸ਼ਟ ਕੀਤਾ ਹੈ ਕਿ ਯੂਟੀ ਪ੍ਰਸ਼ਾਸਨ ਦੇ ਨਿਯਮਾਂ ਅਨੁਸਾਰ ਇਸ ਸਥਾਨ ਦੀ ਵਰਤੋਂ ਸਿਆਸੀ ਕਾਨਫਰੰਸਾਂ ਤੇ ਬਹਿਸਾਂ ਲਈ ਨਹੀਂ ਕੀਤੀ ਜਾ ਸਕਦੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇੱਕ ਅਧਿਕਾਰੀ ਨੇ 1 ਨਵੰਬਰ ਨੂੰ ਥੀਏਟਰ ਦੀ ਉਪਲਬਧਤਾ ਬਾਰੇ ਪੁੱਛਿਆ ਸੀ, ਪਰ ਬੁਕਿੰਗ ਲਈ ਕੋਈ ਰਸਮੀ ਬੇਨਤੀ ਨਹੀਂ ਮਿਲੀ। ਉਨ੍ਹਾਂ ਨੇ ਕਿਹਾ ਕਿ ਚਾਹੇ ਥੀਏਟਰ ਬੁੱਕ ਕਰਨ ਦੀ ਬੇਨਤੀ ਆਉਂਦੀ ਵੀ ਹੈ ਤਾਂ ਉਸ ਨੂੰ ਇਸ ਕਰਕੇ ਠੁਕਰਾ ਦਿੱਤਾ ਜਾਵੇਗਾ ਕਿ ਨਿਯਮਾਂ ਅਨੁਸਾਰ ਥੀਏਟਰ ਵਿੱਚ ਕਿਸੇ ਵੀ ਰਾਜਨੀਤਕ ਬਹਿਸ ਤੇ ਕਾਨਫਰੰਸਾਂ ਦੀ ਆਗਿਆ ਨਹੀਂ। ਉਨ੍ਹਾਂ ਨੇ ਕਿਹਾ ਕਿ ਸਾਰੇ ਨਿਯਮਾਂ ਦਾ ਜ਼ਿਕਰ ਥੀਏਟਰ ਦੀ ਵੈੱਬਸਾਈਟ ਉੱਪਰ ਉਲਬਧ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸਾਰੀਆਂ ਵਿਰੋਧੀ ਪਾਰਟੀਆਂ ਦੇ ਸੂਬਾ ਪ੍ਰਧਾਨਾਂ ਨੂੰ ਪੰਜਾਬ ਦੇ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਵਿੱਚ ਸ਼ਾਮਲ ਹੋਣ ਦੀ ਚੁਣੌਤੀ ਦਿੱਤੀ ਸੀ। ਖਬਰ ਆਈ ਸੀ ਕਿ ਸਰਕਾਰ ਇਸ ਲਈ ਟੈਗੋਰ ਥਿਏਟਰ ਬਹਿਸ ਲਈ ਬੁੱਕ ਕਰ ਰਹੀ ਹੈ। ਹੁਣ ਸਾਹਮਣੇ ਆਇਆ ਹੈ ਕਿ ਟੈਗੋਰ ਥਿਏਟਰ ਵਿੱਚ ਸਿਆਸੀ ਬਹਿਸ ਨਹੀਂ ਹੋ ਸਕਦੀ।ਉਧਰ, ਸੂਤਰਾਂ ਮੁਤਬਕ ਸਰਕਾਰ ਹੁਣ ISB, ਮੋਹਾਲੀ, ਮੋਹਾਲੀ ਸਟੇਡੀਅਮ ਜਾਂ ਪੀਏਯੂ, ਲੁਧਿਆਣਾ ਵਿਖੇ ਬਹਿਸ ਲਈ ਬਦਲਵੇਂ ਸਥਾਨ ‘ਤੇ ਵਿਚਾਰ ਕਰ ਸਕਦੀ ਹੈ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਵਿਰੋਧੀ ਧਿਰ ਦੇ ਨੇਤਾ ਬਹਿਸ ਵਿੱਚ ਸ਼ਾਮਲ ਹੋਣ ਤੋਂ ਸੰਕੋਚ ਕਰਦੇ ਹਨ, ਤਾਂ ਮੁੱਖ ਮੰਤਰੀ ਸੂਬੇ ਨਾਲ ਸਬੰਧਤ ਮੁੱਦਿਆਂ ‘ਤੇ ਇਕੱਲੇ ਹੀ ਲੋਕਾਂ ਨੂੰ ਸੰਬੋਧਨ ਕਰਨਗੇ।

 

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans