Menu

ਸਾਬਕਾ ਵਿਧਾਇਕ ਜੀਤਮਹਿੰਦਰ ਸਿੱਧੂ ਦੀ ਪਾਰਟੀ ‘ਚੋਂ ਛੁੱਟੀ , ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ 12 ਅਕਤੂਬਰ   : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ  ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਮੁਅੱਤਲ ਕਰਨ ਦੇ ਹੁਕਮ ਦਿਤੇ ਹਨ ਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਪੁਛਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿਤਾ ਜਾਵੇ।ਅੱਜ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਜੀਤ ਮਹਿੰਦਰ ਸਿੰਘ ਸਿੱਧੂ ਵਿਰੁਧ ਮਿਲੀ ਸ਼ਿਕਾਇਤ ’ਤੇ ਵਰਚੁਅਲ ਮੀਟਿੰਗ (ਵੀਡੀਉ ਕਾਨਫ਼ਰੰਸ) ਕਰ ਕੇ ਚਰਚਾ ਕੀਤੀ। ਇਹ ਸ਼ਿਕਾਇਤ ਤਲਵੰਡੀ ਸਾਬੋ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੇ ਬਠਿਡਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੂੰ ਦਿਤੀ ਸੀ

ਜਿਨ੍ਹਾਂ ਨੇ ਅੱਗੇ ਸ਼ਿਕਾਇਤ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜੀ। ਪਾਰਟੀ ਦੇ ਬੁਲਾਰੇ ਨੇ ਦਸਿਆ ਕਿ ਅੱਜ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਜਿਸ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਸਾਬਕਾ ਮੰਤਰੀ  ਸਿਕੰਦਰ ਸਿੰਘ ਮਲੂਕਾ ਨੇ ਕੀਤੀ। ਇਸ ਵਿਚ  ਵਿਰਸਾ ਸਿੰਘ ਵਲਟੋਹਾ,  ਸ਼ਰਨਜੀਤ ਸਿੰਘ ਢਿੱਲੋਂ, ਮਨਤਾਰ ਸਿੰਘ ਬਰਾੜ ਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਮੂਲੀਅਤ ਕੀਤੀ।ਉਨ੍ਹਾਂ ਦਸਿਆ ਕਿ ਹਲਕੇ ਦੀ ਲੀਡਰਸ਼ਿਪ ਵਲੋਂ ਭੇਜੀ ਸ਼ਿਕਾਇਤ ’ਤੇ ਚਰਚਾ ਮਗਰੋਂ ਫ਼ੈਸਲਾ ਲਿਆ ਗਿਆ ਕਿ  ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤੁਰਤ ਪ੍ਰਭਾਵ ਨਾਲ ਸਸਪੈਂਡ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ 24 ਘੰਟੇ ਵਿਚ ਜਵਾਬ ਮੰਗਿਆ ਗਿਆ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿਤਾ ਜਾਵੇ। ਅਨੁਸ਼ਾਸਨੀ ਕਮੇਟੀ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਪਾਰਟੀ ਵਿਰੁਧ ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਪਾਰਟੀ ਦੇ ਹੁਕਮ ਸੱਭ ਤੋਂ ਸਰਵਉੱਚ ਰਹਿਣਗੇ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans