12, ਅਕਤੂਬਰ- ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ ਦੂਜੇ ਦਿਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਦੀ ਅਦਾਲਤ ‘ਚ ਹੋਈ। ਜਿੱਥੇ ਮਾਮਲੇ ਦੀ ਸੁਣਵਾਈ ਪੂਰੀ ਹੋ ਗਈ ਹੈ। ਸੁਣਵਾਈ ਉਪਰੰਤ ਜੱਜ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੀ ਪਟੀਸ਼ਨ ‘ਤੇ ਸੁਣਵਾਈ ਹੋਈ ਅਤੇ ਦੋਵਾਂ ਧਿਰਾਂ ਦੇ ਵਕੀਲਾਂ ‘ਚ ਦੋ ਘੰਟੇ ਦੀ ਬਹਿਸ ਹੋਈ ਸੀ, ਪਰ ਦੋਵਾਂ ਧਿਰਾਂ ਦੀ ਬਹਿਸ ਪੂਰੀ ਨਹੀਂ ਹੋ ਸਕੀ ਸੀ, ਜਿਸ ਦੀ ਵਜ੍ਹਾ ਕਰਕੇ ਅੱਜ 12 ਅਕਤੂਬਰ ਨੂੰ ਦੋਬਾਰਾ ਫੇਰ ਇਸ ਮਾਮਲੇ ਦੀ ਸੁਣਵਾਈ ਹੋਈ ਸੀ।