Menu

ਪੰਜਾਬ ਚ 15 ਨਵੰਬਰ ਤਕ ਹੋਣਗੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ

ਚੰਡੀਗੜ੍ਹ 12 ਅਕਤੂਬਰ 2023: ਪੰਜਾਬ ‘ਚ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੀਆਂ ਚੋਣਾਂ 1 ਤੋਂ 15 ਨਵੰਬਰ ਦਰਮਿਆਨ ਹੋਣਗੀਆਂ। ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿਤਾ ਹੈ। ਇਸ ਦੇ ਨਾਲ ਹੀ ਪੰਜ ਨਿਗਮਾਂ ਦੀਆਂ ਚੋਣਾਂ ਦੀ ਤਿਆਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਚੋਣਾਂ ਕਰਾਉਣ ਬਾਰੇ ਰਸਮੀ ਪੱਤਰ ਸੂਬਾਈ ਚੋਣ ਕਮਿਸ਼ਨ ਨੂੰ ਭੇਜ ਦਿਤਾ ਹੈ।

Photo

ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਦੇ ਮੇਅਰਾਂ ਅਤੇ ਕੌਂਸਲਰਾਂ ਦੀ ਮਿਆਦ ਇਸ ਸਾਲ ਜਨਵਰੀ ਵਿਚ ਖ਼ਤਮ ਹੋ ਚੁੱਕੀ ਹੈ ਜਦਕਿ ਫਗਵਾੜਾ ਨਗਰ ਨਿਗਮ ਦੇ ਹੋਂਦ ਵਿਚ ਆਉਣ ਤੋਂ ਬਾਅਦ ਉਥੇ ਚੋਣ ਹੋਈ ਨਹੀਂ ਹੈ। ਪੰਜਾਬ ਸਰਕਾਰ ਨੇ ਨਗਰ ਨਿਗਮਾਂ ਵਿਚ ਵਾਰਡਬੰਦੀ ਦਾ ਕੰਮ ਮੁਕੰਮਲ ਕਰ ਲਿਆ ਹੈ। ਲੋਕਲ ਬਾਡੀ ਵੱਲੋਂ ਜਾਰੀ ਪੱਤਰ ਅਨੁਸਾਰ ਸਰਕਾਰ ਨੂੰ 15 ਨਵੰਬਰ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਚੋਣਾਂ ਕਰਵਾਉਣੀਆਂ ਪੈਣਗੀਆਂ, ਜਿਸ ਵਿੱਚ ਹੁਣ ਸਿਰਫ਼ ਇੱਕ ਮਹੀਨਾ ਬਚਿਆ ਹੈ।

ਅਸਲ ਵਿਚ ਇਹ ਚੋਣਾਂ ਜਨਵਰੀ 2023 ਤੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿਚ ਲਟਕ ਰਹੀਆਂ ਹਨ, ਜਦੋਂ ਕਿ ਫਗਵਾੜਾ ਦੇ ਨਗਰ ਨਿਗਮ ਬਣਨ ਤੋਂ ਬਾਅਦ ਅਜੇ ਤੱਕ ਚੋਣਾਂ ਨਹੀਂ ਹੋਈਆਂ ਹਨ। ਵਾਰਡਬੰਦੀ ਦਾ ਕੰਮ ਮੁਕੰਮਲ ਨਾ ਹੋਣ ਕਾਰਨ ਇਹ ਚੋਣਾਂ ਲਗਾਤਾਰ ਲਟਕ ਰਹੀਆਂ ਸਨ।ਰਾਜਪਾਲ ਪੰਜਾਬ ਨੇ ਨਗਰ ਨਿਗਮ ਚੋਣਾਂ ਤੋਂ ਇਲਾਵਾ 39 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਫਿਲਹਾਲ ਇਨ੍ਹਾਂ ਸਬੰਧੀ ਕੋਈ ਨੋਟੀਫਿਕੇਸ਼ਨ ਜਾਂ ਪੱਤਰ ਨਹੀਂ ਲਿਖਿਆ ਗਿਆ ਹੈ।ਇਸ ਗੱਲ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ ਕਿ ਇਹ ਨਗਰ ਨਿਗਮ ਚੋਣਾਂ ਪੁਰਾਣੀਆਂ ਵਾਰਡਬੰਦੀਆਂ ਅਨੁਸਾਰ ਹੀ ਹੋਣਗੀਆਂ ਜਾਂ ਨਵੀਆਂ। ਦਰਅਸਲ, ਵਾਰਡਬੰਦੀ ਦਾ ਕੰਮ ਅਜੇ ਤੱਕ ਪੂਰਾ ਨਹੀਂ ਹੋਇਆ ਹੈ। ਨਵੀਂ ਵਾਰਡਬੰਦੀ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਜੇਕਰ ਲੋਕਲ ਬਾਡੀ ਕੁਝ ਦਿਨਾਂ ਵਿੱਚ ਇਸ ਨੂੰ ਅੰਤਿਮ ਰੂਪ ਦੇ ਦਿੰਦੀ ਹੈ ਤਾਂ ਇਹ ਚੋਣਾਂ ਨਵੇਂ ਵਾਰਡਬੰਦੀ ਦੇ ਹਿਸਾਬ ਨਾਲ ਕਰਵਾਈਆਂ ਜਾਣਗੀਆਂ ਨਹੀਂ ਤਾਂ ਪੁਰਾਣੀ ਵਾਰਡਬੰਦੀ ਦੇ ਨਾਲ-ਨਾਲ ਇਨ੍ਹਾਂ ਨੂੰ ਵੀ ਲਾਗੂ ਕਰਨਾ ਪਵੇਗਾ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans