Menu

ਸਾਬਕਾ ਮੁੱਖ ਮੰਤਰੀ ਚੰਨੀ ਦੀਆਂ ਵਧਣਗੀਆਂ ਮੁਸ਼ਕਲਾਂ ਵਿਜੀਲੈਂਸ ਨੇ ਸਰਕਾਰ ਤੋਂ ਮੰਗੀ ਕਾਰਵਾਈ ਲਈ ਮਨਜ਼ੂਰੀ

13 ਅਕਤੂਬਰ 2023-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਵਿਚ ਸਰਕਾਰ ਨੂੰ ਪੱਤਰ ਲਿਖ ਕੇ ਉਨ੍ਹਾਂ ਖਿਲਾਫ ਕਾਰਵਾਈ ਲਈ ਪ੍ਰਵਾਨਗੀ ਮੰਗੀ ਹੈ। ਅਧਿਕਾਰੀਆਂ ਮੁਤਾਬਕ ਸਰਕਾਰ ਤੋਂ ਇਜਾਜ਼ਤ ਮਿਲਣ ਦੇ ਬਾਅਦ ਉਨ੍ਹਾਂ ਖਿਲਾਫ ਵਿਜੀਲੈਂਸ ਕਾਨੂੰਨੀ ਕਾਰਵਾਈ ਸ਼ੁਰੂ ਕਰ ਦੇਵੇਗੀ। ਜੇਕਰ ਚੰਨੀ ‘ਤੇ ਕੇਸ ਦਰਜ ਹੁੰਦਾ ਹੈ ਤਾਂ ਉਹ ਸੂਬੇ ਦੇ ਚੌਥੇ ਮੁੱਖ ਮੰਤਰੀ ਹੋਣਗੇ ਜੋ ਵਿਜੀਲੈਂਸ ਬਿਊਰੋ ਦੇ ਕੇਸ ਦਾ ਸਾਹਮਣਾ ਕਰਨਗੇ।ਮਾਮਲਾ ਗੋਆ ਵਿਚ ਸੂਬਾ ਸਰਕਾਰ ਦੀ ਜ਼ਮੀਨ ਸਸਤੇ ਰੇਟ ‘ਤੇ ਨਿੱਜੀ ਕੰਪਨੀ ਨੂੰ ਲੀਜ ‘ਤੇ ਦੇਣ ਨਾਲ ਜੁੜੀ ਹੈ। ਇਸ ਮਾਮਲੇ ਵਿਚ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਰੋਕੂ ਐਕਟ 1996 ਦੀ ਧਾਰਾ 17 ਏ ਤਹਿਤ ਜ਼ਰੂਰੀ ਮਨਜ਼ੂਰੀ ਮੰਗੀ ਹੈ। ਸਾਬਕਾ ਸੀਐੱਮ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਜਾਂਚ ਚੱਲ ਰਹੀ ਹੈ ਪਰ ਵਿਜੀਲੈਂਸ ਨੇ ਗੋਆ ਦੀ ਜ਼ਮੀਨ ਲੀਜ ‘ਤੇ ਦੇਣ ਦੇ ਮਾਮਲੇ ਵਿਚ ਪੁਖਤਾ ਸਬੂਤ ਇਕੱਠੇ ਕੀਤੇ ਹਨ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਨਾਲ ਕੰਮ ਕਰਨ ਵਾਲੇ ਅਧਿਕਾਰੀਆਂ ਖਿਲਾਫ ਵੀ ਜਾਂਚ ਕੀਤੀ ਜਾ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਚਰਨਜੀਤ ਸਿੰਘ ਚੰਨੀ ਸੈਰ-ਸਪਾਟਾ ਮੰਤਰੀ ਸਨ। ਮੁੱਖ ਮੰਤਰੀ ਬਣਨ ਦੇ ਬਾਅਦ ਚੰਨੀ ਨੇ ਇਹ ਵਿਭਾਗ ਵੀ ਆਪਣੇ ਕੋਲ ਰੱਖ ਲਿਆਸੀ। ਵਿਜੀਲੈਂਸ ਦੇ ਜਾਂਚ ਅਧਿਕਾਰੀ ਇਸ ਮਾਮਲੇ ਵਿਚ ਦੋ ਵਾਰ ਸਾਬਕਾ ਮੁੱਖ ਮੰਤਰੀ ਤੋਂ ਪੁੱਛਗਿਛ ਕਰ ਚੁੱਕੇ ਹਨ। ਵਿਜੀਲੈਂਸ ਨੇ ਅਪ੍ਰੈਲ ਵਿਚ ਪੁੱਛਗਿਛ ਕੀਤੀ ਸੀ। ਜਾਂਚ ਟੀਮ ਨੇ ਉਨ੍ਹਾਂ ਤੋਂ ਲਗਭਗ 100 ਸਵਾਲ ਪੁੱਛੇ ਸਨ। ਚੰਨੀ ਖਿਲਾਫ ਉਨ੍ਹਾਂ ਦੇ ਦਫਤਰ ਵਿਚ ਰੇਤ ਮਾਈਨਿੰਗ ਸਬੰਧੀ ਗੈਰ-ਕਾਨੂੰਨੀ ਕਾਲੋਨੀਆਂ ਕੱਟਣ, ਸਰਕਾਰੀ ਗ੍ਰਾਂਟਾਂ ਦਾ ਗਲਤ ਇਸਤੇਮਾਲ ਕਰਨ, ਵਿਦੇਸ਼ੀ ਦੌਰਿਆਂ ‘ਤੇ ਖਰਚ, ਦੇਸ਼-ਵਿਦੇਸ਼ ਵਿਚ ਕੀਤਾ ਗਿਆ ਨਿਵੇਸ਼ ਤੇ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਭਾਣਜੇ ਤੋਂ ਬਰਾਮਦ ਪੈਸੇ ਨਾਲ ਜੁੜੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans